(ਲੜੀਵਾਰ ਗੁਰਬਾਣੀ)
(Larivaar - Continuous Gurbani)
(ਅੰਗ ੧੪੦੧ - ੧੪੩੦)
(Ang 1401 - 1430)
Instructions
1. Hover the mouse over a word to know the correct Padd-Chhed (broken word)
2. Use Arrow Keys ← → or Space Key to Change the Angs
॥੧੪੦੧॥
ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ
ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ
ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ
ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ
॥੩॥੧੫॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ
ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ
ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ
ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥
ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥
ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖੵਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ
ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ
ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ
ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ
ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥ ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥ ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ
ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ
ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ
ਤਾਰਣ ਤਰਣੰ ॥੧॥ ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ
ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥
ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੨॥
ਮੁਨਿ ਬੰਛਹਿ ਜਾ ਕੀ ਸਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥ ਸੰਸਾਰੁ
ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ
ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸਿਟ ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ
ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ
ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ
ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ
ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਤਿਨੑ
ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਸੰਗਤਿ
ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ
ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ
ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥ ਰਾਮ ਨਾਮ
ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ
ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ
ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿ ਜੀਉ ॥੨॥੭॥ ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੩॥
ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ
ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ
ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥ ਸਤਿਗੁਰੂ ਸਤਿਗੁਰੂ ਸਤਿਗੁਰੁ
ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ
ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ
ਸਹਸ ਮੁਖ ਫਨਿੰਦ ਜੀਉ ॥ ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ
ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ
॥੪॥੯॥ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ
ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ
ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ
ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ
ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ
ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ
ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ
ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ ਵਾਹੁ ਵਾਹੁ ਕਾ ਬਡਾ
ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮੑਨੁ ਆਪੇ
ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ ਗੁਰਮੁਖਿ ਸੰਗਤਿ
ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ
ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੪॥
ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ
ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥ ਅਗਮੁ ਅਨੰਤੁ
ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ
ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ ਜਿਨਿ
ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥ ਗੁਰੂ
ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ
ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ
ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥ ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ
ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ
ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ
ਲਾਵਤ ਹੈ ॥੩॥ ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ
ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ
ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥ ਜਾ ਕਉ ਮੁਨਿ
ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ
ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ
ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ
ਬਡਾਈ ਦਈ ਗੁਰ ਰਾਮਦਾਸ ਕਉ ॥੫॥ ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ
॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ
ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੫॥
॥੬॥ ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ
ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ
॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥ ਤੀਨਿ ਭਵਨ ਭਰਪੂਰਿ ਰਹਿਓ
ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ
ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ
ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥ ਸ੍ਰੀ ਗੁਰ
ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥ ਸਤਿਗੁਰਿ ਨਾਨਕਿ ਭਗਤਿ ਕਰੀ ਇਕ
ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ
॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ
ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥ ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥
ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ
ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥ ਮਨਸਾ
ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ
ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥ ਸ੍ਰੀ ਗੁਰ
ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥ ਜਿਹ ਸਤਿਗੁਰ ਸਿਮਰੰਤ ਨਯਨ ਕੇ
ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ
ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ
ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ
ਨਰਹੁ ॥੫॥੫੪॥ ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੬॥
ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ
ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ
ਰਾਮਦਾਸੁ ॥੧॥ ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ
ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ
ਉਪਜੵੋ ਜੁ ਪ੍ਰਗਾਸੁ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥ ਨਾਨਕਿ
ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ
ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ
ਸ੍ਰਿਸਿਟ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥ ਹਮ ਅਵਗੁਣਿ ਭਰੇ ਏਕੁ ਗੁਣੁ
ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ
ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ
ਰਾਮਦਾਸ ਰਾਖਹੁ ਸਰਣਾਈ ॥੪॥੫੮॥ ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥ ਕ੍ਰੋਧੁ
ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ
ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ
ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥ ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਰਿ ਨਰ
ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ
ਉਧਰਣ ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ ਅਘ ਅੰਤਕ
ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥
ਸਵਈਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥
ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੭॥
ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ
ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲੵ ਜੋੜਿ ਕਰ ਸੁਜਸੁ ਵਖਾਣਿਓ ॥ ਭਗਤਿ ਜੋਗ ਕੌ
ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ
ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥ ਬਡਭਾਗੀ
ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜਾੑਯਉ ॥ ਅਗਮੁ ਅਗੋਚਰੁ
ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥ ਜਨਕ
ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ
ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥ ਖੇਲੁ ਗੂੜੑਉ
ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲੵ
ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ
ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥ ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ
ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ
ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ
ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥ ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ
ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ
ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ
॥੬॥ ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥
ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥
ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੮॥
ਜਾਣਿਅਉ ॥੭॥ ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ
ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ
ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲੵੁਚਰੈ ਤੈ
ਸਹਜਿ ਜੋਗੁ ਨਿਜੁ ਪਾਇਯਉ ॥੮॥ ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ
ਹਉਮੈ ਨਿਵਾਰੵਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥ ਹਰਿ ਨਾਮਿ ਲਾਗਿ ਜਗ
ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥
ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ
ਸਵਾਰਿਅਉ ॥੧॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ
ਜਗੁ ਉਧਰੵਉ ॥੨॥ ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ
ਬਾਰੰਤਰਿ ਪੂਰੀ ਪੜੀ ॥੩॥੧੨॥ ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ
ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ
ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ
ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥ ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ
ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥
ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ
ਰਹਹੁ ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸਿਟ ਲਗਿ ਬਿਤਰਹੁ ॥੨॥ ਤਿਹ ਜਨ ਜਾਚਹੁ ਜਗਤ੍ਰ ਪਰ
ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ
ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ
ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੦੯॥
ਰਾਮ ਸਿਉ ॥੩॥ ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ
ਬਿਚਾਰਿ ਰਹਿਓ ਹਰਿ ਜਾਪੁ ਨ ਛਾਡੵਿਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸਿਟ
ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥ ਜਗ ਅਉਰੁ
ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ
ਜਿਨੑ ਅੰਮ੍ਰਿਤ ਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥
ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥ ਜਬ ਲਉ ਨਹੀ ਭਾਗ ਲਿਲਾਰ
ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ
ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪੵਉ ਜਿਨੑ ਅਰਜੁਨ ਦੇਵ
ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥ ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥
ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ ਮਨ
ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥ ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ
॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥ ਅਜੈ ਗੰਗ ਜਲੁ ਅਟਲੁ ਸਿਖ
ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥ ਅਜੈ ਚਵਰੁ ਸਿਰਿ ਢੁਲੈ ਨਾਮੁ
ਅੰਮ੍ਰਿਤੁ ਮੁਖਿ ਲੀਅਉ ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥ ਮਿਲਿ ਨਾਨਕ ਅੰਗਦ
ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ
॥੧॥ ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ
ਬੈਠਾਯਉ ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ
ਕੰਪਹਿ ॥ ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰੁ ਸਿੰਘਾਸਨੁ ਪਿਰਥਮੀ ਗੁਰ
ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੦॥
ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥
ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ
ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥ ਸੁਣਿ ਮੁੰਧੇ ਹਰਣਾਖੀਏ
ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥
ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ
ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨੀੑ ਇਵ ਕਰਿ ਬੁਝਿਆ ਤਿਨਾੑ ਵਿਟਹੁ ਕੁਰਬਾਣੁ ॥੨॥
ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨੀੑ ਕਪਰੀ ॥੩॥ ਝੜ ਝਖੜ ਓਹਾੜ
ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥ ਨਾਨਕ ਦੁਨੀਆ ਕੈਸੀ
ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ
॥੫॥ ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲਾੑ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ
ਤਿਨ ਬਲਿਹਾਰੈ ਜਾਇ ॥੬॥ ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ
ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ
ਪ੍ਰੀਤਮ ਸਿਉ ਸੰਗੁ ॥੭॥ ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੧॥
ਮਿਲੈ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ
ਗੁਰੁ ਸਰਵਰੁ ਸਚੀ ਪਾਲਿ ॥੮॥ ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ
ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ
ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥ ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ
ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ
ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨਾੑਵਣੁ ਨਾਨਕਾ
ਗੁਰੁ ਤੀਰਥੁ ਦਰੀਆਉ ॥੧੦॥ ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ
ਜਾਂ ਮਨਿ ਦੂਜਾ ਭਾਉ ॥ ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ
ਆਵਉ ਜਾਉ ॥੧੧॥ ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥ ਨਾਨਕ ਲਗੀ ਤੁਰਿ ਮਰੈ ਜੀਵਣ
ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ
ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥ ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ
ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ
॥੧੪॥ ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥
ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ
ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ
ਜਿ ਬਿਨੁ ਗੁਣ ਗਰਬੁ ਕਰੰਤ ॥੧੫॥ ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ
ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ ਖਤ੍ਰੀ ਸੋ ਜੁ ਕਰਮਾ ਕਾ
ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ
ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੨॥
ਕਿਆ ਫੇੜਿਆ ਅੰਦਰਿ ਪਿਰੀ ਸਮਾੑਲਿ ॥੧੮॥ ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ
ਤੇ ਸੋਹਾਗਣੀ ਜਿਨਾੑ ਗੁਰਮੁਖਿ ਪਰਗਟੁ ਹੋਇ ॥੧੯॥ ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ
ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥ ਨਾਲਿ ਕਿਰਾੜਾ
ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ ਅਗਿਆਨ
ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥ ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ
ਮੂਲੋ ਨ ਬਾਕੀ ॥੨੩॥ ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥ ਰਾਮੁ ਝੁਰੈ ਦਲ
ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ
ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ ਮਨ ਮਹਿ
ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ
ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ ਲਾਹੌਰ ਸਹਰੁ
ਜਹਰੁ ਕਹਰੁ ਸਵਾ ਪਹਰੁ ॥੨੭॥ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
ਮਹਲਾ ੧ ॥ ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੁੜਿਈਂ ਰੰਨੀ
ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥
ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ
ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥
ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ
ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥ ਦੋਸੁ
ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨੇੑ ਪਵਣਾ ਖਾਤੀ ਟੋਵੈ ॥੩੨॥ ਪੂਰੇ
ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੩॥
ਸਲੋਕ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥ ਹੋਵਾ
ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ ਬ੍ਰਹਮਣ ਕੈਲੀ
ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ
ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥ ਮਾਥੈ ਜੋ ਧੁਰਿ ਲਿਖਿਆ
ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥ ਜਿਨੀ ਨਾਮੁ
ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨਾੑ ਵੇਲਿ ਨ ਤੂੰਬੜੀ
ਮਾਇਆ ਠਗੇ ਠਗਿ ॥ ਮਨਮੁਖਿ ਬੰਨਿੑ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ
ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥ ਸਾਲਾਹੀ ਸਾਲਾਹਣਾ ਭੀ ਸਚਾ
ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥ ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ
ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥ ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥
ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥ ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ
॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥ ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ
ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ
ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ ਜਿਉ ਪੁਰਖੈ ਘਰਿ ਭਗਤੀ
ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ
ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੪॥
ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ
ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ
ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥
ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ
ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ
ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ
ਕੋਇ ॥੧੪॥ ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ
ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ
॥੧੫॥ ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ
ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥ ਕਾਮ ਕ੍ਰੋਧ ਕਾ ਚੋਲੜਾ ਸਭ
ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ
ਲਗਾ ਦੂਜੈ ਭਾਇ ॥ ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥ ਜਿਨ ਕਉ ਕਿਰਪਾ ਧਾਰੀਅਨੁ
ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ ਨਾਨਕ
ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥ ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ
ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥
ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ
ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ
ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥ ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੫॥
ਦੁਖ ਰੋਇ ॥ ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥
ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥ ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ
ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ
ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ
ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥ ਮਾਇਆ
ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥
ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ
ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ
ਜੋ ਚਾਲਹਿ ਸਤਿਗੁਰ ਭਾਇ ॥੨੨॥ ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ
ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ
॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ
ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ
ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ
ਜੋ ਸਤਿਗੁਰ ਲਾਗੇ ਪਾਇ ॥੨੩॥ ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ ਨਾਨਕ ਬਿਨੁ ਨਾਵੈ ਸੁਖੁ
ਨਹੀ ਆਇ ਗਏ ਪਛੁਤਾਹਿ ॥੨੪॥ ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ
ਸਾ ਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ ਤਿਨਾੑ ਭੇਟਿਆ ਗੁਰ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ
ਹਰਿ ਪਾਇਆ ਪਰਮਾਨੰਦੁ ॥੨੫॥ ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ
ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ
ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੬॥
ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ ਜਨ ਕੀ
ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ ਵਡਭਾਗੀ
ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ
ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ
ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ ਅਸੀ ਖਤੇ ਬਹੁਤੁ
ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ
ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ
॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥ ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ
ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ
ਲਭੰਨਿੑ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿੑ ॥੩੦॥ ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ
ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ
ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ
ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ
ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ
ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ ਹਰਿ ਕਾ ਨਾਉ
ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ
ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੭॥
ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥ ਮਾਇਆ ਮੋਹੁ ਦੁਖੁ ਸਾਗਰੁ
ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ
ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ
ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ
ਲੰਘਾਇ ॥੩੪॥ ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ
ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ
ਅਪਨੀ ਕਿਰਪਾ ਧਾਰਿ ॥੩੫॥ ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ
ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥ ਹੋਮ ਜਗ
ਸਭਿ ਤੀਰਥਾ ਪੜਿੑ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥
ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ
ਕੁਰਬਾਣੁ ॥੩੭॥ ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ
ਬਿਨਸਿ ਜਾਇ ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ
ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥ ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥ ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥
ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ
ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥
ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥ ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ
ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ
ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੮॥
ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ ਮਨ ਆਵਣ ਜਾਣੁ ਨ
ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ
ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ
ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥
ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥
ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥੪੩॥ ਗੁਰਮੁਖਿ ਬੁਢੇ ਕਦੇ ਨਾਹੀ
ਜਿਨਾੑ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ
ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥
ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨਾੑ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ
ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ
ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ
ਅੰਕਿ ਸਮਾਇ ॥੪੫॥ ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ
॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥ ਜਿਨਾ ਸਤਿਗੁਰੁ ਪੁਰਖੁ ਨ
ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ
ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥
ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ
॥੪੭॥ ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥
ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ
ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥ ਮਨਮੁਖ ਦਹ ਦਿਸਿ ਫਿਰਿ ਰਹੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੧੯॥
ਅਤਿ ਤਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ
ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥ ਹਰਿ ਹਰਿ
ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ
ਹਰਿ ਨਾਮੁ ॥੫੦॥ ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ
ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ
ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ
ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ
ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ
ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ
ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ
ਬਲਿਹਾਰੈ ਜਾਉ ॥੫੧॥ ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿੑ ॥ ਅਨਦਿਨੁ ਸੇਵਨਿ ਗੁਰੁ ਆਪਣਾ
ਅਨਦਿਨੁ ਅਨਦਿ ਰਹੰਨਿੑ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿੑ ॥੫੨॥ ਮੁਖ ਸਚੇ ਸਚੁ ਦਾੜੀਆ ਸਚੁ
ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ ਉਤਮ
ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ
॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥ ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ
ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ
ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥ ਬਾਬੀਹਾ ਤੂੰ ਸਚੁ ਚਉ ਸਚੇ ਸਉ
ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੦॥
ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ
ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ
ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ
ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥
ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ
ਵਰਸੈ ਦਇਆ ਕਰਿ ਗੂੜੀੑ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ
ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ
ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ
ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ ਬਾਬੀਹਾ ਸਗਲੀ
ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ
ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ
ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ ਸਬਦੇ ਸਦਾ ਬਸੰਤੁ ਹੈ ਜਿਤੁ
ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ ਨਾਨਕ ਤਿਨਾ ਬਸੰਤੁ ਹੈ
ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ ਵਡੜੈ ਝਾਲਿ
ਝਲੁੰਭਲੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ ਹਰਹਟ ਭੀ ਤੂੰ ਤੂੰ
ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ
ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ
ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੧॥
ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ
ਜਿਨੀੑ ਧਿਆਇਆ ਆਏ ਸੇ ਪਰਵਾਣੁ ॥੬੩॥ ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ
ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥ ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ
ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥ ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ
ਚਲ ਚਿਤ ॥ ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ
ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥ ਭੁਲਿਆਂ ਆਪਿ ਸਮਝਾਇਸੀ ਜਾ ਕਉ
ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥
ਸਲੋਕ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਵਡਭਾਗੀਆ ਸੋਹਾਗਣੀ ਜਿਨਾੑ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ
ਸਮਾਇ ॥੧॥ ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ
ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ
ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ
ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ
ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥ ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥ ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ
ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ
ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ
ਨਾਲਿ ਦਿਖਾਲਿਆ ॥੪॥ ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੨॥
ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ
ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥ ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ
ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥
ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ
ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥ ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ
ਤ੍ਰਿਪਤੀਐ ॥ ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥ ਜਿਨਾ ਪਿਰੀ ਪਿਆਰੁ ਕਿਉ ਜੀਵਨਿ
ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥ ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ
ਸਚੈ ਲਾਇਆ ॥ ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥ ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ
ਪਾਈਐ ॥ ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥ ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ
ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥ ਜਿਨਾੑ ਅੰਦਰਿ ਸਚਾ ਨੇਹੁ ਕਿਉ ਜੀਵਨਿੑ ਪਿਰੀ
ਵਿਹੂਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥ ਜਿਨ ਕਉ ਪ੍ਰੇਮ ਪਿਆਰੁ ਤਉ ਆਪੇ
ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥ ਗੁਰਮੁਖਿ ਹਸੈ ਗੁਰਮੁਖਿ ਰੋਵੈ
॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥
ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਤਿਨ
ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ
ਜਿ ਮੇਲੇ ਸਿਰਜਣਹਾਰਿ ॥੧੫॥ ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ
ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ
ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥ ਮਨਮੁਖ
ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੩॥
ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ
ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥ ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥
ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ
ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ
ਮਿਲਾਏ ॥੧੮॥ ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ
ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ
ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ
॥੧੯॥ ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ
ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ
ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ
ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥ ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ
ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥ ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ
ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ
ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥
ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ
ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥
ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥ ਸਭਨਾ ਰਾਗਾਂ ਵਿਚਿ ਸੋ ਭਲਾ
ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ
ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੪॥
ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥ ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥
ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥
ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ
ਮਸਤਕਿ ਭਾਗੁ ਲਿਖਾਇ ॥੨੫॥ ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ
ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ
ਕਰਮ ਕਮਾਇ ॥ ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥ ਸਤਿਗੁਰ ਪੁਰਖੁ ਹਰਿ ਧਿਆਇਦਾ
ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ
ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ
ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ
ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ
ਮੇਲਿ ਮਿਲਾਇ ॥੨੭॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ
ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ
॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ
ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥ ਮਨ ਅੰਤਰਿ ਹਉਮੈ
ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥
ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ
ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ
ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੫॥
ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰਤੇ ਸੇਈ ਜਿ ਮੁਖੁ ਨ ਮੋੜੰਨਿੑ ਜਿਨੀੑ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨਾੑ ਕਾਰਿ ਨ ਆਈ
॥੧॥ ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ
॥੨॥ ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ
॥੩॥ ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ
ਵਿਸਰੇ ॥੪॥ ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ
ਨਿਰਮਲ ਸੋਇ ॥੫॥ ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥
ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ
ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥ ਕਰੇ ਸੁ ਚੰਗਾ ਮਾਨਿ ਦੁਯੀ ਗਣਤ
ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ
ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ
ਪ੍ਰਭ ਕੀ ਮੰਨਿ ਰਜਾਇ ॥੭॥ ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ
ਕਾਰਜੁ ਆਵੈ ਰਾਸਿ ॥੮॥ ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ
ਮਥੇ ਧ੍ਰਮ ਰਾਇ ॥੯॥ ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ
ਭਵਨੁ ਪੁਨੀਤ ॥੧੦॥ ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ
॥੧੧॥ ਸੁਤੜੇ ਸੁਖੀ ਸਵੰਨਿੑ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨਿੑ ॥੧੨॥
ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨਿੑ ਜਿ ਰਸਨਾ ਨਾਮੁ ਉਚਾਰਣੇ ॥੧੩॥ ਮ੍ਰਿਗ ਤਿਸਨਾ
ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ ਪਤਿਤ ਉਧਾਰਣ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੬॥
ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥ ਦੂਜੀ ਛੋਡਿ
ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀਂ ਨਾਨਕਾ ਵਹਣਿ ਲੁੜੑੰਦੜੀ ਜਾਇ ॥੧੬॥ ਤਿਹਟੜੇ ਬਾਜਾਰ
ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥ ਪੰਥਾ ਪ੍ਰੇਮ ਨ ਜਾਣਈ
ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧੵਾਰ ॥੧੮॥ ਮਾਇਆ ਮਨਹੁ ਨ ਵੀਸਰੈ
ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥ ਤਿਚਰੁ ਮੂਲਿ ਨ ਥੁੜੀਂਦੋ
ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥ ਖੰਭ ਵਿਕਾਂਦੜੇ
ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥ ਸਜਣੁ ਸਚਾ ਪਾਤਿਸਾਹੁ
ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ
ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ
ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ
ਅਉਧ ਜਾਤੁ ਹੈ ਬੀਤਿ ॥੩॥ ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ
ਭਜੈ ਭਗਵਾਨੁ ॥੪॥ ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ
ਸਾਚੀ ਜਾਨਿ ॥੫॥ ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ
ਤੁਮ ਸਾਥਿ ॥੬॥ ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ
ਡੋਲਤ ਦੀਨ ॥੭॥ ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ
ਨ ਰਾਮੁ ॥੮॥ ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੭॥
ਹੋਇ ॥੯॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ
ਨੀਤ ॥੧੦॥ ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ
॥੧੧॥ ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ
ਪਾਰਿ ॥੧੨॥ ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ
॥੧੩॥ ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ
ਜਾਨਿ ॥੧੪॥ ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ
॥੧੫॥ ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ
॥੧੬॥ ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ
॥੧੭॥ ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ
ਨਿਵਾਸੁ ॥੧੮॥ ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥ ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ
ਮਾਨੁ ॥੧੯॥ ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ
ਕਾਮ ॥੨੦॥ ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥ ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ
ਧਾਮ ॥੨੧॥ ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥ ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥
ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥ ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥ ਪ੍ਰਾਨੀ ਕਛੂ
ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥ ਜਉ ਸੁਖ ਕਉ
ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥ ਮਾਇਆ ਕਾਰਨਿ
ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥ ਜੋ ਪ੍ਰਾਨੀ ਨਿਸਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੮॥
ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥ ਮਨੁ ਮਾਇਆ ਮੈ
ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥ ਪ੍ਰਾਨੀ ਰਾਮੁ
ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ ਸੁਖ ਮੈ ਬਹੁ
ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥ ਜਨਮ ਜਨਮ
ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥ ਜਤਨ
ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ
॥੩੫॥ ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ
॥੩੬॥ ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ
ਭੀਤਿ ॥੩੭॥ ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ
ਪਰੀ ॥੩੮॥ ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ
॥੩੯॥ ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ ਗਰਬੁ
ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥ ਜਿਹ
ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ ਏਕ
ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ ਸੁਆਮੀ ਕੋ
ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ
॥੪੫॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ
॥੪੬॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੨੯॥
॥੪੭॥ ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ
॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ
ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ ਦੋਹਰਾ ॥
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ
ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ
ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥ ਸਲੋਕ ਮਹਲਾ ੫ ॥ ਤੇਰਾ
ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ
ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ
ਹਰਿਆ ॥੧॥
ੴ ਸਤਿਗੁਰ ਪ੍ਰਸਾਦਿ
ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੧੪੩੦॥
ਕਰਹੀ ॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ
ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ
ਮਧੁ ਮਾਧਵ ਗਾਵਹਿ ॥੧॥ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ
ਗਾਇਨ ਪਾਤ੍ਰ ॥੧॥ ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ
ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥
ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ
ਮਾਲਕਉਸਕ ਸੰਗਿ ਲਾਏ ॥੧॥ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ
ਗਾਇਨ ਤਾਰ ਮਿਲਾਵਹੀ ॥੧॥ ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ
॥ ਸੰਗਿ ਲਾਈ ਪਾਂਚਉ ਆਰਜਾ ॥ ਸੁਰਮਾਨੰਦ ਭਾਸਕਰ ਆਏ ॥ ਚੰਦ੍ਰਬਿੰਬ ਮੰਗਲਨ ਸੁਹਾਏ ॥ ਸਰਸਬਾਨ ਅਉ
ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥ ਅਸਟ ਪੁਤ੍ਰ ਮੈ ਕਹੇ ਸਵਾਰੀ ॥ ਪੁਨਿ ਆਈ ਦੀਪਕ ਕੀ ਬਾਰੀ
॥੧॥ ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥ ਕਾਲੰਕਾ
ਕੁੰਤਲ ਅਉ ਰਾਮਾ ॥ ਕਮਲਕੁਸਮ ਚੰਪਕ ਕੇ ਨਾਮਾ ॥ ਗਉਰਾ ਅਉ ਕਾਨਰਾ ਕਲੵਾਨਾ ॥ ਅਸਟ ਪੁਤ੍ਰ ਦੀਪਕ ਕੇ
ਜਾਨਾ ॥੧॥ ਸਭ ਮਿਲਿ ਸਿਰੀਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥
ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥੧॥ ਸਾਲੂ
ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥ ਖਸਟਮ ਮੇਘ ਰਾਗ ਵੈ
ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨ
ਗੁਨੀ ॥ ਊਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥੧॥ ਬੈਰਾਧਰ ਗਜਧਰ ਕੇਦਾਰਾ ॥
ਜਬਲੀਧਰ ਨਟ ਅਉ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥
ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |