(ਲੜੀਵਾਰ ਗੁਰਬਾਣੀ)
(Larivaar - Continuous Gurbani)
(ਅੰਗ ੧੧੦੧ - ੧੨੦੦)
(Ang 1101 - 1200)
Instructions
1. Hover the mouse over a word to know the correct Padd-Chhed (broken word)
2. Use Arrow Keys ← → or Space Key to Change the Angs
॥੧੧੦੧॥
॥੧॥ ਮਃ ੫ ॥ ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥ ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥
ਮਃ ੫ ॥ ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥ ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ
॥੩॥ ਪਉੜੀ ॥ ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ
ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ
ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ
ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ
ਸਦਾ ਸਦਾ ਆਰਾਧਾ ॥੧੯॥ ਸਲੋਕ ਡਖਣੇ ਮਃ ੫ ॥ ਜੋ ਡੁਬੰਦੋ ਆਪਿ ਸੋ ਤਰਾਏ ਕਿਨੑ ਖੇ ॥ ਤਾਰੇਦੜੋ ਭੀ ਤਾਰਿ
ਨਾਨਕ ਪਿਰ ਸਿਉ ਰਤਿਆ ॥੧॥ ਮਃ ੫ ॥ ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥ ਮੂੰ ਜੁਲਾਊਂ ਤਥਿ
ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥ ਮਃ ੫ ॥ ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥ ਨਾਨਕ
ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥ ਪਉੜੀ ॥ ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ
ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥ ਮੈ ਛਡਿਆ
ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ
ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ
ਜਮ ਕਾ ਭਉ ਲਥਾ ॥੨੦॥ ਸਲੋਕ ਡਖਣੇ ਮਃ ੫ ॥ ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥ ਹਭ
ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥ ਮਃ ੫ ॥ ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ
ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥ ਮਃ ੫ ॥ ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ
ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥ ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ
ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ
ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੨॥
ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ
ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ ਸਲੋਕ ਡਖਣੇ ਮਃ ੫ ॥
ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ
॥੧॥ ਮਃ ੫ ॥ ਨਾਨਕ ਬਿਜੁਲੀਆ ਚਮਕੰਨਿ ਘੁਰਨਿੑ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ
ਸੰਗਮਿ ਪਿਰੀ ਸੁਹੰਦੀਆ ॥੨॥ ਮਃ ੫ ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ
ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥ ਪਉੜੀ ॥ ਕਾਰਣੁ ਕਰਤੈ ਜੋ ਕੀਆ
ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ
ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ
ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥
ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥ ਸਲੋਕ ਮਃ ੫ ॥ ਪਹਿਲਾ ਮਰਣੁ
ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ ਮਃ ੫ ॥ ਮੁਆ ਜੀਵੰਦਾ
ਪੇਖੁ ਜੀਵੰਦੇ ਮਰਿ ਜਾਨਿ ॥ ਜਿਨਾੑ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥ ਮਃ ੫ ॥ ਜਿਸੁ ਮਨਿ ਵਸੈ
ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥ ਪਉੜੀ ॥ ਕੀਮਤਿ
ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ
ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ
ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥
ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ ਬੇਦ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੩॥
ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ
॥੧॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ
ਕਉ ਕਹਹੁ ਕਸਾਈ ॥੨॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ
ਬੇਚਹੁ ਜਨਮੁ ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ
ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥ ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ
॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥ ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ
॥੧॥ ਰਹਾਉ ॥ ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ
ਹੋਇ ਉਦਾਸੁ ॥੨॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ
ਲੋਇਨ ਪਰਵਾਨੁ ॥੩॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ
ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥ ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ
ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥
ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ
ਭਈ ਪਿਆਸ ॥੨॥ ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ
ਆਤਮ ਭਇਆ ਉਦਾਸੁ ॥੩॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ
ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥ ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ
ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥ ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ
ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥
ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥ ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ
ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥ ਜੀਵਤ ਮਰਹੁ ਮਰਹੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੪॥
ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥ ਜਉ
ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ
ਭਰਮਾਵਹੁ ॥੧॥ ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ
ਪਾਈ ਹੈ ॥੧॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ
ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥ ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ
॥੧॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥
ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨਾੑ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ
ਰਾਮ ਰਸਾਇਨੁ ॥੨॥੬॥ ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ
ਇੰਦ੍ਰੀ ਕਹਿਆ ਨ ਮਾਨਾ ॥੧॥ ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ
ਨਾਉ ॥੧॥ ਰਹਾਉ ॥ ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ
ਬਾਧਿਓ ਜੀਉ ਦਰਬਾਰੀ ॥੨॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ
ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ ਸਹੁ ਹਦੂਰਿ ਦੇਖੈ ਤਾਂ ਭਉ
ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ
ਰਤਾ ਸਭੁ ਲੋਕੁ ਵਣਾਹੰਬੈ ॥੩॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ
॥੪॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ ਸਤਿਗੁਰ ਬਿਨੁ
ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ
॥ ਸਹਜੇ ਪਾਵੈ ਸੋਇ ਵਣਾਹੰਬੈ ॥੭॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੫॥
ਉਤਾਰਿ ਵਣਾਹੰਬੈ ॥੮॥੧॥੮॥ ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ
ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨੑੋ
ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ
ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥ ਸਲੋਕ ਕਬੀਰ ॥ ਗਗਨ ਦਮਾਮਾ ਬਾਜਿਓ ਪਰਿਓ
ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ
ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ
ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ
ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ
ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ ਅੰਬਰੀਕ
ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ
ਨ ਟਰਿਓ ॥੩॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ
ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥ ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ
ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ ਸਾਧਸੰਗਤਿ
ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ ਆਪਸ
ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੬॥
ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥ ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ
ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ ਮਨ ਆਦਿ ਗੁਣ ਆਦਿ ਵਖਾਣਿਆ ॥
ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ
ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
ਕਬੀਰੁ ॥ ਮਾਰੂ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ
॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ
ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ
ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ
ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ
॥੨॥੧॥ ਮਾਰੂ ॥ ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ
ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ
ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ
ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ
ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੭॥
ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ
ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ
ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ
ਆਤਮ ਰਾਮਾ ॥੧॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ
॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ
ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ
ਕੋਕਿਲ ਸਬਦਿ ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ
ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ
ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ
ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ
ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ
ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ
ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ ਚੇਤੁ ਬਸੰਤੁ ਭਲਾ ਭਵਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੮॥
ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ
ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ
ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ
ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ
ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ
ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ
ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ
ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ
ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥ ਆਸਾੜੁ ਭਲਾ ਸੂਰਜੁ ਗਗਨਿ
ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ
ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥
ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ
ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ
ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ
ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥ ਭਾਦਉ ਭਰਮਿ ਭੁਲੀ ਭਰਿ
ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ
ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ
ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥
ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੦੯॥
ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ
ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਕਿ ਕਿਰਤੁ ਪਇਆ
ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ
॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ
॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥
ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ
ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ
ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ
ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ
ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ
ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ
ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ
ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ
ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ
ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ
ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬੇ ਦਸ ਮਾਹ ਰੁਤੀ
ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ
ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੦॥
ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥ ਤੁਖਾਰੀ
ਮਹਲਾ ੧ ॥ ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥
ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥
ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ
॥੧॥ ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ
ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ
ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥
ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ
ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ
ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥ ਚਉਥਾ
ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ
ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ
ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ
॥੪॥ ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ
ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ
ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ
॥੫॥੨॥ ਤੁਖਾਰੀ ਮਹਲਾ ੧ ॥ ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ
ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ
॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੧॥
ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ
ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ
ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥
ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ
॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥
ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ
ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ ਆਵਣ ਜਾਣ ਰਹੇ ਚੂਕਾ
ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ
ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ
ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥ ਤੁਖਾਰੀ ਮਹਲਾ ੧ ॥ ਭੋਲਾਵੜੈ ਭੁਲੀ ਭੁਲਿ ਭੁਲਿ
ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ
ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ
ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥ ਸੁਣਿ ਨਾਹ ਪਿਆਰੇ ਇਕ ਬੇਨੰਤੀ
ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ
ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ
ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ
ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ
ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ
ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥ ਮਹਲਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੨॥
ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ
ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ
ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥ ਤੁਖਾਰੀ ਮਹਲਾ ੧ ॥
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ
ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ
ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ
ਤੂ ਸਰਬ ਜੀਆ ਪ੍ਰਤਿਪਾਲਾ ॥੧॥ ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ
॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ
ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ
ਪਰੋਵੈ ॥੨॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥
ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥
ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ
॥੩॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ
ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ
ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥
ਤੁਖਾਰੀ ਮਹਲਾ ੧ ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ
ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ
ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ
ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੩॥
ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥
ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ
ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ
ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ
ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ
ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ ਏ
ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ
ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ
ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ
ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ ਏ ਮਨ ਮੇਰਿਆ ਬਿਨੁ ਪਉੜੀਆ
ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ
ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ
ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ
ਸਮਝਾਵਓ ॥੫॥੬॥
ਤੁਖਾਰੀ ਛੰਤ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ
॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ
ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੪॥
ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ
ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥
ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ
ਵਿਟਹੁ ਘੁਮਾਏ ॥੨॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ
ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ
ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ
ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ ਹਮ ਲੋਹ ਮਿਲਿ
ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ
ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ
ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ
ਅੰਕਿ ਸਮਾਵੈ ॥੪॥੧॥ ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ
ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ
ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ
ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ
ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ
ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ
ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥
ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ
ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੫॥
ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥
ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ
ਸੇਵਿਆ ਗੁਰਮਤਿ ਹਰੇ ॥੩॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ
ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ
ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ
ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ
ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ
ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ
ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ
ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ
ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ
ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ
ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ
ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ
॥੨॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ
ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ
ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ
ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੬॥
ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ
ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ
ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ
ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ
ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥
ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ
ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ
ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ
ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥
ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ
ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ
ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ ਜਮੁਨ ਗਏ
ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ
ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ
ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ
ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ
ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੭॥
ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ
ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ ਮਿਲਿ ਆਏ ਨਗਰ ਮਹਾ ਜਨਾ ਗੁਰ
ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ
ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ
ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ
॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥
ਤੁਖਾਰੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ
ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ
ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ ਇਹੁ
ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ
ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ
ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ ਤੂ ਸਾਚਾ ਸਾਹਿਬੁ ਸਾਹੁ
ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥
ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥
ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ
॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ
ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੮॥
ਕੇਦਾਰਾ ਮਹਲਾ ੪ ਘਰੁ ੧
ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ
॥ ਰਹਾਉ ॥ ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ
ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥ ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ
ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥ ਹਰਿ ਨਾਮੁ ਅਰਾਧਹਿ
ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ
ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥ ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ
ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥
ਕੇਦਾਰਾ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ
॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ ਮਿਲਿ ਸਤਸੰਗਤਿ ਕੀਜੈ ਹਰਿ
ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੧੯॥
ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ
ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥
ਕੇਦਾਰਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ
ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ
ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥
ਕੇਦਾਰਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥
ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ
ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ
ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ
ਸੰਤਨਾ ਪਗ ਪਾਲ ॥੨॥੧॥੨॥
ਕੇਦਾਰਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥
ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ
ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ
ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥ ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ
॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੦॥
ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ
ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ
ਦਿਖਾਉ ॥੨॥੨॥੪॥ ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ
ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ
ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥
ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥ ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ
ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ
ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ
ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ
॥੨॥੪॥੬॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ
ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ
ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ
ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ
ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ
ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ
ਧੁਰਿ ਮਾਥ ॥੨॥੬॥੮॥
ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੧॥
ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥ ਮਹਾ ਨਾਦ
ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥
ਕੇਦਾਰਾ ਮਹਲਾ ੫ ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥
੧॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ
ਲੈ ਮੋਰ ॥੧॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ
ਆਨ ਨਹੀ ਨਿਹੋਰ ॥੨॥੨॥੧੦॥ ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗੋੁਪਾਲ ਉਚਾਰੁ
ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ
ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ
ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ
ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ
ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ
ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥ ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ
ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥ ਤਜਿ
ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ
॥੨॥੫॥੧੩॥ ਕੇਦਾਰਾ ਮਹਲਾ ੫ ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ
ਦੋਖ ਬਿਆਪਹਿ ਕਲੀ ॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ
ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥
ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥ ਕੇਦਾਰਾ ਮਹਲਾ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੨॥
ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ
ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥ ਚਰਨ ਕਮਲ ਧਿਆਨ
ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
ਕੇਦਾਰਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ
ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ
ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ
॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥ ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ
ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ
ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ
ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ
॥੨॥ ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ
ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ
ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ
ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥ ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥
ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ
॥ ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੋੁ ਪਾਇਆ ਸਹਜ
ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੩॥
ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ
ਭਗਵਾਨਾ ॥੧॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੈੑ ਸੋਈ ॥੧॥
ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੈੑ
ਤਿਨੑ ਹੀ ਪਰਮ ਪਦੁ ਪਾਇਆ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ
ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥
ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥ ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ
ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ ਹਰਿ ਕੇ ਨਾਮ ਕੇ ਬਿਆਪਾਰੀ
॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ
ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ ਆਪਹਿ ਰਤਨ ਜਵਾਹਰ ਮਾਨਿਕ
ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ ਮਨੁ ਕਰਿ ਬੈਲੁ ਸੁਰਤਿ
ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥
ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ
ਚੁਆਵਉ ॥੧॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ
॥੧॥ ਰਹਾਉ ॥ ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ
ਭਾਵੈ ਤਿਸਹਿ ਪੀਆਈ ॥੨॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ
ਖੂਲੈੑ ਤਾ ਮਨੁ ਖੀਵਾ ਭਾਈ ॥੩॥ ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ
ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੪॥
ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ
ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ
ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ
ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ
ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥ ਟੇਢੀ
ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥
ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ
॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ
ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ
ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ
ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ ਵੈ ਸੁਤ ਵੈ ਬਿਤ ਵੈ ਪੁਰ
ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥
ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ
॥੧॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ
ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ˜ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ
ਤੀਨਿ ਲੋਕ ਪ੍ਰਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ
ਤੂ ਕਿਉ ਨ ਤਰਹਿ ਰਵਿਦਾਸ ॥੩॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੫॥
ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ
ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥ ਕਿਆ ਕਹੀਐ ਕਿਛੁ ਕਹੀ ਨ ਜਾਇ
॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥ ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ
ਅਰਦਾਸਿ ॥੨॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥ ਕਰੇ ਕਰਾਏ ਜਾਣੈ
ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੧ ਘਰੁ ੨ ॥ ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ
ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥ ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ
ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥ ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ
ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥ ਮਨੁ ਰਾਜਾ ਮਨੁ ਮਨ
ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥
ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ
ਸਬਦਿ ਨਿਸਤਾਰਾ ॥੪॥੧॥੨॥ ਭੈਰਉ ਮਹਲਾ ੧ ॥ ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ
ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥ ਪ੍ਰਾਣੀ ਹਰਿ ਜਪਿ ਜਨਮੁ ਗਇਓ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੬॥
ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥ ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ
ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥ ਬਹਰੇ ਕਰਨ
ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ
॥੩॥ ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ
ਲਿਵ ਲਾਗੀ ॥੪॥੨॥੩॥ ਭੈਰਉ ਮਹਲਾ ੧ ॥ ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ
ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥ ਅੰਧੁਲੇ ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ
ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥ ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ ਸੰਤ
ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥ ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ
ਮੇਲਿ ਮਿਲਾਏ ॥ ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥ ਅਨ ਕੋ ਦਰੁ ਘਰੁ ਕਬਹੂ
ਨ ਜਾਨਸਿ ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
ਭੈਰਉ ਮਹਲਾ ੧ ॥ ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ
ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥ ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ
ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ
ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥ ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ
ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥ ਖੋਇਓ ਮੂਲੁ
ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ
॥੪॥੪॥੫॥ ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ
ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ
ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੭॥
ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ
ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ
ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥ ਭੈਰਉ
ਮਹਲਾ ੧ ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ
ਧਿਆਨਿ ਲਿਵ ਲਾਈਐ ॥੧॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ
ਸੇਤੀ ਘਰਿ ਜਾਈਐ ॥੧॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ
ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ
ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ ਅਕੁਲ ਨਿਰੰਜਨ ਸਿਉ ਮਨੁ
ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥
ਭੈਰਉ ਮਹਲਾ ੧ ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ
ਮੁਕਤਿ ਨਾਮਿ ਗੁਰਮੁਖਿ ਲਹੈ ॥੧॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ
ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ
॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ ਡੰਡ ਕਮੰਡਲ ਸਿਖਾ ਸੂਤੁ ਧੋਤੀ
ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥
ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ
ਕੈ ਬਾਂਧੈ ਭੇਖੁ ਭਇਆ ॥੪॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ
ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥
ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੮॥
ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ
ਤੇ ਸਭ ਓਪਤਿ ਹੋਈ ॥੨॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮਾੑਰਾ ॥੩॥ ਪੰਚ ਤਤੁ
ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥ ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ
ਅਪਣੈ ਅਹੰਕਾਰੀ ॥੧॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ ਸੋ
ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ
ਅਵਰਾ ਨਹ ਮਾਰੈ ॥੩॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ ਜਾਗੈ
ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ
॥੬॥੨॥ ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ
ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ
ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ
ਪਾਇਆ ॥੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥ ਭੈਰਉ
ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥ ਜਾਂ ਤਿਸੁ ਭਾਵੈ ਤਾਂ
ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ
ਵਰਤੈ ਏਕੋ ਸੋਈ ॥੨॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥ ਭੈਰਉ ਮਹਲਾ ੩ ॥ ਸੋ ਮੁਨਿ
ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ
ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ
ਭਰਮਿ ਭੋੁਲਾਇਆ ॥੨॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੨੯॥
ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ ਸਦਾ
ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ
ਦੇਉ ॥੬॥੫॥ ਭੈਰਉ ਮਹਲਾ ੩ ॥ ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥੧॥
ਗੁਰ ਪਰਸਾਦੀ ਹਰਿ ਨਾਮੁ ਸਮਾੑਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਨਾਮੁ ਨ ਚੇਤਹਿ ਮਨਮੁਖ
ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥ ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥
ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥੪॥੬॥ ਭੈਰਉ ਮਹਲਾ ੩ ॥ ਨਾਮੇ ਉਧਰੇ
ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥ ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ
ਵਡਿਆਈ ਦੇਇ ॥੧॥ ਰਹਾਉ ॥ ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ
॥੨॥ ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥੩॥ ਆਪੇ ਕਰਤਾ ਦੇਵੈ ਸੋਇ ॥
ਨਾਨਕ ਨਾਮੁ ਪਰਾਪਤਿ ਹੋਇ ॥੪॥੭॥ ਭੈਰਉ ਮਹਲਾ ੩ ॥ ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ
ਸਬਦਿ ਬੀਚਾਰੇ ॥੧॥ ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥
ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥੨॥ ਨਿਜ ਘਰਿ ਵਸੈ ਸਹਜਿ ਸੁਭਾਇ ॥
ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥ ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥
ਭੈਰਉ ਮਹਲਾ ੩ ॥ ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥ ਰਾਮ ਨਾਮੁ
ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥ ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ
ਪ੍ਰਾਪਤਿ ਹੋਇ ॥੨॥ ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥ ਸੋ ਸੇਵਹੁ
ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥ ਭੈਰਉ ਮਹਲਾ ੩ ॥ ਕਲਜੁਗ ਮਹਿ ਬਹੁ
ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ
ਲਗੈ ਪਿਆਰੁ ॥੧॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੦॥
॥੨॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ ਕਲਿਜੁਗ ਮਹਿ
ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥
ਭੈਰਉ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ
ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ
ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ
ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ
ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥੩॥ ਚਉਥੀ ਪਦਵੀ ਗੁਰਮੁਖਿ
ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ
ਨ ਜਾਇਆ ॥੫॥੧॥੧੧॥ ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ
ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ
ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ ਜਿਨ ਹਰਿ ਕਾ
ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ
॥੩॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ
॥੪॥੨॥੧੨॥ ਭੈਰਉ ਮਹਲਾ ੩ ॥ ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ
ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ
ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੧॥
ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ
ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ ਤਿਨ ਕੀ ਰੇਣੁ ਮਿਲੈ ਤਾਂ ਮਸਤਕਿ
ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ
ਲਾਇਆ ॥੪॥੩॥੧੩॥ ਭੈਰਉ ਮਹਲਾ ੩ ॥ ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥ ਭਗਤੁ ਭਗਤੁ ਕਹੈ ਸਭੁ ਕੋਈ ॥ ਬਿਨੁ ਸਤਿਗੁਰ
ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥ ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ
ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥ ਬਹਲੇ ਭੇਖ ਭਵਹਿ ਦਿਨੁ
ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ
ਪਤਿ ਪਾਈ ॥੪॥੪॥੧੪॥ ਭੈਰਉ ਮਹਲਾ ੩ ॥ ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ
ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ
ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥ ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ
ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥ ਤਿਸ ਨੋ ਕਿਹੁ ਕਹੀਐ ਜੇ ਦੂਜਾ
ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥ ਸੋ ਪ੍ਰਭੁ ਸਾਚਾ
ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥
ਭੈਰਉ ਮਹਲਾ ੩ ॥ ਕਲਿ ਮਹਿ ਪ੍ਰੇਤ ਜਿਨੀੑ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ ਦੁਆਪੁਰਿ
ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ
ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥ ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ
ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥ ਮੇਰਾ ਪ੍ਰਭੁ ਹੈ ਗੁਣ ਕਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੨॥
ਦਾਤਾ ਅਵਗਣ ਸਬਦਿ ਜਲਾਏ ॥ ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥ ਘਰੁ ਦਰੁ
ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ
ਵਖਾਣੈ ॥੪॥੬॥੧੬॥ ਭੈਰਉ ਮਹਲਾ ੩ ॥ ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ
ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥ ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮ ਪਦੁ ਪਾਇਆ
ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥ ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ
ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥ ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥
ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ
ਦੁਖੁ ਨ ਲਾਗੈ ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥ ਭੈਰਉ
ਮਹਲਾ ੩ ॥ ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ
ਨ ਪਾਈ ॥੧॥ ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ
ਭਵਜਲੁ ਤਰਣਾ ॥੧॥ ਰਹਾਉ ॥ ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ
ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥ ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ
ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥ ਜਿਉ ਤਿਸੁ ਭਾਵੈ ਤਿਵੈ ਚਲਾਵੈ
ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ ਸਬਦੁ ਸਮਾੑਲੇ ਰਾਮ ਨਾਮਿ ਵਡਿਆਈ ॥੪॥੮॥੧੮॥
ਭੈਰਉ ਮਹਲਾ ੩ ॥ ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ
ਬਿਨੁ ਬਿਬੇਕ ਭਰਮਾਇ ॥੧॥ ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ
ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥ ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ
ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥ ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥
ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥ ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੩॥
ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥ ਭੈਰਉ ਮਹਲਾ ੩ ॥ ਮੇਰੀ ਪਟੀਆ
ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ
ਸੁਖਦਾਤਾ ਮੇਰੈ ਨਾਲਾ ॥੧॥ ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥
ਰਹਾਉ ॥ ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ
ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥ ਸੰਡਾ ਮਰਕਾ ਸਭਿ ਜਾਇ ਪੁਕਾਰੇ ॥
ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ
ਹੋਇ ਰਘੁਰਾਇਆ ॥੩॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥
ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ
॥੪॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ
ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ ਭੈਰਉ ਮਹਲਾ ੩ ॥ ਆਪੇ ਦੈਤ ਲਾਇ
ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ ਜੁਗਿ ਜੁਗਿ
ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ
॥੧॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ
ਸਚੁ ਵਸਿਆ ਮਨਿ ਸੋਈ ॥੨॥ ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥
ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ
ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥ ਆਪਣੀ
ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ
ਪਾਈ ॥੫॥੧੧॥੨੧॥
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜਨ ਸੰਤ ਕਰਿ ਕਿਰਪਾ ਪਗਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੪॥
ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ
ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ
ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ
ਪਾਪ ਗਏ ਗਾਵਾਇਣੁ ॥੩॥ ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ
॥੪॥੧॥ ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥
ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥
ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥ ਸਤਸੰਗਤਿ ਸਾਧ
ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ
ਤਾਰਿਓ ਤਾਰਣ ਹਰੀ ॥੪॥੨॥ ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ
ਨਾਲੀ ॥੧॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ
ਜਮ ਜਾਲੀ ॥੧॥ ਰਹਾਉ ॥ ਗੁਰਮੁਖਿ ਸੇਵਾ ਘਾਲਿ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥
ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥ ਹਮ ਬਾਰਿਕ
ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥ ਭੈਰਉ ਮਹਲਾ ੪ ॥ ਸਭਿ ਘਟ ਤੇਰੇ
ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥ ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ
ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ
ਕੋਇ ॥੨॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥੩॥ ਤੂ ਜਲਿ ਥਲਿ ਮਹੀਅਲਿ
ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
ਭੈਰਉ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੫॥
ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮਾੑਰਿ ॥੧॥ ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ
ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ
ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ ਮਤਾ ਮਸੂਰਤਿ ਤਾਂ ਕਿਛੁ
ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੈ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥
ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ
ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥ ਭੈਰਉ ਮਹਲਾ ੪ ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ
ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ
॥੧॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ
ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ
ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ ਹਰਿ ਆਪਿ
ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ
ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ ਭੈਰਉ ਮਹਲਾ ੪ ॥ ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ
ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ ਜਗਜੀਵਨੁ
ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ ਗੁਰਸਿਖ
ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ
॥੨॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ
ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ
ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੬॥
ਭੈਰਉ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥ ਭਰਮਿ ਭੂਲੇ ਨਰ ਕਰਤ
ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥ ਕਰਿ ਪੰਜੀਰੁ ਖਵਾਇਓ ਚੋਰ ॥ ਓਹੁ ਜਨਮਿ
ਨ ਮਰੈ ਰੇ ਸਾਕਤ ਢੋਰ ॥੨॥ ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥
ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥ ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥ ਰਾਖਾ ਏਕੁ ਹਮਾਰਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ
ਵਰਤੰਤਾ ॥੨॥ ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ
ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ
॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ ਨ
ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ
ਖਸਮੁ ਪਛਾਨਾ ॥੫॥੩॥ ਭੈਰਉ ਮਹਲਾ ੫ ॥ ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ
ਬਾਨੀ ॥੧॥ ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥ ਆਖੇਰ
ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਂਇ ॥੨॥ ਮ੍ਰਿਗ ਪਕਰੇ ਘਰਿ ਆਣੇ ਹਾਟਿ ॥
ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥ ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥
ਭੈਰਉ ਮਹਲਾ ੫ ॥ ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥ ਸੰਤ ਜਨਾ
ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥ ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੭॥
ਭੀਗੈ ਅਧਿਕ ਸੂਕਾਇਆ ॥੨॥ ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥
ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥ ਤਿਤ ਹੀ ਲਾਗਾ ਜਿਤੁ
ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥ ਭੈਰਉ ਮਹਲਾ ੫ ॥ ਜੀਉ ਪ੍ਰਾਣ ਜਿਨਿ ਰਚਿਓ
ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥੧॥ ਗੁਰੁ ਗੋਬਿੰਦੁ ਜੀਅ ਕੈ ਕਾਮ ॥ ਹਲਤਿ ਪਲਤਿ ਜਾ ਕੀ ਸਦ
ਛਾਮ ॥੧॥ ਰਹਾਉ ॥ ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥੨॥ ਮੀਤ ਹੀਤ
ਧਨੁ ਨਹ ਪਾਰਣਾ ॥ ਧੰਨਿ ਧੰਨਿ ਮੇਰੇ ਨਾਰਾਇਣਾ ॥੩॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ
ਜਾਣੀ ॥੪॥੬॥ ਭੈਰਉ ਮਹਲਾ ੫ ॥ ਆਗੈ ਦਯੁ ਪਾਛੈ ਨਾਰਾਇਣ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥
ਪ੍ਰਭੂ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥ ਰਸਨਾ ਨਾਮੁ ਕਰਨ ਸੁਣਿ ਜੀਵੇ
॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥ ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ
॥੩॥ ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥ ਭੈਰਉ ਮਹਲਾ ੫ ॥ ਕੋਟਿ
ਮਨੋਰਥ ਆਵਹਿ ਹਾਥ ॥ ਜਮ ਮਾਰਗ ਕੈ ਸੰਗੀ ਪਾਂਥ ॥੧॥ ਗੰਗਾ ਜਲੁ ਗੁਰ ਗੋਬਿੰਦ ਨਾਮ ॥ ਜੋ ਸਿਮਰੈ ਤਿਸ
ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥ ਪੂਜਾ ਜਾਪ ਤਾਪ ਇਸਨਾਨ ॥ ਸਿਮਰਤ ਨਾਮ
ਭਏ ਨਿਹਕਾਮ ॥੨॥ ਰਾਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮ ਪੂਰਨ ਆਚਾਰ ॥੩॥ ਨਾਨਕ ਦਾਸ
ਇਹੁ ਕੀਆ ਬੀਚਾਰੁ ॥ ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥ ਭੈਰਉ ਮਹਲਾ ੫ ॥ ਲੇਪੁ ਨ ਲਾਗੋ
ਤਿਲ ਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥ ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ
ਗੁਰ ਪਰਤਾਪਿ ॥੧॥ ਰਹਾਉ ॥ ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਣਾ ਪਾਪੀ ਓਹੁ ਆਪਿ
ਪਚਾਇਆ ॥੨॥ ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ
॥੩॥ ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥
ਭੈਰਉ ਮਹਲਾ ੫ ॥ ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥ ਨਗਜ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੮॥
ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥੧॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ
॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ
ਧਿਆਇ ॥੩॥ ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥
ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥ ਜੀਵਤ ਜੀਵਤ
ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥ ਭੈਰਉ ਮਹਲਾ ੫ ॥ ਸਤਿਗੁਰੁ
ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ
ਲਿਖੇ ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ ਸਰਬ
ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮ ਨਿਧਾਨੁ ॥
ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥ ਭੈਰਉ ਮਹਲਾ ੫ ॥ ਅਪਣੇ ਦਾਸ ਕਉ ਕੰਠਿ ਲਗਾਵੈ ॥
ਨਿੰਦਕ ਕਉ ਅਗਨਿ ਮਹਿ ਪਾਵੈ ॥੧॥ ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ
ਪਚਿਆ ਆਪ ਕਮਾਇਣ ॥੧॥ ਰਹਾਉ ॥ ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥
ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥ ਆਇ ਨ ਜਾਈ ਰਹਿਆ
ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥
ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ
ਰਸ ਮਾਤਾ ॥੧॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ
ਕਾਜੁ ॥੧॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ
ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੩੯॥
ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥ ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ
ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥ ਭੈਰਉ
ਮਹਲਾ ੫ ॥ ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ
ਵਰਤ ਨੇਮ ਤੀਰਥਾਏ ॥੧॥ ਸੰਤਸੰਗਿ ਪੇਖਿਓ ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ
ਗੁਣ ਗਾਏ ॥੧॥ ਰਹਾਉ ॥ ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ
ਪੇਖਿਓ ਨਟ ਨਾਟਿਕ ਨਿਰਤਾਏ ॥੨॥ ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭ
ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥ ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ
ਕੀਮਾਏ ॥ ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥ ਭੈਰਉ
ਮਹਲਾ ੫ ॥ ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ
॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥ ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥
ਰਹਾਉ ॥ ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ
ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥ ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ ਮੂੜੁ
॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥ ਜਿਸੁ ਮਸਤਕਿ ਕਰਮੁ ਲਿਖਿਆ
ਲਿਲਾਟ ॥ ਸਤਿਗੁਰੁ ਸੇਵੇ ਖੁਲੇੑ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ
॥੪॥੩॥੧੬॥ ਭੈਰਉ ਮਹਲਾ ੫ ॥ ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ
॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥ ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ
ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥ ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ
ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥੨॥ ਕਿਆ ਤੂ ਸੋਚਹਿ ਮਾਣਸ ਬਾਣਿ
॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥੩॥ ਜਿਸੁ ਊਪਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੦॥
ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ ਨ
ਸਾਕੈ ਕੋਇ ॥੪॥੪॥੧੭॥ ਭੈਰਉ ਮਹਲਾ ੫ ॥ ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ ਨਰਹਰਿ
॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥੧॥ ਮਾਇਆ ਮੋਹਿ ਕੜੇ ਕੜਿ ਪਚਿਆ ॥
ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ
ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥ ਤਉ
ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ ਤਬ
ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥ ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥
ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥ ਭੈਰਉ ਮਹਲਾ ੫ ॥
ਬਿਨੁ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ
ਬਿਰਥੇ ਸਭਿ ਕਾਜ ॥੧॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥
ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ
ਕਹੀ ਨ ਲੇਖੈ ॥੨॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ
ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ
ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥ ਬਿਨੁ ਗੁਰ
ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ
ਕਾ ਬੀਚਾਰ ॥੫॥੬॥੧੯॥ ਭੈਰਉ ਮਹਲਾ ੫ ॥ ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ
ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥ ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ
ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ
॥ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥ ਰੋਗੇ ਮਰਤਾ ਰੋਗੇ ਜਨਮੈ ॥ ਰੋਗੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੧॥
ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥
ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ
ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥ ਭੈਰਉ ਮਹਲਾ ੫ ॥ ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ
ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥ ਅੰਤਰਿ ਰਾਮ ਰਾਇ
ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਂ
ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥੨॥ ਚੀਤਿ ਆਵੈ ਤਾਂ ਸਦ
ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ
॥੩॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ
ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥ ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥
ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ ਹਮ
ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ
ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥ ਸੋਭਾ ਮੇਰੀ ਸਭ
ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ
॥੩॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ
ਪੂਤ ਏਕੈ ਰੰਗਿ ਲੀਨੇ ॥੪॥੯॥੨੨॥ ਭੈਰਉ ਮਹਲਾ ੫ ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ
ਤੁਮੑ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥ ਸੁਖੁ ਪਾਇਆ
ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ
ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥੨॥ ਤਿਸੁ ਭਾਣਾ
ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੨॥
ਲਗਿ ਸਤਿਗੁਰ ਪਾਏ ॥੩॥ ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥
ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥ ਭੈਰਉ ਮਹਲਾ ੫ ॥
ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ
ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ
ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ
ਸਭਨੀ ਥਾਈ ॥੨॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ
ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ
॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ
॥੪॥੧੧॥੨੪॥ ਭੈਰਉ ਮਹਲਾ ੫ ॥ ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ ॥
ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥੧॥ ਤੀਰਥੁ ਹਮਰਾ ਹਰਿ ਕੋ ਨਾਮੁ ॥
ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥ ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ
ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥੨॥ ਨਾਮੁ ਲੈਤ ਜਮੁ ਨੇੜਿ ਨ ਆਵੈ
॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥੩॥ ਗੁਰਿ
ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ
ਕਰਮ ਲੋਕਹ ਪਤੀਆਰ ॥੪॥੧੨॥੨੫॥ ਭੈਰਉ ਮਹਲਾ ੫ ॥ ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ
ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ
ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ
ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ
ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੩॥
ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥
ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥ ਭੈਰਉ ਮਹਲਾ ੫ ॥
ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ
ਹੋਏ ਮੇਰੇ ਮਾਈ ਬਾਪ ॥੧॥ ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥
ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ
ਪੂਰਾ ਪੂਰਾ ਪਰਸਾਦ ॥੨॥ ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣਾ ਤਾ ਕੈ
ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮੁ ॥੩॥ ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ
ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥ ਭੈਰਉ
ਮਹਲਾ ੫ ॥ ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ
॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥ ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ
ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥ ਪੇਖਤ ਮਾਇਆ ਰੰਗ ਬਿਹਾਇ ॥ ਗੜਬੜ
ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥੨॥ ਕਰਤ ਕਰਤ
ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ ਜਿਉ
ਜਲ ਬਿਨੁ ਮੀਨਾ ॥੩॥ ਜਿਸ ਕੇ ਰਾਖੇ ਹੋਇ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ ਸਾਧਸੰਗਿ ਹਰਿ
ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥ ਭੈਰਉ ਮਹਲਾ ੫ ॥ ਅਪਣੀ ਦਇਆ
ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ
ਜਾਹਿ ॥੧॥ ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ
॥੧॥ ਰਹਾਉ ॥ ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ ਸਹਜ
ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥੨॥ ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੪॥
ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਤੇਰੇ ਭਗਤ ਭਗਤਨ
ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ
॥੪॥੧੬॥੨੯॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ
ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥੧॥ ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ
॥੧॥ ਰਹਾਉ ॥ ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥
ਨਾਮੁ ਹਮਾਰੈ ਬੇਪਰਵਾਹੁ ॥੨॥ ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ
ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥੩॥ ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ
ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥
ਭੈਰਉ ਮਹਲਾ ੫ ॥ ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ
ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥ ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮੑਰੀ ਉਸਤਤਿ ਕਰਉ
ਦਿਨ ਰਾਤਿ ॥੧॥ ਰਹਾਉ ॥ ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ
ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥ ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ
ਤੁਮਰੇ ਗੁਣ ਗਾਉ ॥ ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥ ਹਉ
ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ
ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥ ਭੈਰਉ ਮਹਲਾ ੫ ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ
ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ ॥ ਕੋਟਿ ਅਘਾ ਮਿਟਹਿ ਹਰਿ ਨਾਮ ॥੧॥ ਤਿਸੁ ਸਰਣਾਈ ਸਦਾ ਸੁਖੁ
ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥ ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ
ਘਟ ਮਾਹਿ ॥ ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥੨॥ ਦੇਦੇ ਤੋਟਿ ਨਹੀ ਭੰਡਾਰ
॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥੩॥ ਜਿਸ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੫॥
ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ
ਕੀ ਉਸਤਤਿ ਕਰਦਾ ॥੪॥੧੯॥੩੨॥ ਭੈਰਉ ਮਹਲਾ ੫ ॥ ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ
ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥ ਬਿਖਿਆ ਕਾ
ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥ ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ
ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥੨॥ ਸ੍ਵਾਂਗੀ ਸਿਉ ਜੋ
ਮਨੁ ਰੀਝਾਵੈ ॥ ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ
ਬਿਕਾਰ ॥੩॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥
ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥ ਭੈਰਉ ਮਹਲਾ ੫ ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ
ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੈਤ ਨਿੰਦਕ ਕਉ ਜਾਮ ॥੧॥ ਸੰਤਸੰਗਿ ਕਰਹਿ ਜੋ
ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ
ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥ ਨਿੰਦਕ ਕੀ ਗਤਿ
ਕਤਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ
॥੩॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ ॥ ਨਾਨਕ
ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ
ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥੧॥ ਗੁਰਿ ਪੂਰੈ ਦ੍ਰਿੜਿਓ ਹਰਿ
ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ
ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥੨॥ ਨਾਮੁ ਹਮਾਰੈ ਸਉਣ ਸੰਜੋਗ ॥
ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥ ਜਾ ਕੈ
ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੬॥
ਜਿਸੁ ਦੇਵੈ ਨਾਉ ॥੪॥੨੨॥੩੫॥ ਭੈਰਉ ਮਹਲਾ ੫ ॥ ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ
ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥ ਸਫਲ ਸੇਵਾ ਗੋਪਾਲ
ਰਾਇ ॥ ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ ਰੋਗੀ ਕਾ ਪ੍ਰਭ ਖੰਡਹੁ ਰੋਗੁ ॥
ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥੨॥
ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ ਭਉ ਨਸੈ ॥ ਜਨ
ਅਪਨੇ ਕੈ ਹਰਿ ਮਨਿ ਬਸੈ ॥੩॥ ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ ਕਰਿ
ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥ ਭੈਰਉ ਮਹਲਾ ੫ ॥ ਸੰਤ ਮੰਡਲ ਮਹਿ
ਹਰਿ ਮਨਿ ਵਸੈ ॥ ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ ਨਿਰਮਲ ਰੀਤਿ ॥ ਸੰਤਸੰਗਿ ਹੋਇ ਏਕ
ਪਰੀਤਿ ॥੧॥ ਸੰਤ ਮੰਡਲੁ ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥ ਸੰਤ ਮੰਡਲ ਮਹਿ
ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ
ਨਾਮੁ ਵਖਾਣੀ ॥੨॥ ਸੰਤ ਮੰਡਲ ਕਾ ਨਿਹਚਲ ਆਸਨੁ ॥ ਸੰਤ ਮੰਡਲ ਮਹਿ ਪਾਪ ਬਿਨਾਸਨੁ ॥ ਸੰਤ ਮੰਡਲ ਮਹਿ
ਨਿਰਮਲ ਕਥਾ ॥ ਸੰਤਸੰਗਿ ਹਉਮੈ ਦੁਖ ਨਸਾ ॥੩॥ ਸੰਤ ਮੰਡਲ ਕਾ ਨਹੀ ਬਿਨਾਸੁ ॥ ਸੰਤ ਮੰਡਲ ਮਹਿ ਹਰਿ
ਗੁਣਤਾਸੁ ॥ ਸੰਤ ਮੰਡਲ ਠਾਕੁਰ ਬਿਸ੍ਰਾਮੁ ॥ ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥ ਭੈਰਉ ਮਹਲਾ ੫ ॥
ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ
ਤੇ ਕਾਲੁ ਪਰਹਰੈ ॥੧॥ ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ
ਆਵੈ ਤਾ ਕੈ ਜਾਮੁ ॥੧॥ ਰਹਾਉ ॥ ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ
ਪ੍ਰਗਟਾਇਆ ॥ ਆਪਹਿ ਮਾਰਿ ਆਪਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥ ਸਭ ਕਿਛੁ ਜਾਣਹੁ
ਤਿਸ ਕੈ ਹਾਥ ॥ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਦੁਖ ਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ
॥੩॥ ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮੑਰੈ ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੭॥
॥ ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥ ਭੈਰਉ ਮਹਲਾ ੫ ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ
ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥੧॥ ਦੀਨ ਦੁਨੀਆ ਤੇਰੀ ਟੇਕ ॥
ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ
ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥ ਤੇਰੀ ਟੇਕ ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ
ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥੩॥ ਤੇਰੀ ਟੇਕ ਤੇਰਾ ਭਰਵਾਸਾ ॥ ਸਗਲ
ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ
॥੪॥੨੬॥੩੯॥ ਭੈਰਉ ਮਹਲਾ ੫ ॥ ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ
ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ
ਜਪੈ ਜਨੁ ਸੋਇ ॥੧॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ
ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥੨॥ ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥
ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥ ਕਰਿ ਕਿਰਪਾ ਜਿਸੁ ਰਾਖੈ
ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ
॥੪॥੨੭॥੪੦॥ ਭੈਰਉ ਮਹਲਾ ੫ ॥ ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ
ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ
ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ
ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥ ਸਭਿ
ਜਾਚਿਕ ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ
ਤਿਨੈ ਜਨਿ ਜਪਨਾ ॥੩॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ
ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥ ਭੈਰਉ ਮਹਲਾ ੫ ॥ ਗੁਰ ਮਿਲਿ ਤਿਆਗਿਓ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੮॥
ਦੂਜਾ ਭਾਉ ॥ ਗੁਰਮੁਖਿ ਜਪਿਓ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ
ਜਾਗਾ ॥੧॥ ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥ ਰੋਗ ਦੋਖ
ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦ ॥ ਸਰਬ ਨਿਧਾਨ
ਨਾਮ ਭਗਵੰਤ ॥੨॥ ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸ ॥ ਗੁਣ ਗਾਵਤ
ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ
ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥ ਭੈਰਉ ਮਹਲਾ ੫ ॥
ਸਭ ਤੇ ਊਚਾ ਜਾ ਕਾ ਨਾਉ ॥ ਸਦਾ ਸਦਾ ਤਾ ਕੇ ਗੁਣ ਗਾਉ ॥ ਜਿਸੁ ਸਿਮਰਤ ਸਗਲਾ ਦੁਖੁ ਜਾਇ ॥ ਸਰਬ ਸੂਖ
ਵਸਹਿ ਮਨਿ ਆਇ ॥੧॥ ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥
ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ ਦੇਵੈ ਆਹਾਰ ॥ ਕੋਟਿ ਖਤੇ ਖਿਨ ਬਖਸਨਹਾਰ ॥ ਭਗਤਿ ਭਾਇ ਸਦਾ
ਨਿਸਤਾਰ ॥੨॥ ਸਾਚਾ ਧਨੁ ਸਾਚੀ ਵਡਿਆਈ ॥ ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ ਕਰਿ ਕਿਰਪਾ ਜਿਸੁ
ਰਾਖਨਹਾਰਾ ॥ ਤਾ ਕਾ ਸਗਲ ਮਿਟੈ ਅੰਧਿਆਰਾ ॥੩॥ ਪਾਰਬ੍ਰਹਮ ਸਿਉ ਲਾਗੋ ਧਿਆਨ ॥ ਪੂਰਨ ਪੂਰਿ ਰਹਿਓ
ਨਿਰਬਾਨ ॥ ਭ੍ਰਮ ਭਉ ਮੇਟਿ ਮਿਲੇ ਗੋਪਾਲ ॥ ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥
ਭੈਰਉ ਮਹਲਾ ੫ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥ ਤਿਸਹਿ
ਪਰਾਪਤਿ ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ ਪਾਏ ਸੇਵ ॥੧॥ ਸਰਬ ਸੁਖਾ ਪ੍ਰਭ ਤੇਰੋ ਨਾਉ ॥ ਆਠ ਪਹਰ ਮੇਰੇ
ਮਨ ਗਾਉ ॥੧॥ ਰਹਾਉ ॥ ਜੋ ਇਛੈ ਸੋਈ ਫਲੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਆਵਣ ਜਾਣ ਰਹੇ
ਹਰਿ ਧਿਆਇ ॥ ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਤੂਟੇ ਮਾਇਆ ਮੋਹ
ਪਿਆਰ ॥ ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥ ਕਰਨ ਕਰਾਵਨਹਾਰ ਸੁਆਮੀ
॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਅਪਨੀ ਸੇਵਾ ਲਾਇ ॥ ਨਾਨਕ ਦਾਸ ਤੇਰੀ ਸਰਣਾਇ
॥੪॥੩੧॥੪੪॥ ਭੈਰਉ ਮਹਲਾ ੫ ॥ ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੪੯॥
ਸਿਮਰਨੁ ਛਾਡਿ ਪਰਮ ਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਹੈ ॥੧॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥
ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥ ਤੀਰਥਿ ਨਾਇ ਕਹਾ ਸੁਚਿ
ਸੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥
ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ
ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥ ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ
ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥ ਭੈਰਉ ਮਹਲਾ ੫ ॥ ਗੁਰ
ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ
ਸਗਲੇ ਜੰਜਾਲ ॥੧॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ
॥੧॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ
ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥੨॥ ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ
ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥੩॥ ਨਿਰਮਲ ਸੋਭਾ ਨਿਰਮਲ ਰੀਤਿ ॥
ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ
॥੪॥੩੩॥੪੬॥ ਭੈਰਉ ਮਹਲਾ ੫ ॥ ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥
ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥ ਜਤ ਕਤ ਪੇਖਉ ਤੇਰੀ ਸਰਣਾ ॥ ਬਲਿ
ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥ ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ
॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸ ॥੨॥ ਸਦਾ ਅਨੰਦੁ ਨਾਹੀ ਕਿਛੁ ਸੋਗੁ ॥
ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥੩॥
ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥
ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥ ਭੈਰਉ ਮਹਲਾ ੫ ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੦॥
ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥੧॥ ਸੋ ਵਡਭਾਗੀ
ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ
ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥ ਗੁਰ ਪਰਸਾਦਿ
ਪਰਮ ਪਦੁ ਪਾਇਆ ॥ ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ
ਮਾਹਿ ਨਿਵਾਸਾ ॥੩॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ
ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨੇੑ ॥੪॥੩੫॥੪੮॥ ਭੈਰਉ ਮਹਲਾ ੫ ॥ ਨਾਮੁ ਲੈਤ ਕਿਛੁ
ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ
ਨਿਵਾਸੁ ॥੧॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥
ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ
ਸਿਮਰਤ ਗਰਭ ਜੋਨਿ ਨ ਰੁਧੈ ॥੨॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥
ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥੩॥ ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ
ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥
ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥
ਕਰਣ ਕਾਰਣ ਪੂਰਨ ਸਮਰਥੁ ॥੧॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ
ਦੂਖੁ ਨ ਆਵੈ ਨੇਰੇ ॥੧॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ
ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥੨॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ
ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥੩॥ ਮੁਕਤਿ ਭੁਗਤਿ
ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ
ਜਨ ਧੰਨ ॥੪॥੩੭॥੫੦॥ ਭੈਰਉ ਮਹਲਾ ੫ ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੧॥
ਸਭ ਚਿੰਦ ॥ ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ ਪਾਰਬ੍ਰਹਮੁ ਵਸਿਆ ਮਨਿ ਆਇ ॥੧॥ ਰਾਮ ਰਾਮ ਸੰਤ
ਸਦਾ ਸਹਾਇ ॥ ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ ਧਨੁ ਮਾਲੁ
ਜੋਬਨੁ ਜੁਗਤਿ ਗੋਪਾਲ ॥ ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ ਅਪਨੇ ਦਾਸ ਕਉ ਦੇ ਰਾਖੈ ਹਾਥ ॥ ਨਿਮਖ ਨ
ਛੋਡੈ ਸਦ ਹੀ ਸਾਥ ॥੨॥ ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ ਸਾਰਿ ਸਮਾੑਲੇ ਸਾਚਾ ਸੋਇ ॥ ਮਾਤ ਪਿਤਾ ਸੁਤ
ਬੰਧੁ ਨਰਾਇਣੁ ॥ ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ ਏਕ ਬਿਨਾ
ਦੂਜਾ ਨਹੀ ਹੋਰੁ ॥ ਨਾਨਕ ਕੈ ਮਨਿ ਇਹੁ ਪੁਰਖਾਰਥੁ ॥ ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥
ਭੈਰਉ ਮਹਲਾ ੫ ॥ ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ
ਕੇ ਹੋਏ ਪੂਰਨ ਕਾਮ ॥੧॥ ਰਹਾਉ ॥ ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥
ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥ ਕਾਮ ਕ੍ਰੋਧ ਲੋਭ ਮਦ ਨਿੰਦਾ
ਸਾਧਸੰਗਿ ਮਿਟਿਆ ਅਭਿਮਾਨ ॥ ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥
ਭੈਰਉ ਮਹਲਾ ੫ ॥ ਪੰਚ ਮਜਮੀ ਜੋ ਪੰਚਨ ਰਾਖੈ ॥ ਮਿਥਿਆ ਰਸਨਾ ਨਿਤ ਉਠਿ ਭਾਖੈ ॥ ਚਕ੍ਰ ਬਣਾਇ
ਕਰੈ ਪਾਖੰਡ ॥ ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥ ਹਰਿ ਕੇ ਨਾਮ ਬਿਨਾ ਸਭ ਝੂਠੁ ॥ ਬਿਨੁ ਗੁਰ ਪੂਰੇ
ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥ ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ ਸਾਚੀ ਦਰਗਹਿ ਅਪਨੀ ਪਤਿ ਖੋਵੈ
॥੨॥ ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ ਜਿਨਿ ਕੀਆ ਤਿਸੁ ਚੀਤਿ ਨ
ਆਣੈ ॥ ਕੂੜੀ ਕੂੜੀ ਮੁਖਹੁ ਵਖਾਣੈ ॥੩॥ ਜਿਸ ਨੋ ਕਰਮੁ ਕਰੇ ਕਰਤਾਰੁ ॥ ਸਾਧਸੰਗਿ ਹੋਇ ਤਿਸੁ ਬਿਉਹਾਰੁ
॥ ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
ਭੈਰਉ ਮਹਲਾ ੫ ॥ ਨਿੰਦਕ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ ਨਿੰਦਕ ਕਾ ਮੈਲਾ
ਆਚਾਰੁ ॥ ਦਾਸ ਅਪੁਨੇ ਕਉ ਰਾਖਨਹਾਰੁ ॥੧॥ ਨਿੰਦਕੁ ਮੁਆ ਨਿੰਦਕ ਕੈ ਨਾਲਿ ॥ ਪਾਰਬ੍ਰਹਮ ਪਰਮੇਸਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੨॥
ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ
ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥੨॥ ਹਰਿ
ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥
ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਲੁ
ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
ਭੈਰਉ ਮਹਲਾ ੫ ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ
ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ
ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥
ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥੨॥ ਘਟ
ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ
ਤਨ ਅੰਤਰਿ ਏਕੁ ਧਿਆਇ ॥੩॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥
ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
ਭੈਰਉ ਮਹਲਾ ੫ ॥ ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ
ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ ਸਭ ਤੇ ਵਡ ਸਮਰਥ ਗੁਰਦੇਵ
॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ
ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ ਜਾ ਕੈ ਅੰਤਰਿ ਬਸੈ
ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ
ਨਿਵਾਸੁ ॥੩॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ
ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੩॥
ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ
ਮੁਨੀ ॥੧॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ
ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ
॥੨॥੧॥੫੭॥੮॥੨੧॥੭॥੫੭॥੯੩॥
ਭੈਰਉ ਅਸਟਪਦੀਆ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥ ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ
ਹਉ ਮਾਰਾ ॥੧॥ ਨਾਨਕ ਹਉਮੈ ਰੋਗ ਬੁਰੇ ॥ ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥
ਰਹਾਉ ॥ ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥ ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ
ਸਚੁ ਸੋਈ ॥੨॥ ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ ਸਿ ਰੋਗੀ
ਰੋਗੀ ਕੁਟੰਬ ਸੰਜੋਗੀ ॥੩॥ ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ ਭਏ ਸੇ
ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥ ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ
ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥ ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥
ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥ ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ
ਨਾਹੀ ॥ ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥ ਤੀਰਥਿ ਭਰਮੈ ਰੋਗੁ ਨ ਛੂਟਸਿ
ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥
ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ ਨਾਨਕ ਹਰਿ ਜਨ ਅਨਦਿਨੁ ਨਿਰਮਲ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੪॥
ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥
ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤਿਨਿ ਕਰਤੈ ਇਕੁ ਚਲਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ ਗੁਰਮੁਖਿ
ਬੁਝਾਇਆ ॥ ਕਾਰਣੁ ਕਰਤਾ ਕਰਦਾ ਆਇਆ ॥੧॥ ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ ਹਉ ਕਬਹੁ ਨ
ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥ ਪਿਤਾ ਪ੍ਰਹਲਾਦੁ ਪੜਣ ਪਠਾਇਆ ॥ ਲੈ ਪਾਟੀ ਪਾਧੇ ਕੈ ਆਇਆ ॥
ਨਾਮ ਬਿਨਾ ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥ ਪੁਤ੍ਰ ਪ੍ਰਹਿਲਾਦ ਸਿਉ
ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥ ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ ਜੇ ਹਰਿ
ਛੋਡਉ ਤਉ ਕੁਲਿ ਲਾਗੈ ਗਾਲਿ ॥੩॥ ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥ ਹਮਾਰਾ ਕਹਿਆ ਨ ਸੁਣੈ ਆਪਣੇ
ਕਾਰਜ ਸਵਾਰੇ ॥ ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥ ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥ ਸੰਡੈ ਮਰਕੈ
ਕੀਈ ਪੂਕਾਰ ॥ ਸਭੇ ਦੈਤ ਰਹੇ ਝਖ ਮਾਰਿ ॥ ਭਗਤ ਜਨਾ ਕੀ ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ ਕਿਆ ਹੋਈ
॥੫॥ ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥ ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ
ਸਿਉ ਵਾਦੁ ਰਚਾਇਆ ॥ ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥ ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ
ਤਾਲਾ ॥ ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥ ਕੀਤਾ ਹੋਵੈ ਸਰੀਕੀ ਕਰੈ ਅਨਹੋਦਾ
ਨਾਉ ਧਰਾਇਆ ॥ ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥ ਪਿਤਾ ਪ੍ਰਹਲਾਦ
ਸਿਉ ਗੁਰਜ ਉਠਾਈ ॥ ਕਹਾਂ ਤੁਮਾੑਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ ਅੰਤਿ ਸਖਾਈ ॥ ਜਹ ਦੇਖਾ ਤਹ
ਰਹਿਆ ਸਮਾਈ ॥੮॥ ਥੰਮੁੑ ਉਪਾੜਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ
ਆਨੰਦੁ ਵਜੀ ਵਧਾਈ ॥ ਅਪਨੇ ਸੇਵਕ ਕਉ ਦੇ ਵਡਿਆਈ ॥੯॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ
ਜਾਣਾ ਕਰਤੈ ਲਿਖਿ ਪਾਇਆ ॥ ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ ਆਗੈ
ਆਇਆ ॥੧੦॥ ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥ ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ ਲਖਿਮੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੫॥
ਭਉ ਕਰੈ ਨ ਸਾਕੈ ਜਾਇ ॥ ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥
ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ
॥੧੨॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ
ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ ਭੈਰਉ ਮਹਲਾ ੩ ॥ ਗੁਰ ਸੇਵਾ
ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ
॥੧॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ
॥੧॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ
ਜੋ ਤੇਰੀ ਸਰਣਾਈ ॥੨॥ ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ
ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ
ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥
ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ
ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ ਸਾਚੈ ਸਬਦਿ
ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ ਤੂੰ
ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ
ਉਰਿ ਧਾਰੇ ॥੮॥੨॥੩॥
ਭੈਰਉ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ
ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ
ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੬॥
ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ ਜਿਸੁ ਨਾਮੁ ਰਿਦੈ ਸੋ
ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ਨਾਮ
ਬਿਨਾ ਭ੍ਰਮਿ ਆਵੈ ਜਾਈ ॥੩॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥
ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥੪॥ ਜਿਸੁ ਨਾਮੁ ਰਿਦੈ ਤਿਸੁ ਨਿਹਚਲ
ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ
ਪਤਿ ਵੇਸਾਹੁ ॥੫॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ
ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ
ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥੭॥
ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੋੁਪਾਲ ॥ ਆਵਣ ਜਾਣ ਰਹੇ ਸੁਖੁ
ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥ ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ
॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ ਐਸੋ
ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥
ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥ ਕੋਟਿ
ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ
ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ
ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥ ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ
ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ ਕੋਟਿ ਮਹਿਮਾ ਜਾ ਕੀ
ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ
ਤੇਰੇ ਗਣੇ ਨ ਜਾਹਿ ॥੬॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੭॥
ਤਪ ਹੀ ਕਰਤੇ ॥ ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ
ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥
ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ
ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ
ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਚੈ ਨਾਉ ॥ ਅਚਿੰਤ ਹਮਾਰੈ
ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥੨॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ
॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥
ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮਾੑ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥
ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ
ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥
ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ
ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥
ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ
ਨਾਨਕ ਨਾਨਕ ਨਾਨਕ ਮਈ ॥੮॥੩॥੬॥
ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ
ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮਾੑਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ
ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ
ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੮॥
ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ
ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ
ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ ਮੈਲਾ
ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ
ਕਾ ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਬ੍ਰਹਮੰਡਾਇ ਕੈ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ
ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥ ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ
ਅਰੁ ਭੇਖ ॥੪॥ ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥ ਕਹਿ ਕਬੀਰ ਤੇ ਜਨ
ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ
ਗੁਰੁ ਏਹੀ ॥੧॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ਮਿਸਿਮਿਲਿ
ਤਾਮਸੁ ਭਰਮੁ ਕਦੂਰੀ ॥ ਭਾਖਿ ਲੇ ਪੰਚੈ ਹੋਇ ਸਬੂਰੀ ॥੨॥ ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹ ਕਰੈ ਮੁਲਾਂ
ਕਹ ਕਰੈ ਸੇਖ ॥੩॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥
ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥ ਬਿਗਰਿਓ ਕਬੀਰਾ ਰਾਮ ਦੁਹਾਈ ॥
ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥ ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ
ਹੋਇ ਨਿਬਰਿਓ ॥੨॥ ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥ ਸੰਤਨ
ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥ ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ
ਰਾਮੁ ਖਿਲਉਨਾ ਜਾਨਾਂ ॥੧॥ ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥
ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥ ਸਤਿਗੁਰੁ ਪੂਜਉ ਸਦਾ ਸਦਾ
ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥ ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ
ਪਹਿਚਾਨਾਂ ॥੪॥੬॥ ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥ ਹਮਰਾ ਝਗਰਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੫੯॥
ਰਹਾ ਨ ਕੋਊ ॥ ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥ ਬੁਨਿ ਬੁਨਿ ਆਪ ਆਪੁ ਪਹਿਰਾਵਉ ॥ ਜਹ ਨਹੀ ਆਪੁ
ਤਹਾ ਹੋਇ ਗਾਵਉ ॥੨॥ ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥੩॥ ਰਿਦੈ
ਇਖਲਾਸੁ ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥ ਨਿਰਧਨ ਆਦਰੁ ਕੋਈ ਨ ਦੇਇ ॥ ਲਾਖ
ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥ ਜਉ ਨਿਰਧਨੁ ਸਰਧਨ ਕੈ ਜਾਇ ॥ ਆਗੇ ਬੈਠਾ ਪੀਠਿ ਫਿਰਾਇ
॥੧॥ ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥੨॥ ਨਿਰਧਨੁ ਸਰਧਨੁ ਦੋਨਉ ਭਾਈ
॥ ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥ ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥
ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ
ਹਰਿ ਕੀ ਸੇਵ ॥੧॥ ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ ਜਬ ਲਗੁ
ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥
ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥
ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥ ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ
ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲੇੑ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥ ਇਹੀ ਤੇਰਾ ਅਉਸਰੁ
ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ
ਪੁਕਾਰਿ ॥੫॥੧॥੯॥ ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮੑ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ
ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥ ਨਿਜ ਪਦ ਊਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ ਮੋਰਾ
ਬ੍ਰਹਮ ਗਿਆਨੁ ॥੧॥ ਰਹਾਉ ॥ ਮੂਲ ਦੁਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ ॥ ਪਛਮ ਦੁਆਰੈ
ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥੨॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ
ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥ ਸੋ ਮੁਲਾਂ
ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੦॥
ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਾਜੀ ਸੋ
ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ
ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ
ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥
ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥ ਮਹਲਾ ੫ ॥ ਜੋ ਪਾਥਰ
ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ
॥੧॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ ਅੰਤਰਿ ਦੇਉ ਨ ਜਾਨੈ
ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥
ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ
॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥
ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥ ਜਲ ਮਹਿ ਮੀਨ ਮਾਇਆ ਕੇ
ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭ੍ਰਿੰਗ ਮਾਇਆ
ਮਹਿ ਖਾਪੇ ॥੧॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥ ਪੰਖੀ ਮ੍ਰਿਗ
ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ
ਮਾਇਆ ਮਹਿ ਖੇਲਾ ॥੨॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ
ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥ ਸੁਆਨ ਸਿਆਲ ਮਾਇਆ ਮਹਿ ਰਾਤਾ ॥
ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥੪॥
ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ
ਛੂਟੇ ਜਬ ਸਾਧੂ ਪਾਇਆ ॥੫॥੫॥੧੩॥ ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੧॥
ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ
ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥
ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ
ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ ਸਤਰਿ ਸੈਇ
ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ
ਖੇਲ ਖਾਸੀ ॥੧॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ ਤੇਤੀਸ ਕਰੋੜੀ ਹੈ
ਖੇਲ ਖਾਨਾ ॥ ਚਉਰਾਸੀ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ
ਘਨੇਰੀ ਪਾਈ ॥੨॥ ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ
ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ
ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ ਸਭੁ ਕੋਈ ਚਲਨ ਕਹਤ ਹੈ ਊਹਾਂ
॥ ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥
ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ
ਜਾਨਉ ਬੈਕੁੰਠ ਦੁਆਰਾ ॥੩॥ ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥
ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ
ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ ਦੁਖੁ
ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ ਸ੍ਵਾਦ
ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ
॥੩॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ
ਸਿਝਾਇਆ ॥੪॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੨॥
ਪਕਰਿਓ ਗਢ ਕੋ ਰਾਜਾ ॥੫॥ ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ ਦਾਸੁ ਕਮੀਰੁ
ਚੜਿੑਓ ਗੜੑ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ
ਕਰਿ ਖਰੇ ਕਬੀਰ ॥੧॥ ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥
ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ ਕਹਿ ਕੰਬੀਰ ਕੋਊ ਸੰਗ ਨ ਸਾਥ
॥ ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥
ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਅਗਮ ਦ੍ਰੁਗਮ ਗੜਿ ਰਚਿਓ ਬਾਸ ॥ ਜਾ ਮਹਿ ਜੋਤਿ ਕਰੇ ਪਰਗਾਸ ॥ ਬਿਜੁਲੀ ਚਮਕੈ ਹੋਇ ਅਨੰਦੁ ॥ ਜਿਹ
ਪਉੜੇੑ ਪ੍ਰਭ ਬਾਲ ਗੋਬਿੰਦ ॥੧॥ ਇਹੁ ਜੀਉ ਰਾਮ ਨਾਮ ਲਿਵ ਲਾਗੈ ॥ ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥
ਰਹਾਉ ॥ ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥ ਹਉਮੈ ਗਾਵਨਿ ਗਾਵਹਿ ਗੀਤ ॥ ਅਨਹਦ ਸਬਦ ਹੋਤ ਝੁਨਕਾਰ
॥ ਜਿਹ ਪਉੜੇੑ ਪ੍ਰਭ ਸ੍ਰੀ ਗੋਪਾਲ ॥੨॥ ਖੰਡਲ ਮੰਡਲ ਮੰਡਲ ਮੰਡਾ ॥ ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥
ਅਗਮ ਅਗੋਚਰੁ ਰਹਿਆ ਅਭ ਅੰਤ ॥ ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥ ਕਦਲੀ ਪੁਹਪ ਧੂਪ ਪਰਗਾਸ ॥
ਰਜ ਪੰਕਜ ਮਹਿ ਲੀਓ ਨਿਵਾਸ ॥ ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾ ਕੰਤ ॥੪॥
ਅਰਧ ਉਰਧ ਮੁਖਿ ਲਾਗੋ ਕਾਸੁ ॥ ਸੁੰਨ ਮੰਡਲ ਮਹਿ ਕਰਿ ਪਰਗਾਸੁ ॥ ਊਹਾਂ ਸੂਰਜ ਨਾਹੀ ਚੰਦ ॥ ਆਦਿ ਨਿਰੰਜਨੁ
ਕਰੈ ਅਨੰਦ ॥੫॥ ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ ਮਾਨ ਸਰੋਵਰਿ ਕਰਿ ਇਸਨਾਨੁ ॥ ਸੋਹੰ ਸੋ ਜਾ ਕਉ ਹੈ ਜਾਪ ॥
ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥ ਅਬਰਨ ਬਰਨ ਘਾਮ ਨਹੀ ਛਾਮ ॥ ਅਵਰ ਨ ਪਾਈਐ ਗੁਰ ਕੀ
ਸਾਮ ॥ ਟਾਰੀ ਨ ਟਰੈ ਆਵੈ ਨ ਜਾਇ ॥ ਸੁੰਨ ਸਹਜ ਮਹਿ ਰਹਿਓ ਸਮਾਇ ॥੭॥ ਮਨ ਮਧੇ ਜਾਨੈ ਜੇ ਕੋਇ ॥
ਜੋ ਬੋਲੈ ਸੋ ਆਪੈ ਹੋਇ ॥ ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥ ਕੋਟਿ ਸੂਰ
ਜਾ ਕੈ ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ ਬੇਦ
ਉਚਰੈ ॥੧॥ ਜਉ ਜਾਚਉ ਤਉ ਕੇਵਲ ਰਾਮ ॥ ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ ਕੋਟਿ ਚੰਦ੍ਰਮੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੩॥
ਕਰਹਿ ਚਰਾਕ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ
॥੨॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥
ਰੋਮਾਵਲਿ ਕੋਟਿ ਅਠਾਰਹ ਭਾਰ ॥੩॥ ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਮੀ ਕਰੈ ਸੀਗਾਰ ॥ ਕੋਟਿਕ
ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ
ਖਿਅਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥ ਕੋਟਿ ਜਗ ਜਾ ਕੈ ਦਰਬਾਰ ॥
ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ ਬਾਵਨ
ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ
ਮਾਨੁ ॥੭॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ
ਸਾਰਿਗਪਾਨ ॥ ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥
ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ
ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ
ਨਾਮੁ ॥੨॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ ਇਹੁ ਕਰਣਾ ॥
ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥ ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥ ਜੋ
ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ
ਪਸੁ ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥੩॥੨॥ ਦੂਧੁ
ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥ ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ
ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸੋੁਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ
ਆਗੈ ਧਰੀ ॥੨॥ ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੪॥
ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥ ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ
ਸਿੰਗਾਰੁ ॥੧॥ ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥ ਅਬ ਜੀਅ ਜਾਨਿ ਐਸੀ ਬਨਿ ਆਈ ॥
ਮਿਲਉ ਗੁਪਾਲ ਨੀਸਾਨੁ ਬਜਾਈ ॥੩॥ ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ
॥੪॥੪॥ ਕਬਹੂ ਖੀਰਿ ਖਾਡ ਘੀਉ ਨ ਭਾਵੈ ॥ ਕਬਹੂ ਘਰ ਘਰ ਟੂਕ ਮਗਾਵੈ ॥ ਕਬਹੂ ਕੂਰਨੁ ਚਨੇ ਬਿਨਾਵੈ
॥੧॥ ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥
ਕਬਹੂ ਤੁਰੇ ਤੁਰੰਗ ਨਚਾਵੈ ॥ ਕਬਹੂ ਪਾਇ ਪਨਹੀਓ ਨ ਪਾਵੈ ॥੨॥ ਕਬਹੂ ਖਾਟ ਸੁਪੇਦੀ ਸੁਵਾਵੈ ॥ ਕਬਹੂ ਭੂਮਿ
ਪੈਆਰੁ ਨ ਪਾਵੈ ॥੩॥ ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥
ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥ ਹੀਨੜੀ ਜਾਤਿ ਮੇਰੀ
ਜਾਦਿਮ ਰਾਇਆ ॥ ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥ ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥੨॥ ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥
ਭੈਰਉ ਨਾਮਦੇਉ ਜੀਉ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ
ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ
ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ
ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ
ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ
ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥ ਘਰ ਕੀ ਨਾਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੫॥
ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ
ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ
ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ
ਬਿਖੁ ਖਾਇ ॥੨॥ ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਂਗਾਰਾ ॥ ਪੂਰੇ ਤਾਲ ਨਿਹਾਲੇ ਸਾਸ
॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥
ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥ ਸੰਡਾ ਮਰਕਾ ਜਾਇ ਪੁਕਾਰੇ ॥
ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ ਰਾਮ ਨਾਮਾ ਜਪਿਬੋ
ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ
॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥ ਦੁਸਟ ਸਭਾ ਮਿਲਿ ਮੰਤਰ ਉਪਾਇਆ
ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲੁ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ ਕਾਢਿ ਖੜਗੁ
ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥
ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ
ਅਭੈ ਪਦ ਦਾਤਾ ॥੫॥੩॥੯॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮਾੑਰੇ ਕਾਮਾ ॥੧॥ ਨਾਮਾ
ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ
ਗਰਦਨਿ ਮਾਰਉ ਠਾਂਇ ॥੨॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥ ਮੇਰਾ
ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥੪॥ ਬਾਦਿਸਾਹੁ ਚੜਿੑਓ ਅਹੰਕਾਰਿ ॥ ਗਜ ਹਸਤੀ ਦੀਨੋ
ਚਮਕਾਰਿ ॥੫॥ ਰੁਦਨੁ ਕਰੈ ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥ ਨ ਹਉ ਤੇਰਾ ਪੂੰਗੜਾ
ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥ ਕਰੈ ਗਜਿੰਦੁ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ
ਓਟ ॥੮॥ ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥ ਬਾਦਿਸਾਹ ਬੇਨਤੀ ਸੁਨੇਹੁ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੬॥
ਨਾਮੇ ਸਰ ਭਰਿ ਸੋਨਾ ਲੇਹੁ ॥੧੦॥ ਮਾਲੁ ਲੇਉ ਤਉ ਦੋਜਕਿ ਪਰਉ ॥ ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥
ਪਾਵਹੁ ਬੇੜੀ ਹਾਥਹੁ ਤਾਲ ॥ ਨਾਮਾ ਗਾਵੈ ਗੁਨ ਗੋਪਾਲ ॥੧੨॥ ਗੰਗ ਜਮੁਨ ਜਉ ਉਲਟੀ ਬਹੈ ॥ ਤਉ ਨਾਮਾ ਹਰਿ
ਕਰਤਾ ਰਹੈ ॥੧੩॥ ਸਾਤ ਘੜੀ ਜਬ ਬੀਤੀ ਸੁਣੀ ॥ ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥ ਪਾਖੰਤਣ ਬਾਜ
ਬਜਾਇਲਾ ॥ ਗਰੁੜ ਚੜੇੑ ਗੋਬਿੰਦ ਆਇਲਾ ॥੧੫॥ ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜੇੑ ਆਏ
ਗੋਪਾਲ ॥੧੬॥ ਕਹਹਿ ਤ ਧਰਣਿ ਇਕੋਡੀ ਕਰਉ ॥ ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥ ਕਹਹਿ ਤ ਮੁਈ
ਗਊ ਦੇਉ ਜੀਆਇ ॥ ਸਭੁ ਕੋਈ ਦੇਖੈ ਪਤੀਆਇ ॥੧੮॥ ਨਾਮਾ ਪ੍ਰਣਵੈ ਸੇਲ ਮਸੇਲ ॥ ਗਊ ਦੁਹਾਈ ਬਛਰਾ
ਮੇਲਿ ॥੧੯॥ ਦੂਧਹਿ ਦੁਹਿ ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੇ ਆਗੇ ਧਰੀ ॥੨੦॥ ਬਾਦਿਸਾਹੁ ਮਹਲ ਮਹਿ
ਜਾਇ ॥ ਅਉਘਟ ਕੀ ਘਟ ਲਾਗੀ ਆਇ ॥੨੧॥ ਕਾਜੀ ਮੁਲਾਂ ਬਿਨਤੀ ਫੁਰਮਾਇ ॥ ਬਖਸੀ ਹਿੰਦੂ ਮੈ ਤੇਰੀ ਗਾਇ ॥
੨੨॥ ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥ ਇਸ ਪਤੀਆ ਕਾ ਇਹੈ
ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥ ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ
ਪਹਿ ਜਾਹਿ ॥੨੫॥ ਜਉ ਅਬ ਕੀ ਬਾਰ ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥੨੬॥ ਨਾਮੇ ਕੀ
ਕੀਰਤਿ ਰਹੀ ਸੰਸਾਰਿ ॥ ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥ ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ
ਨਾਰਾਇਨ ਨਾਹੀ ਭੇਦੁ ॥੨੮॥੧॥੧੦॥ ਘਰੁ ੨ ॥ ਜਉ ਗੁਰਦੇਉ ਤ ਮਿਲੈ ਮੁਰਾਰਿ ॥ ਜਉ ਗੁਰਦੇਉ ਤ ਉਤਰੈ
ਪਾਰਿ ॥ ਜਉ ਗੁਰਦੇਉ ਤ ਬੈਕੁੰਠ ਤਰੈ ॥ ਜਉ ਗੁਰਦੇਉ ਤ ਜੀਵਤ ਮਰੈ ॥੧॥ ਸਤਿ ਸਤਿ ਸਤਿ ਸਤਿ ਸਤਿ
ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥ ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ
ਨ ਦਹ ਦਿਸ ਧਾਵੈ ॥ ਜਉ ਗੁਰਦੇਉ ਪੰਚ ਤੇ ਦੂਰਿ ॥ ਜਉ ਗੁਰਦੇਉ ਨ ਮਰਿਬੋ ਝੂਰਿ ॥੨॥ ਜਉ ਗੁਰਦੇਉ ਤ
ਅੰਮ੍ਰਿਤ ਬਾਨੀ ॥ ਜਉ ਗੁਰਦੇਉ ਤ ਅਕਥ ਕਹਾਨੀ ॥ ਜਉ ਗੁਰਦੇਉ ਤ ਅੰਮ੍ਰਿਤ ਦੇਹ ॥ ਜਉ ਗੁਰਦੇਉ ਨਾਮੁ ਜਪਿ
ਲੇਹਿ ॥੩॥ ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ਜਉ ਗੁਰਦੇਉ ਊਚ ਪਦ ਬੂਝੈ ॥ ਜਉ ਗੁਰਦੇਉ ਤ ਸੀਸੁ ਅਕਾਸਿ ॥
ਜਉ ਗੁਰਦੇਉ ਸਦਾ ਸਾਬਾਸਿ ॥੪॥ ਜਉ ਗੁਰਦੇਉ ਸਦਾ ਬੈਰਾਗੀ ॥ ਜਉ ਗੁਰਦੇਉ ਪਰ ਨਿੰਦਾ ਤਿਆਗੀ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੭॥
ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥੫॥ ਜਉ ਗੁਰਦੇਉ ਕੰਧੁ ਨਹੀ ਹਿਰੈ ॥ ਜਉ
ਗੁਰਦੇਉ ਦੇਹੁਰਾ ਫਿਰੈ ॥ ਜਉ ਗੁਰਦੇਉ ਤ ਛਾਪਰਿ ਛਾਈ ॥ ਜਉ ਗੁਰਦੇਉ ਸਿਹਜ ਨਿਕਸਾਈ ॥੬॥ ਜਉ ਗੁਰਦੇਉ
ਤ ਅਠਸਠਿ ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ ਜਉ
ਗੁਰਦੇਉ ਸਭੈ ਬਿਖੁ ਮੇਵਾ ॥੭॥ ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ ਜਉ ਗੁਰਦੇਉ
ਤ ਭਉਜਲ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥੮॥ ਜਉ ਗੁਰਦੇਉ ਅਠਦਸ ਬਿਉਹਾਰ ॥ ਜਉ ਗੁਰਦੇਉ
ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥
ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ
ਨਿਹਕਾਮੁ ॥੧॥ ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥ ਸੋ ਮੁਨਿ ਮਨ
ਕੀ ਦੁਬਿਧਾ ਖਾਇ ॥ ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ
ਰਹੈ ॥੨॥ ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥ ਗਿਆਨੈ ਕਾਰਨ ਕਰਮ
ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥੩॥ ਘ੍ਰਿਤ ਕਾਰਨ ਦਧਿ ਮਥੈ ਸਇਆਨ ॥ ਜੀਵਤ ਮੁਕਤ
ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥ ਨਾਮਦੇਵ ॥
ਆਉ ਕਲੰਦਰ ਕੇਸਵਾ ॥ ਕਰਿ ਅਬਦਾਲੀ ਭੇਸਵਾ ॥ ਰਹਾਉ ॥ ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ
ਸਪਤ ਪਯਾਲਾ ॥ ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥ ਛਪਨ ਕੋਟਿ ਕਾ ਪੇਹਨੁ ਤੇਰਾ
ਸੋਲਹ ਸਹਸ ਇਜਾਰਾ ॥ ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥ ਦੇਹੀ ਮਹਜਿਦਿ ਮਨੁ
ਮਉਲਾਨਾ ਸਹਜ ਨਿਵਾਜ ਗੁਜਾਰੈ ॥ ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥ ਭਗਤਿ ਕਰਤ
ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੮॥
ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ
॥੩॥ ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ
॥੪॥੧॥ ਮਹਲਾ ੧ ਬਸੰਤੁ ॥ ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥
ਕਿਸੁ ਪੂਜ ਚੜਾਵਉ ਲਗਉ ਪਾਇ ॥੧॥ ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ
ਮਿਲੈ ਕਾਇ ॥੧॥ ਰਹਾਉ ॥ ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ
ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥ ਤੇਰੇ ਸਠਿ ਸੰਬਤ ਸਭਿ ਤੀਰਥਾ ॥
ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥
ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ
ਜੇਤੇ ਤੇਰੇ ਨਾਵ ਹੈ ॥੪॥੨॥ ਬਸੰਤੁ ਮਹਲਾ ੧ ॥ ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ
ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥ ਰੇ ਮਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੬੯॥
ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥ ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ
ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ
ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥ ਜੇਤੇ ਜੀਅ
ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ
ਭੰਡਾਰ ॥੪॥੩॥ ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥
ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜਾੑ ਵਾਰੋ ਵਾਰ ॥੧॥ ਏਕੁ ਧਿਆਵਹੁ ਮੂੜੑ ਮਨਾ ॥
ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜੑਹਿ
ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥ ਜੇ ਕੋ ਐਸਾ ਸੰਜਮੀ ਹੋਇ
॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥ ਕੀਤਾ
ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ
ਪਾਏ ॥੪॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥
ਤਉ ਭਵਜਲ ਕੇ ਤੂਟਸਿ ਬੰਧ ॥੫॥੪॥ ਬਸੰਤੁ ਮਹਲਾ ੧ ॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ
ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥ ਮੇਰੇ ਸੁੰਦਰ ਗਹਿਰ ਗੰਭੀਰ
ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥ ਬਿਨੁ ਸਾਧ ਨ ਪਾਈਐ
ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ
ਸੋਇ ॥੨॥ ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ
॥ ਸਭਿ ਦੂਖ ਬਿਨਾਸੇ ਰਾਮ ਰਾਇ ॥੩॥ ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ
ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥ ਬਸੰਤੁ ਮਹਲਾ ੧ ॥
ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੦॥
ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ
ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ
ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥ ਬਿਨੁ ਗੁਰ ਭਗਤਿ
ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ
ਸਬਦਿ ਖੋਇ ॥੩॥ ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ
ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥ ਬਸੰਤੁ ਮਹਲਾ ੧ ॥ ਆਪੇ ਕੁਦਰਤਿ ਕਰੇ ਸਾਜਿ ॥ ਸਚੁ
ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥ ਮਤ
ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ
॥੧॥ ਰਹਾਉ ॥ ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ
ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥ ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ
ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥ ਗੁਰੁ ਮੇਲਿ
ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ
ਪਾਵਹਿ ਵਿਰਲੇ ਕੇਇ ॥੪॥੭॥ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ
ਮਰੈ ਸਭਿ ਕੁਲ ਉਧਰੈ ॥੧॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥
ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ
ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ
॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥
ਮਹਲਾ ੧ ਬਸੰਤੁ ਹਿੰਡੋਲ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੧॥
ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥
ਰਹਾਉ ॥ ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ
ਮਾਲੀ ਕੇ ਹੋਵਹੁ ॥੨॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ
ਕਿਰਤੁ ਨ ਮੇਟਿਆ ਜਾਈ ॥੩॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ
ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥ ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ
ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ
ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ
ਤੁਮੑ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ
ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥ ਬਸੰਤੁ ਹਿੰਡੋਲ
ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ
ਕਰਹੁ ਬੀਚਾਰੋ ॥੧॥ ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥
ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ
ਨ ਪਾਇਆ ॥੨॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ
ਸੰਗ੍ਰਹੇਇ ॥੩॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨਾੑ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ
ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥ ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ
ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤਿ ਹਰੀ
॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ
ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ
॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੨॥
ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ
ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
ਬਸੰਤੁ ਮਹਲਾ ੩ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥
ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ
ਪਾਇਆ ਆਦਿ ਅੰਤੁ ॥੧॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥
ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ
ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ
ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥
ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥ ਬਸੰਤੁ ਮਹਲਾ ੩ ॥ ਰਾਤੇ ਸਾਚਿ
ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ
ਤਿਉ ਰਾਖੈ ਸੋਇ ॥੧॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ
ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ
ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥
ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ
ਗਵਾਇਆ ॥੩॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ
ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥ ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ
ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥
ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮਾੑਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ
ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੩॥
ਨ ਤਮਾਇ ॥੨॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥
ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮਾੑਲ ॥ ਦਰਿ
ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥੪॥੩॥ ਬਸੰਤੁ ਮਹਲਾ ੩ ॥ ਅੰਤਰਿ ਪੂਜਾ
ਮਨ ਤੇ ਹੋਇ ॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ
॥੧॥ ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥ ਗੁਰ
ਪੂਛਹੁ ਤੁਮੑ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹਿ ਦਾਸਤ ਭਾਇ ॥ ਤਉ ਜਗਜੀਵਨੁ
ਵਸੈ ਮਨਿ ਆਇ ॥੨॥ ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ
ਕੋਈ ਜਾਣੈ ਭੇਉ ॥ ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥ ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ
ਚਿਤੁ ਲਾਏ ॥ ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥ ਬਸੰਤੁ ਮਹਲਾ ੩ ॥
ਭਗਤਿ ਵਛਲੁ ਹਰਿ ਵਸੈ ਮਨਿ ਆਇ ॥ ਗੁਰ ਕਿਰਪਾ ਤੇ ਸਹਜ ਸੁਭਾਇ ॥ ਭਗਤਿ ਕਰੇ ਵਿਚਹੁ ਆਪੁ ਖੋਇ ॥
ਤਦ ਹੀ ਸਾਚਿ ਮਿਲਾਵਾ ਹੋਇ ॥੧॥ ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥ ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ
॥੧॥ ਰਹਾਉ ॥ ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥ ਗੁਰ ਸਬਦੀ ਵਿਚਹੁ ਹਉਮੈ ਖੋਇ ॥ ਹਰਿ ਜੀਉ ਆਪਿ ਵਸੈ
ਮਨਿ ਆਇ ॥ ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥ ਸਾਚਿ ਰਤੇ ਤਿਨ ਸਦ ਬਸੰਤ ॥ ਮਨੁ ਤਨੁ ਹਰਿਆ ਰਵਿ
ਗੁਣ ਗੁਵਿੰਦ ॥ ਬਿਨੁ ਨਾਵੈ ਸੂਕਾ ਸੰਸਾਰੁ ॥ ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥ ਸੋਈ ਕਰੇ ਜਿ ਹਰਿ ਜੀਉ ਭਾਵੈ
॥ ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥ ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥ ਨਾਨਕ ਨਾਮੁ ਵਸੈ ਮਨਿ ਆਇ
॥੪॥੫॥ ਬਸੰਤੁ ਮਹਲਾ ੩ ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓੁ
ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥੧॥ ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ
ਲਾਗੈ ਸਤਿਗੁਰ ਭਾਇ ॥੧॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ
ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥ ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੪॥
ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥
ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ
ਸਬਦੁ ਕਮਾਇ ॥੪॥੬॥ ਬਸੰਤੁ ਮਹਲਾ ੩ ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥
ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥ ਗੁਰਮੁਖਿ ਕਾਰ ਕਰਹੁ
ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ
ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥ ਇਕਿ
ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ
ਪਗ ਪੰਕਜ ਧੂਰਿ ॥੩॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ
ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥ ਬਸੰਤੁ ਮਹਲਾ ੩ ॥ ਭਗਤਿ ਕਰਹਿ ਜਨ
ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ
ਬੁਝਾਇ ॥੧॥ ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ ਏਕੋ ਸੇਵਹੁ
ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ
ਕਿਉ ਮਾਇ ॥੨॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ
ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ
॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥
ਬਸੰਤੁ ਮਹਲਾ ੩ ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ
ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥ ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ
ਉਰ ਧਾਰੈ ॥੧॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥
ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੫॥
ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥ ਆਪਿ ਅਭੁਲੁ ਸਚਾ
ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ
॥੪॥੯॥ ਬਸੰਤੁ ਮਹਲਾ ੩ ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥
ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥ ਹੁਕਮੁ ਮੰਨੇ ਸੋ ਜਨੁ
ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥ ਸਾਚਿ ਰਤੇ ਜਿਨਾੑ ਧੁਰਿ ਲਿਖਿ ਪਾਇਆ ॥ ਹਰਿ ਕਾ
ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥ ਏਕੁ
ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ
ਪਲੈ ਪਾਈ ॥੩॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜਾੑਏ ॥ ਜਿਨ ਇਕੁ ਜਾਤਾ ਸੇ ਜਨ
ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥ ਬਸੰਤੁ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ
॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥
ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥ ਬਹੁ ਭੇਖ ਕਰਹਿ ਮਨਿ
ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ
ਜਾਦਾ ਘਰ ਮਹਿ ਆਣਿਆ ॥੨॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥
ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ ਆਪਿ ਕਰੇ ਕਿਛੁ ਕਰਣੁ ਨ
ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥
ਬਸੰਤੁ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ
ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ
ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ
ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥ ਕਲਿ ਮਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੬॥
ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ
ਜਲਿ ਜਾਈ ॥੩॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ
ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥ ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ
ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ
॥੧॥ ਰਹਾਉ ॥ ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥ ਗੁਰਿ ਕਿਰਪਾ
ਕੀਨੀੑ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ
ਸਾਚੁ ਨਾਮੁ ॥੪॥੧॥੧੩॥ ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ
ਸਤਿਗੁਰੂ ਸੰਗਿ ॥੧॥ ਤੁਮੑ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥ ਇਤੁ
ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥ ਏਕੋ ਏਕੁ ਸਭੁ ਆਖਿ ਵਖਾਣੈ ॥
ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ
॥੪॥੨॥੧੪॥ ਬਸੰਤੁ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥ ਹਰਿ ਜੀਉ
ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥
ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥
ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥
ਬਸੰਤੁ ਮਹਲਾ ੩ ॥ ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ
ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ
ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ
ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ
॥੪॥੪॥੧੬॥ ਬਸੰਤੁ ਮਹਲਾ ੩ ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੭॥
॥੧॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ
॥੧॥ ਰਹਾਉ ॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥ ਫਲ ਫੂਲ
ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ
ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥
ਬਸੰਤੁ ਹਿੰਡੋਲ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ
ਗੁਰ ਚਰਣੀ ਚਿਤੁ ਲਾਈ ॥੧॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ
ਨਾਮਾ ਫਲੁ ਪਾਇ ॥੧॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ
ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥ ਧੁਰਿ ਆਪੇ ਜਿਨਾੑ ਨੋ ਬਖਸਿਓਨੁ ਭਾਈ ਸਬਦੇ
ਲਇਅਨੁ ਮਿਲਾਇ ॥ ਧੂੜਿ ਤਿਨਾੑ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥ ਆਪਿ ਕਰਾਏ ਕਰੇ
ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ
ਹੋਇ ॥੪॥੧॥੧੮॥੧੨॥੧੮॥੩੦॥
ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥
ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥ ਏਕੋ ਹਰਿ ਰਵਿਆ ਸ੍ਰਬ
ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥ ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ
ਮਿਲਿਐ ਇਕੁ ਪ੍ਰਗਟੁ ਹੋਇ ॥੨॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥ ਏਕੋ
ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥ ਬਸੰਤੁ ਮਹਲਾ ੪ ॥ ਰੈਣਿ ਦਿਨਸੁ ਦੁਇ
ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥ ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ
ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥ ਮਨਮੁਖ ਫਿਰਿ ਫਿਰਿ ਹਉਮੈ ਮੁਏ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੮॥
ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ
ਭਾਗੇ ॥੩॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥
ਬਸੰਤੁ ਹਿੰਡੋਲ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ
॥੧॥ ਮਾਧੋ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥
ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ
ਧਨੁ ਸਾਬਤੁ ਰਾਸਿ ਉਬਰਿਆ ॥੨॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥
ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ ਜਗੰਨਾਥ ਜਗਦੀਸ ਗੁਸਾਈ ਕਰਿ
ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥
ਬਸੰਤੁ ਮਹਲਾ ੪ ਹਿੰਡੋਲ ॥ ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ ਹਰਿ ਦੀਨ
ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ
ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥ ਤੁਮੑਰਾ
ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ
ਦਿਨਛੇ ॥੨॥ ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ
ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥
ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥ ਬਸੰਤੁ ਹਿੰਡੋਲ ਮਹਲਾ ੪ ॥
ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨਿ
ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ ਵਡੈ ਭਾਗਿ ਗੁਰੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੭੯॥
ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ
ਪ੍ਰਭੂ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥ ਜਨ ਜਪਿਓ ਨਾਮੁ
ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ
ਨੀਧੇ ॥੩॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ
ਜਨ ਨਾਨਕ ਸਰਣਿ ਪਵੀਧੇ ॥੪॥੩॥੫॥ ਬਸੰਤੁ ਹਿੰਡੋਲ ਮਹਲਾ ੪ ॥ ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ
ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ
ਵਸਾਈਐ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ
ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥ ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ
ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥ ਜਿਨ ਐਸਾ
ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ
ਬਦਲੈ ਜਾਈਐ ॥੩॥ ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ
ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥ ਬਸੰਤੁ ਹਿੰਡੋਲ ਮਹਲਾ ੪ ॥ ਆਵਣ
ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ
ਸਲੁੰਞੁ ॥੧॥ ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ
ਹਰਿ ਰਸੁ ਭੁੰਞੁ ॥੧॥ ਰਹਾਉ ॥ ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ
ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ
ਸਤਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥
ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ
ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੦॥
ਬਸੰਤੁ ਮਹਲਾ ੫ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥
ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ
॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮੑ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥
ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ
ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ
॥੩॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ
ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥ ਬਸੰਤੁ ਮਹਲਾ ੫ ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਏ
ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥ ਅਪਨੈ ਰੰਗਿ ਸਭੁ ਕੋ ਰਚੈ
॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ
ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥ ਸਿੰਘ ਰੁਚੈ ਸਦ ਭੋਜਨੁ
ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ
॥੩॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥
ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥ ਬਸੰਤੁ ਮਹਲਾ ੫ ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ
ਗੁਰੁ ਦਇਆਲੁ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥ ਗ੍ਰਿਹਿ ਤਾ ਕੇ
ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥ ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ
ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥ ਸੇ ਨਿਰਭਉ ਜਿਨੑ ਭਉ
ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥੩॥
ਏਕਾ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੧॥
ਕੁਰਬਾਣੁ ॥੪॥੩॥ ਬਸੰਤੁ ਮਹਲਾ ੫ ॥ ਜੀਅ ਪ੍ਰਾਣ ਤੁਮੑ ਪਿੰਡ ਦੀਨੑ ॥ ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥ ਸਭਿ
ਜਾਚਿਕ ਪ੍ਰਭ ਤੁਮੑ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥੧॥ ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ
ਤੁਮ ਤੇ ਸਗਲ ਥੋਕ ॥੧॥ ਰਹਾਉ ॥ ਨਾਮੁ ਜਪਤ ਹੋਵਤ ਉਧਾਰ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ
ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥ ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ
ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥ ਤੁਝ ਬਿਨੁ ਦੂਜਾ ਕੋਇ ਨਾਹਿ ॥
ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
ਬਸੰਤੁ ਮਹਲਾ ੫ ॥ ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ
ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥ ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨ
॥੧॥ ਰਹਾਉ ॥ ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ
ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥ ਜਾ ਕੇ ਭਗਤ ਆਨੰਦ ਮੈ ॥ ਜਾ ਕੇ ਭਗਤ ਕਉ ਨਾਹੀ ਖੈ
॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥੩॥ ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ
ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥ ਬਸੰਤੁ ਮਹਲਾ ੫ ॥
ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ
ਗੁਰਹ ਪੀਰ ॥੧॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥ ਜਿਸਹਿ
ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ
ਜੁਗਤਿ ॥੨॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ
ਆਘਾਨਾ ਹਰਿ ਰਸਹਿ ਸੁਆਦਿ ॥੩॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ
ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥ ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥
ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥ ਹਉ ਕਛੂ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੨॥
ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥
ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥ ਸਰਬ ਕਲਾ ਪ੍ਰਭ
ਤੁਮੑ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥
ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ
ਪਰੇ ॥੪॥੭॥ ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥
ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥ ਏਵਡ
ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ
ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥ ਜੇ ਲੋੜਹਿ ਸਦਾ ਸੁਖੁ
ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥ ਸਗਲ
ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ
ਮਿਲਿ ਗਾਇ ਗੁਨਾ ॥੪॥੮॥ ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ
ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥
ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥
ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥ ਸਗਲ ਧਰਮ ਮਹਿ ਊਤਮ
ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ
॥੩॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ
ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥ ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥
ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥
ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੩॥
ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ
ਪ੍ਰਭ ਲੇਹਿ ਨਿਸਤਾਰਿ ॥੨॥ ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ
ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥੩॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ
ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥ ਬਸੰਤੁ ਮਹਲਾ ੫
॥ ਰਾਮ ਰੰਗਿ ਸਭ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥ ਹਰਿ
ਸਿਮਰਤ ਕਛੁ ਨਾਹਿ ਫੇਰ ॥੧॥ ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥
ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥
ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥ ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥
ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥੩॥ ਚਰਨ ਕਮਲ ਸਿਉ ਲਗੋ ਧਿਆਨੁ ॥
ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ
॥੪॥੧੧॥ ਬਸੰਤੁ ਮਹਲਾ ੫ ॥ ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ
ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥੧॥ ਖਸਮੁ ਧਿਆਈ ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ
ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥ ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ
ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥ ਕਿਰਤੁ ਓਨਾੑ ਕਾ
ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ
ਸਕਸਿ ਕੋਇ ॥੩॥ ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ
ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥ ਬਸੰਤੁ ਮਹਲਾ ੫ ॥ ਗੁਰ ਚਰਣ ਸਰੇਵਤ ਦੁਖੁ
ਗਇਆ ॥ ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥ ਸਰਬ ਮਨੋਰਥ ਪੂਰਨ ਕਾਮ ॥ ਜਪਿ ਜੀਵੈ ਨਾਨਕੁ ਰਾਮ ਨਾਮ
॥੧॥ ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੪॥
ਜਾਵੈ ॥੧॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ
ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ
ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ
॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ
॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥
ਬਸੰਤੁ ਮਹਲਾ ੫ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥
ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ
ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮਾੑਲਿਆ
॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥
ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥ ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨ
ਉਪਜੀ ਸਹਜ ਧੁਨਾ ॥੧॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ
ਨਾਮ ਰੰਗਿ ॥੧॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੋੁਪਾਲ ॥ ਲੜਿ ਲਾਇ ਉਧਾਰੇ ਦੀਨ ਦਇਆਲ ॥੨॥ ਇਹੁ
ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥੩॥ ਕਾਮ ਕ੍ਰੋਧ ਤ੍ਰਿਸਨਾ ਗਈ ॥ ਨਾਨਕ ਪ੍ਰਭ ਕਿਰਪਾ
ਭਈ ॥੪॥੨॥੧੫॥ ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥੧॥
ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥
ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥ ਜੋ ਜਨੁ ਤੇਰਾ ਜਪੇ ਨਾਉ ॥
ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ
॥੪॥੩॥੧੬॥ ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨੇੑ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ
॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੫॥
ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ
ਕੀ ਸਰਣੀ ਪਰੇ ॥੩॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥
ਬਸੰਤੁ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ
ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ
ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ
ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ
ਹਰਿ ਹਰੇ ਹਰਿ ਹਰੇ ॥੨॥੧੮॥
ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ
ਸਫਾ ਵਿਛਾਇ ॥੧॥ ਇਨੑ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ
ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮੑ ਚਉਪੜਿ ਸਾਜਹੁ ਸਤੁ ਕਰਹੁ ਤੁਮੑ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ
ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ
ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ
ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥
ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ
ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ
ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੬॥
ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ
ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ
ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥ ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ
ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥
ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ
ਸੁਖੀਏ ਸੇ ਗਨੀ ॥੩॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ
ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥
ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥
ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥ ਬਸੰਤੁ ਮਹਲਾ ੯ ॥ ਪਾਪੀ ਹੀਐ ਮੈ ਕਾਮੁ ਬਸਾਇ ॥
ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ
ਫਾਸ ॥੧॥ ਜਿਹਿ ਜਿਹਿ ਹਰਿ ਕੋ ਨਾਮੁ ਸਮਾੑਰਿ ॥ ਤੇ ਭਵ ਸਾਗਰ ਉਤਰੇ ਪਾਰਿ ॥੨॥ ਜਨ ਨਾਨਕ ਹਰਿ ਕੀ ਸਰਨਾਇ
॥ ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥ ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ
ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ
ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ
॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ
ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥ ਬਸੰਤੁ ਮਹਲਾ ੯ ॥
ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੭॥
॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥ ਬਸੰਤੁ ਮਹਲਾ ੯ ॥ ਕਹਾ
ਭੂਲਿਓ ਰੇ ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥ ਸਮ ਸੁਪਨੈ ਕੈ ਇਹੁ ਜਗੁ
ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥੧॥ ਸੰਗਿ ਤੇਰੈ ਹਰਿ ਬਸਤ ਨੀਤ ॥ ਨਿਸ ਬਾਸੁਰ ਭਜੁ ਤਾਹਿ ਮੀਤ ॥੨॥
ਬਾਰ ਅੰਤ ਕੀ ਹੋਇ ਸਹਾਇ ॥ ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥
ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥
ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ
ਤੂਟੀ ਝੂਠ ਪਰੀਤਿ ॥੧॥ ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥ ਘਰੁ ਬਾਲੂ
ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ
॥੨॥ ਸਰਬ ਉਪਾਇ ਗੁਰੂ ਸਿਰਿ ਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥
ਨਾਮੁ ਦੁਰਾਇ ਚਲੈ ਸੋ ਚੋਰੁ ॥੩॥ ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥
ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥੪॥ ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ
ਮੀਠੇ ਰਸ ਰੋਗ ॥ ਖੀਲੈ ਬਿਗਸੈ ਤੇਤੋ ਸੋਗ ॥ ਪ੍ਰਭ ਸਰਣਾਗਤਿ ਕੀਨੑਸਿ ਹੋਗ ॥੫॥ ਕਾਪੜੁ ਪਹਿਰਸਿ ਅਧਿਕੁ
ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥੬॥
ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰ ਸਬਦੀ
ਬਿਖੁ ਤਿਆਸ ਨਿਵਾਰਿ ॥੭॥ ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ
ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥ ਬਸੰਤੁ ਮਹਲਾ ੧ ॥ ਮਨੁ ਭੂਲਉ
ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ
ਮੀਨ ਕੁੰਡਲੀਆ ਕੰਠਿ ਪਾਇ ॥੧॥ ਮਨੁ ਭੂਲਉ ਸਮਝਸਿ ਸਾਚਿ ਨਾਇ ॥ ਗੁਰ ਸਬਦੁ ਬੀਚਾਰੇ ਸਹਜ ਭਾਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੮॥
॥੧॥ ਰਹਾਉ ॥ ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ
ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥ ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ
ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥੩॥ ਮਨੁ ਚਲੈ ਨ ਜਾਈ
ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ
ਆਪਿ ॥੪॥ ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋਡਉ ਗੁਣ
ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥੫॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ
ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥ ਮਨੁ ਹਰਿ ਕੈ
ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ
ਤਿਸੁ ਰਜਾਇ ॥੭॥ ਤੂ ਅਭੁਲੁ ਨ ਭੂਲੌ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ
ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥ ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ ਜਿਸੁ
ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥੧॥
ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥ ਬੇਦ ਵਖਾਣਿ
ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰਿ
ਗਗਨੁ ਧਰੀਆ ॥੨॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ
ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥੩॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥
ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ ਏਕੋ ਤਖਤੁ ਏਕੋ ਪਾਤਿਸਾਹੁ ॥
ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ਏਕਾ
ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ
ਮਾਣੁ ॥੬॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੮੯॥
ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥
ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥ ਬਸੰਤੁ ਮਹਲਾ ੧ ॥ ਚੰਚਲੁ
ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ
ਸਾਰਾ ॥੧॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥ ਅਉਖਧ
ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ
ਮੇਰੇ ॥੨॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥
ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ
ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ
ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥ ਹਰਖ
ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ
ਜੀਤਿ ਗੁਰਮਤਿ ਦੁਖੁ ਭਾਗਾ ॥੬॥ ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥
ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ
ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ
॥੮॥੪॥ ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ
ਨਾਹਿ ॥੧॥ ਮੂੜੇੑ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥ ਗੁਰ
ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਿਗਪਾਣਿ ॥੨॥ ਕਿਆ ਹਉ ਆਖਾ ਜਾਂ ਕਛੂ ਨਾਹਿ ॥
ਜਾਤਿ ਪਤਿ ਸਭ ਤੇਰੈ ਨਾਇ ॥੩॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥੪॥
ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥੫॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ
ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥ ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥੭॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੦॥
ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥੮॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ
ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ
ਪਛਾਣਿ ॥੧੦॥੫॥ ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝਿ ਗੁਬਾਰ
॥੧॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥ ਮਨਮੁਖਿ
ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥੨॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ
ਠਾਕੁਰ ਭਾਣੇ ਸਿਰਜਿ ਸਮਾਏ ॥੩॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ
॥੪॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥੫॥ ਜਿਨ ਕੈ ਹਿਰਦੈ ਏਕੋ ਭਾਇਆ
॥ ਆਪੇ ਮੇਲੇ ਭਰਮੁ ਚੁਕਾਇਆ ॥੬॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥੭॥ ਨਾਨਕ
ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥ ਬਸੰਤੁ ਮਹਲਾ ੧ ॥ ਆਪੇ ਭਵਰਾ ਫੂਲ ਬੇਲਿ ॥
ਆਪੇ ਸੰਗਤਿ ਮੀਤ ਮੇਲਿ ॥੧॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥ ਆਪੇ
ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥੨॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮੁੑ ਸਰੀਰੁ
॥੩॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥੪॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥
ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥
ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥
ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥
ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ
॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮਾੑਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ
ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੧॥
ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ
ਮੁਦਗਰ ਪਾਪੁ ਕਰੇ ਕੋੁਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮਾੑਰੀ ॥੪॥ ਆਦਿ ਪੁਰਖ ਕਉ ਅਲਹੁ
ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ
ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ
ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮਾੑਰੀ ॥੭॥
ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ
ਸਮਾੑਲੀ ॥੮॥੧॥੮॥
ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ
ਬਾਰੰ ਬਾਰ ਭਰਮਾਈ ॥੧॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ
ਰਾਮ ਨਾਮੁ ਨੀਸਾਣੁ ॥੧॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥
ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥ ਮੈ ਨਿਰਖਤ ਨਿਰਖਤ ਸਰੀਰੁ ਸਭੁ
ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ
॥੩॥ ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ
ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥ ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥
ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥ ਜਨ ਕੀ ਉਸਤਤਿ ਹੈ ਰਾਮ ਨਾਮਾ
ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥ ਜਨ ਕਉ ਜਨੁ
ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ
॥੭॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੨॥
ਜਲਹਿ ਸਮਾਵੈ ॥੮॥੧॥੯॥
ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥
ਸੁਣਿ ਸਾਖੀ ਮਨ ਜਪਿ ਪਿਆਰ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕੈ ਹੋਆ ਸਾਧਸੰਗੁ ॥ ਧ੍ਰੂ ਕਉ
ਮਿਲਿਆ ਹਰਿ ਨਿਸੰਗ ॥੧॥ ਤੇਰਿਆ ਸੰਤਾ ਜਾਚਉ ਚਰਨ ਰੇਨ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥
ਰਹਾਉ ॥ ਗਨਿਕਾ ਉਧਰੀ ਹਰਿ ਕਹੈ ਤੋਤ ॥ ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥ ਬਿਪ੍ਰ ਸੁਦਾਮੇ ਦਾਲਦੁ ਭੰਜ
॥ ਰੇ ਮਨ ਤੂ ਭੀ ਭਜੁ ਗੋਬਿੰਦ ॥੨॥ ਬਧਿਕੁ ਉਧਾਰਿਓ ਖਮਿ ਪ੍ਰਹਾਰ ॥ ਕੁਬਿਜਾ ਉਧਰੀ ਅੰਗੁਸਟ ਧਾਰ ॥ ਬਿਦਰੁ
ਉਧਾਰਿਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥੩॥ ਪ੍ਰਹਲਾਦ ਰਖੀ ਹਰਿ ਪੈਜ ਆਪ ॥ ਬਸਤ੍ਰ ਛੀਨਤ
ਦ੍ਰੋਪਤੀ ਰਖੀ ਲਾਜ ॥ ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰ ॥੪॥ ਧੰਨੈ ਸੇਵਿਆ
ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ
॥੫॥ ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ
ਤਰਸਹਿ ਸਰਣਿ ਪਾਇ ॥੬॥ ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ
ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥ ਕਬੀਰਿ ਧਿਆਇਓ ਏਕ ਰੰਗ ॥
ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥
ਬਸੰਤੁ ਮਹਲਾ ੫ ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ
ਖੰਡ ਖੰਡ ॥ ਬਿਨੁ ਬੂਝੇ ਜਮੁ ਦੇਤ ਡੰਡ ॥੧॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ
॥੧॥ ਰਹਾਉ ॥ ਸੰਤੋਖੁ ਨ ਆਵਤ ਕਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥
ਬਿਖੁ ਕਾ ਮਾਤਾ ਆਵੈ ਜਾਇ ॥੨॥ ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ
ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥੩॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥
ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥੪॥ ਈਠ ਮੀਤ ਕੋਊ ਸਖਾ ਨਾਹਿ ॥ ਆਪਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੩॥
ਬੀਜਿ ਆਪੇ ਹੀ ਖਾਂਹਿ ॥ ਜਾ ਕੈ ਕੀਨੈੑ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥ ਮਾਇਆ
ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ
॥੬॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ
ਕਿਰਪਾ ਪ੍ਰਭ ਦੇਹੁ ਨਾਉ ॥੭॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ
ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥
ਬਸੰਤ ਕੀ ਵਾਰ ਮਹਲੁ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ
ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ
ਬਹੁੜਿ ਨ ਧਾਈ ॥੧॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ
॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥
ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥ ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ
ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ
ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥
ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ
ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ
ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥ ਪੰਡਿਤ
ਜਨ ਮਾਤੇ ਪੜਿੑ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ
॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੪॥
ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ
ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥
ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ ਦੇਖਹੁ ਲੋਗਾ ਕਲਿ ਕੋ
ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ
ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ
ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥ ਪ੍ਰਹਲਾਦ ਪਠਾਏ ਪੜਨ ਸਾਲ
॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜਾੑਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ
॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜੑਨ ਸਿਉ ਨਹੀ ਕਾਮੁ ॥੧॥ ਰਹਾਉ ॥ ਸੰਡੈ ਮਰਕੈ
ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ
ਮਾਨਿ ॥੨॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ
ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ
ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥ ਓਇ ਪਰਮ ਪੁਰਖ
ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ
॥੫॥੪॥ ਇਸੁ ਤਨ ਮਨ ਮਧੇ ਮਦਨ ਚੋਰ ॥ ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ ਮੈ ਅਨਾਥੁ ਪ੍ਰਭ ਕਹਉ
ਕਾਹਿ ॥ ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥ ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ ਮੇਰੋ ਚਪਲ ਬੁਧਿ ਸਿਉ ਕਹਾ
ਬਸਾਇ ॥੧॥ ਰਹਾਉ ॥ ਸਨਕ ਸਨੰਦਨ ਸਿਵ ਸੁਕਾਦਿ ॥ ਨਾਭਿ ਕਮਲ ਜਾਨੇ ਬ੍ਰਹਮਾਦਿ ॥ ਕਬਿ ਜਨ ਜੋਗੀ
ਜਟਾਧਾਰਿ ॥ ਸਭ ਆਪਨ ਅਉਸਰ ਚਲੇ ਸਾਰਿ ॥੨॥ ਤੂ ਅਥਾਹੁ ਮੋਹਿ ਥਾਹ ਨਾਹਿ ॥ ਪ੍ਰਭ ਦੀਨਾ ਨਾਥ ਦੁਖੁ ਕਹਉ
ਕਾਹਿ ॥ ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ ਸੁਖ ਸਾਗਰ ਗੁਨ ਰਉ ਕਬੀਰ ॥੩॥੫॥ ਨਾਇਕੁ ਏਕੁ ਬਨਜਾਰੇ
ਪਾਚ ॥ ਬਰਧ ਪਚੀਸਕ ਸੰਗੁ ਕਾਚ ॥ ਨਉ ਬਹੀਆਂ ਦਸ ਗੋਨਿ ਆਹਿ ॥ ਕਸਨਿ ਬਹਤਰਿ ਲਾਗੀ ਤਾਹਿ ॥੧॥ ਮੋਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੫॥
ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ
ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥ ਪੂੰਜੀ
ਹਿਰਾਨੀ ਬਨਜੁ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ
ਭਰਮ ਭਾਜ ॥੩॥੬॥
ਬਸੰਤੁ ਹਿੰਡੋਲੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥
ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ
ਖਾਉ ॥੧॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ
ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ
ਲਾਗਾ ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ
ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
ਰਾਮਾਨੰਦ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ
ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ
॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥
ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ
ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ
ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੬॥
ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥ ਲੋਭ ਲਹਰਿ ਅਤਿ ਨੀਝਰ ਬਾਜੈ ॥
ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ
ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥
੨॥ ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥ ਜੈਸੇ ਪਨਕਤ ਥ੍ਰੂਟਿਟਿ
ਹਾਂਕਤੀ ॥ ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ
ਰਾਤਾ ॥੨॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥੩॥੩॥
ਬਸੰਤੁ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਊਭਿ ਜਾਹਿ ॥ ਗਰਬਵਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ
ਲਵੈ ਕਾਉ ॥੧॥ ਤੂ ਕਾਂਇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ
॥ ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ
ਜਮਕੰਕਰੁ ਕਰੇ ਖੁਆਰੁ ॥੨॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ
ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥ ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ
॥ ਕਹਿ ਰਵਿਦਾਸ ਜੋੁ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ਬਸੰਤੁ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥
ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥ ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥
ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ
ਲੈ ਜਾਹਿ ॥੨॥ ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥ ਕਹਿ ਕਬੀਰ
ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੭॥
ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧
ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ
ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ
॥੨॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ
ਬਿਸਰੀ ਲਾਜ ਲੋੁਕਾਨੀ ॥੩॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ
ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ ਪ੍ਰੀਤਮ
ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥ ਊਨਵਿ
ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ
ਦੂਖ ਸਮਾਨਿਆ ॥੩॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ
ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥ ਸਾਰਗ ਮਹਲਾ ੧ ॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੮॥
ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥ ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ
ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥ ਜਿਸੁ ਮਨੁ ਮਾਨੈ
ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ
ਕਰਮ ਬਿਕਾਰੀ ॥੩॥ ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ
ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
ਸਾਰੰਗ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥
ਰਹਾਉ ॥ ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ
ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥
ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ
ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥
ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ
ਹਰਿ ਭੇਟਿਆ ਰਾਮੁ ਹਜੂਰਿ ॥੪॥੧॥ ਸਾਰੰਗ ਮਹਲਾ ੪ ॥ ਗੋਬਿੰਦ ਚਰਨਨ ਕਉ ਬਲਿਹਾਰੀ ॥ ਭਵਜਲੁ
ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ
ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥ ਪ੍ਰਭੁ ਅਗਮ ਅਗੋਚਰੁ
ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ
॥੨॥ ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬਹੂ
ਬੂਝਹਿ ਜੂਐ ਬਾਜੀ ਹਾਰੀ ॥੩॥ ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੧੯੯॥
ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥ ਸਾਰਗ ਮਹਲਾ ੪ ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ
ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ ਜੋ ਜਨ ਦੀਨ ਭਏ ਗੁਰ
ਆਗੈ ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥ ਹਿਰਦੈ ਨਾਮੁ
ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨਿੑਆ ਓਇ ਪਾਵਹਿ
ਮੋਖ ਦੁਆਰੇ ॥੨॥ ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ
ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥ ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥
ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥ ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ
ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥ ਸਾਰਗ ਮਹਲਾ ੪ ॥ ਗੋਬਿਦ
ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥
ਰਹਾਉ ॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ
ਜੋਤੀ ਜੋਤਿ ਮਿਲਾਇ ॥੧॥ ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ
ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥ ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ
ਲਾਇ ॥ ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥ ਹਿਰਦੈ ਕਪਟੁ ਨਿਤ ਕਪਟੁ
ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥ ਜਬ ਸੁਪ੍ਰਸੰਨ ਭਏ
ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥ ਸਾਰਗ
ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ
ਸੁਖਾਨੀ ॥੧॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ
ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ
ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥ ਨੈਣੀ ਬਿਰਹੁ ਦੇਖਾ ਪ੍ਰਭ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੨੦੦॥
ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ
ਰਾਮੈ ਨਾਮਿ ਸਮਾਨੀ ॥੪॥੫॥ ਸਾਰਗ ਮਹਲਾ ੪ ॥ ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ
ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ
ਛਾਰੁ ॥ ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ ਤਿਲੁ ਤਿਲੁ ਪਲੁ
ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ
॥੨॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ
ਜਾਇ ਪੂਛਹੁ ਬੇਦ ਬੀਚਾਰੁ ॥੩॥ ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ
ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
ਸਾਰਗ ਮਹਲਾ ੪ ਘਰੁ ੩ ਦੁਪਦਾ ੴ ਸਤਿਗੁਰ ਪ੍ਰਸਾਦਿ ॥
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ
ਲਾਗੈ ਪਛੁਤਾਪ ॥੧॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ
ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ
ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ
ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ
ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |