(ਲੜੀਵਾਰ ਗੁਰਬਾਣੀ)
(Larivaar - Continuous Gurbani)
(ਅੰਗ ੩੦੧ - ੪੦੦)
(Ang 301 - 400)
Instructions
1. Hover the mouse over a word to know the correct Padd-Chhed (broken word)
2. Use Arrow Keys ← → or Space Key to Change the Angs
॥੩੦੧॥
ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ
ਮੇਲੇ ਸਿਰਜਣਹਾਰਿ ॥੨॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਇਦੀ
ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ
ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥ ਸਲੋਕ ਮਃ ੪ ॥ ਵਿਣੁ
ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ
ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥
੧॥ ਮਃ ੪ ॥ ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ
ਸਭਿ ਦੁਖ ਪਰਹਰੀ ॥੨॥ ਪਉੜੀ ॥ ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ ਜਿਨੀ ਤੂ ਇਕ ਮਨਿ
ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥
ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥
੨॥ ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ
ਸਤਿਗੁਰ ਸਾਧੂ ਸਜਨਾ ॥੧॥ ਮਃ ੪ ॥ ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ
ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥ ਪਉੜੀ ॥ ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥
ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥ ਸਲੋਕ
ਮਃ ੪ ॥ ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ
ਵਸੰਨਿ ॥੧॥ ਮਃ ੪ ॥ ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ
ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥ ਪਉੜੀ ॥ ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ
ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੨॥
ਦਇਆਲੁ ਹੈ ਸਭਿ ਤੁਧੁ ਧਿਆਹੀ ॥ ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥ ਸਲੋਕ ਮਃ ੪ ॥ ਸੁਣਿ
ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥ ਮਃ ੪ ॥
ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ
ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ
ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ
ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥ ਪਉੜੀ ॥ ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ
ਜਾਣੀ ॥ ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ
॥ ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
ਸਲੋਕ ਮਃ ੪ ॥ ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕ ਮਨਿ
ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ
ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ
ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ
ਜਪਿਆ ਸਿਰਜਣਹਾਰੁ ॥੧॥ ਮਃ ੪ ॥ ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ
ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ
ਕਿਲਵਿਖ ਕਟੇ ਤਾਸੁ ॥੨॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮ
ਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ
ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥ ਸਲੋਕ ਮਃ ੪ ॥
ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ
ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨਾੑ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੩॥
ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ
ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥
ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ ਮਃ ੪ ॥ ਇਕੁ ਮਨੁ ਇਕੁ
ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ
ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ
ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ
ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ
ਜਿਉ ਭਾਵੈ ਤਿਵੈ ਚਲਾਇ ॥੨॥ ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ
ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ
ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥
ਸਲੋਕ ਮਃ ੪ ॥ ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ
ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ ਜੋ ਚਿਤੁ ਲਾਇ
ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ
ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ
ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ
ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥ ਮਃ ੪ ॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ
ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ
ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ
ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੪॥
ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ
ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ
ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥ ਪਉੜੀ ॥ ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ
ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ ਜਿਨਿ
ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ
॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥ ਸਲੋਕ ਮਃ ੪ ॥ ਹਰਿ ਪ੍ਰਭ ਕਾ ਸਭੁ ਖੇਤੁ ਹੈ
ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ਸਭੁ ਕੋ ਬੀਜੇ
ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ
ਅੰਮ੍ਰਿਤੁ ਪਾਇਆ ॥ ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ
ਹਰਿ ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥
ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥ ਮਃ ੪ ॥ ਸਾਰਾ ਦਿਨੁ ਲਾਲਚਿ
ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ
ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ
ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ
ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥ ਪਉੜੀ ॥ ਤੂ ਵੇਪਰਵਾਹੁ
ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ
ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥
ਓਨਾੑ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥ ਸਲੋਕ ਮਃ ੪ ॥ ਸਤਿਗੁਰ ਕੀ ਸੇਵਾ
ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੫॥
॥ ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ
ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ
ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ
ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥ ਮਃ ੪ ॥ ਜਿਨਾ ਅੰਦਰਿ
ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ
ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ
ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ
ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ
ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
ਪਉੜੀ ॥ ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨਾ ਆਵਈ ਤੂਹੈਂ
ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ
ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥
ਸਲੋਕ ਮਃ ੪ ॥ ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ
ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ
ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ
ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥ ਮਃ ੪ ॥ ਗੁਰ
ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ
ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ
ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੬॥
ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ ਪਉੜੀ ॥ ਜੋ ਤੁਧੁ ਸਚੁ
ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ
ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ
ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥ ਸਲੋਕ ਮਃ ੪ ॥ ਮਲੁ
ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ
ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ
ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ
ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ
ਭਤੀਜੀਂ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ ਧਨੁ ਧਨੁ ਸੁਆਮੀ
ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ
ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥ ਮਃ ੪ ॥ ਸਾਹਿਬੁ ਜਿਸ ਕਾ ਨੰਗਾ
ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ
ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰਹੁ ਹਰਿ ਗੁਰ
ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥ ਪਉੜੀ ॥ ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ
ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ
ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ
ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥ ਸਲੋਕ ਮਃ ੪
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੭॥
॥ ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ
ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ
ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ
ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥ ਮਃ ੪ ॥ ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ
ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ
ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ
ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ
ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ
॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ
ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥ ਪਉੜੀ ॥ ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ
॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ
ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ
ਕੁਰਬਾਣੁ ॥੧੩॥ ਸਲੋਕ ਮਃ ੪ ॥ ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ
ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ
ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥
ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ
ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ
ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥
ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੮॥
ਪਿਆਰੇ ॥੧॥ ਮਃ ੪ ॥ ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ
ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ
ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ
ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ
ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ
ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥
੨॥ ਪਉੜੀ ॥ ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ
ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ
ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥ ਸਲੋਕ ਮਃ ੪ ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ
ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ
ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ
ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ
ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ
ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ ਮਃ ੪ ॥ ਹੋਦੈ ਪਰਤਖਿ ਗੁਰੂ ਜੋ ਵਿਛੁੜੇ
ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ
ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥
ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨ ਸੁਣੈ ਨਿਤ ਹਉਲੇ ਹਉਲਿ
ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੦੯॥
ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ
ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ
ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ
ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥ ਮਃ ੪ ॥ ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ
ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ
ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ
ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥
ਪਉੜੀ ॥ ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ਨਾਮੁ
ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ
ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥ ਸਲੋਕ ਮਃ ੪ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ
ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ
ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ
ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ
॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ
ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ
ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥ ਮਃ ੪ ॥ ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ
॥ ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ
ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ
ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੦॥
ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥ ਸਲੋਕ ਮਃ ੪ ॥ ਸਭਿ ਰਸ ਤਿਨ ਕੈ ਰਿਦੈ ਹਹਿ
ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ
ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥
ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ
ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥ ਮਃ ੪ ॥ ਸਾ ਧਰਤੀ
ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ
ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ
ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ
ਨਾਨਕੁ ਧੋਵੈ ਪਾਇ ॥੨॥ ਪਉੜੀ ॥ ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ
ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥ ਸਲੋਕ ਮਃ ੪
॥ ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ
ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ
ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ
॥੧॥ ਮਃ ੪ ॥ ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ
ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ
ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ
ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥
ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੧॥
ਕਿਨੈ ਨ ਪਾਈ ॥ ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ
ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥ ਸਲੋਕ ਮਃ ੪ ॥ ਜਿਨਾ
ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥ ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ
॥ ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ
ਤਿਨਾ ਕਾ ਗੋਲੀਆ ॥ ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ ਕਰਿ ਕਿਰਪਾ ਨਾਨਕ
ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥ ਮਃ ੪ ॥ ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ
ਹੋਇ ॥ ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥
ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ
ਹੋਇ ॥੨॥ ਪਉੜੀ ॥ ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ ਸਚੁ ਸੇਵੀ ਸਚੁ ਮਨਿ ਵਸੈ ਸਚੁ
ਸਚਾ ਹਰਿ ਰਖਵਾਲੇ ॥ ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ ਸਚੁ ਸਚਾ ਜਿਨੀ ਨ ਸੇਵਿਆ
ਸੇ ਮਨਮੁਖ ਮੂੜ ਬੇਤਾਲੇ ॥ ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥ ਸਲੋਕ ਮਹਲਾ ੩
॥ ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ ਸਚਾ
ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ
ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ ਕੂੜੀ ਕਰਨਿ
ਵਡਾਈਆ ਕੂੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥ ਮਃ ੪ ॥ ਸਤਸੰਗਤਿ
ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ
ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ
ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ
ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੨॥
ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ
॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ
ਜਪਿਅਹੁ ਹਰਿ ਨਿਸਤਾਰਿਆ ॥੨॥ ਮਹਲਾ ੩ ॥ ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ
ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥
ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ
ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ
ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥
ਸਲੋਕ ਮਃ ੪ ॥ ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ
ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ
ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ
ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ
॥ ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥ ਮਃ ੪ ॥ ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ
ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ
ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ
ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ
॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥ ਪਉੜੀ ॥ ਸਚੁ ਸੁਤਿਆ ਜਿਨੀ
ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ
ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ
ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥ ਸਲੋਕੁ ਮਃ ੪ ॥ ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੩॥
ਪਰਵਾਣੁ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ
ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ
ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥ ਮਃ ੪ ॥ ਸਤਿਗੁਰੁ ਸੇਵੀਐ ਆਪਣਾ
ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ ਜਿ
ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ
ਤਿਨ ਸੇਵਿਆ ਸਿਰਜਣਹਾਰੁ ॥੨॥ ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ
ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ
ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ
ਸਚੁ ਸਚਾ ਸੇਵਿ ਫਲਾਧਿਆ ॥੨੨॥ ਸਲੋਕ ਮਃ ੪ ॥ ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ ਬਿਨੁ ਗੁਰ
ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥
ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥ ਮਃ ੪ ॥ ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ
ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ
ਲਾਇ ॥ ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥ ਪਉੜੀ ॥ ਸਚੁ ਸਚਾ ਕੁਦਰਤਿ ਜਾਣੀਐ
ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ
ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ
ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥ ਸਲੋਕ ਮਃ ੪ ॥ ਮੈ ਮਨੁ ਤਨੁ ਖੋਜਿ ਖੋਜੇਦਿਆ
ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥ ਮਃ ੩ ॥ ਮਾਇਆਧਾਰੀ
ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ
ਸੁਣਿ ਮੰਨੇ ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥੨॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੪॥
ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ
ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥
ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥ ਸਲੋਕੁ ਮਃ ੪ ॥ ਇਹੁ ਮਨੂਆ ਦ੍ਰਿੜੁ ਕਰਿ ਰਖੀਐ
ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ
ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥ ਮਃ ੩ ॥
ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ
ਦਰਗਹ ਸੀਝੈ ॥ ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ ਆਪਣੀ ਕ੍ਰਿਪਾ ਕਰੇ ਹਰਿ ਮੇਰਾ
ਨਾਨਕ ਲਏ ਬਹੋੜਿ ॥੨॥ ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ
ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ
ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ
॥੨੫॥ ਸਲੋਕੁ ਮਃ ੩ ॥ ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ
ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ
ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ ਨਾਨਕ ਦਰਸਨੁ ਜਿਨਾ ਵੇਖਾਲਿਓਨੁ
ਤਿਨਾ ਦਰਗਹ ਲਏ ਛਡਾਇ ॥੧॥ ਮਃ ੩ ॥ ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ
ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾ ਬੋਲਾ ਖੁਇ ਉਝੜਿ
ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ
॥੨॥ ਪਉੜੀ ॥ ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ
ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ
ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੫॥
੨੬॥ ਸਲੋਕ ਮਃ ੫ ॥ ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ ਵਰਤੈ ਸਭ
ਜਾਹਰੁ ॥੧॥ ਮਃ ੫ ॥ ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ
॥੨॥ ਪਉੜੀ ੫ ॥ ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
ਸੰਨੀੑ ਦੇਨਿੑ ਵਿਖੰਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ
ਤਿਲ ਪੀੜੇ ਘਾਣੀ ॥੨੭॥ ਸਲੋਕ ਮਃ ੫ ॥ ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥ ਦੂਜਾ ਸੇਵਨਿ ਨਾਨਕਾ ਸੇ
ਪਚਿ ਪਚਿ ਮੁਏ ਅਜਾਣ ॥੧॥ ਮਃ ੫ ॥ ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥ ਰਾਮ ਨਾਮੁ ਧਨੁ ਵਖਰੋ
ਨਾਨਕ ਸਦਾ ਧਿਆਇ ॥੨॥ ਪਉੜੀ ੫ ॥ ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥ ਕਰਦਾ ਪਾਪ
ਅਮਿਤਿਆ ਨਿਤ ਵਿਸੋ ਚਖੈ ॥ ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ ਸਚੈ ਸਾਹਿਬ ਮਾਰਿਆ ਕਉਣੁ ਤਿਸ
ਨੋ ਰਖੈ ॥ ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥ ਸਲੋਕ ਮਃ ੫ ॥ ਨਰਕ ਘੋਰ ਬਹੁ ਦੁਖ ਘਣੇ
ਅਕਿਰਤਘਣਾ ਕਾ ਥਾਨੁ ॥ ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥ ਮਃ ੫ ॥ ਅਵਖਧ ਸਭੇ ਕੀਤਿਅਨੁ
ਨਿੰਦਕ ਕਾ ਦਾਰੂ ਨਾਹਿ ॥ ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥ ਪਉੜੀ ੫ ॥ ਤੁਸਿ ਦਿਤਾ ਪੂਰੈ
ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥ ਕਾਮ ਕ੍ਰੋਧ ਬੁਰਿਆਈਆਂ ਸੰਗਿ
ਸਾਧੂ ਤੁਟੁ ॥ ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥ ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥
ਸਲੋਕ ਮਃ ੪ ॥ ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ ਸਤੈ ਦੀ
ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ
ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ
ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ
ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ
ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੬॥
ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ
ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ
ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ
ਜੁ ਦਯਿ ਸਵਾਰਿਆ ॥੧॥ ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ
ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ
ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ
ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ
ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥ ਪਉੜੀ ਮਃ ੫
॥ ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ
ਮਰੀਐ ॥ ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ
ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥ ਸਲੋਕ ਮਃ ੪ ॥ ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ
ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ
ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ ॥ ਨਾਨਕ ਮਨਮੁਖਾ
ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥ ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨਾੑ ਗੁਰਮੁਖਿ ਪ੍ਰੀਤਿ
ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥
ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥
ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥ ਪਉੜੀ ਮਃ ੫ ॥ ਨਾਨਕ ਵੀਚਾਰਹਿ ਸੰਤ ਮੁਨਿ
ਜਨਾਂ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ ਓਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੭॥
ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ
ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ
ਸੁਕੰਦੇ ॥੩੧॥ ਸਲੋਕ ਮਃ ੫ ॥ ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ
ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥ ਮਃ ੫ ॥ ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ ਨਾਨਕੁ
ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥ ਪਉੜੀ ॥ ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ
ਸਾਰੁ ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ਕਾਈ ਆਸ ਨ ਪੁੰਨੀਆ ਨਿਤ ਪਰ
ਮਲੁ ਹਿਰਤੇ ॥ ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ
ਧਰ ਤੇ ॥ ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥ ਸਲੋਕ
ਮਃ ੩ ॥ ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ
ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ
ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥
ਮਃ ੪ ॥ ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ
ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ
ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ
ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ
ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ
ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥ ਪਉੜੀ ॥ ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ
ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ
ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੮॥
ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥
ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ
ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ
ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥ ਮਃ ੫ ॥ ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ ਪਾਉ
ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ
ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥ ਪਉੜੀ ॥ ਜੋ ਤੁਧੁ ਭਾਵੈ ਸੋ
ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ
ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ
॥੧॥ ਸਲੋਕ ਮਃ ੫ ॥ ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ
ਪਾਰਿ ਪਉ ॥੧॥ ਮਃ ੫ ॥ ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥ ਨਾਨਕ ਨਾਲਿ ਨ ਚਲਨੀ ਜਲਿ ਬਲਿ
ਹੋਏ ਛਾਰੁ ॥੨॥ ਪਉੜੀ ॥ ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ
ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ ਨਾਨਕ ਚਲਤ
ਨ ਜਾਪਨੀ ਕੋ ਸਕੈ ਨ ਲਖੇ ॥੨॥ ਸਲੋਕ ਮਃ ੫ ॥ ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥
ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥ ਮਃ ੫ ॥ ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ
ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥ ਪਉੜੀ ॥ ਅੰਮ੍ਰਿਤੁ ਨਾਮੁ ਨਿਧਾਨੁ ਹੈ
ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ
ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
ਸਲੋਕ ਮਃ ੫ ॥ ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੧੯॥
ਭੇਟਿਆ ॥੧॥ ਮਃ ੫ ॥ ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ
ਤਿਸੁ ਧਣੀ ॥੨॥ ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ
ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥
ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥ ਸਲੋਕ ਮਃ ੫ ॥ ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ
॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥ ਮਃ ੫ ॥ ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥
ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥ ਪਉੜੀ ॥ ਜਿਥੈ ਬੈਸਨਿ ਸਾਧ ਜਨ ਸੋ ਥਾਨੁ
ਸੁਹੰਦਾ ॥ ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥
ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥
ਸਲੋਕ ਮਃ ੫ ॥ ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ
॥੧॥ ਮਃ ੫ ॥ ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ
ਕੁਮਿਤ ॥੨॥ ਪਉੜੀ ॥ ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ
ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ
॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥ ਸਲੋਕ ਮਃ ੫ ॥ ਖਖੜੀਆ ਸੁਹਾਵੀਆ ਲਗੜੀਆ ਅਕ
ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥ ਮਃ ੫ ॥ ਵਿਸਾਰੇਦੇ ਮਰਿ ਗਏ ਮਰਿ ਭਿ ਨ
ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥ ਪਉੜੀ ॥ ਸੁਖ ਨਿਧਾਨੁ ਪ੍ਰਭੁ ਏਕੁ ਹੈ
ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ
ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ
ਹਰਿ ਰੰਗੁ ਮਣਿਆ ॥੭॥ ਸਲੋਕ ਮਃ ੫ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ
ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥ ਮਃ ੫ ॥ ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੦॥
ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥ ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ ਐਥੈ ਰਹਹੁ
ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ ਦੀਨ
ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥ ਸਲੋਕ ਮਃ ੫ ॥ ਜਾਚਕੁ ਮੰਗੈ ਦਾਨੁ ਦੇਹਿ
ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥ ਨਾਨਕ
ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥ ਮਃ ੫ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ
ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥ ਪਉੜੀ ॥ ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ ਜਮ ਕੈ
ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥ ਬਾਣੀ ਉਚਰਹਿ
ਸਾਧ ਜਨ ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥ ਸਲੋਕ ਮਃ ੫ ॥
ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥ ਮਃ ੫ ॥
ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ
॥੨॥ ਪਉੜੀ ॥ ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ ਜੋ ਪਵੈ ਸੁ ਛੁਟੈ ਬਧਾ ॥
ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥ ਨਾਨਕ
ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥ ਸਲੋਕ ਮਃ ੫ ॥ ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ
ਲੋਇ ॥ ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥ ਮਃ ੫ ॥ ਬਿਖੈ ਕਉੜਤਣਿ ਸਗਲ ਮਾਹਿ ਜਗਤਿ
ਰਹੀ ਲਪਟਾਇ ॥ ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥ ਪਉੜੀ ॥ ਇਹ ਨੀਸਾਣੀ ਸਾਧ ਕੀ
ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ ਸੋ
ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲਿ ਰਹੇ
ਪਾਰਬ੍ਰਹਮ ਨਰਹਰੀਐ ॥੧੧॥ ਸਲੋਕ ਮਃ ੫ ॥ ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥ ਗਾਲੀੑ
ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥ ਮਃ ੫ ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੧॥
ਬਿਸਮਾਦ ॥ ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥ ਪਉੜੀ ॥ ਧੋਹੁ ਨ ਚਲੀ ਖਸਮ ਨਾਲਿ ਲਬਿ
ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ
ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥ ਸਲੋਕ ਮਃ ੫ ॥
ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥ ਮਃ ੫
॥ ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥
ਪਉੜੀ ॥ ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥
ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ ਹਰਿ ਨਾਨਕੁ
ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥ ਸਲੋਕ ਮਃ ੫ ॥ ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥ ਗਾਲੀੑ ਬਿਆ
ਵਿਕਾਰ ਨਾਨਕ ਧਣੀ ਵਿਹੂਣੀਆ ॥੧॥ ਮਃ ੫ ॥ ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥ ਜੋੜਣਹਾਰਾ
ਸੰਤੁ ਨਾਨਕ ਪਾਧਰੁ ਪਧਰੋ ॥੨॥ ਪਉੜੀ ॥ ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ
ਹੋਨਿ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ ਫਿਕਿਆ ਹਰਿ
ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥ ਸਲੋਕ ਮਃ ੫ ॥ ਵਤ ਲਗੀ ਸਚੇ ਨਾਮ
ਕੀ ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥ ਮਃ ੫ ॥ ਮੰਗਣਾ ਤ ਸਚੁ
ਇਕੁ ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥ ਪਉੜੀ ॥ ਲਾਹਾ ਜਗ
ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ
ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ
ਜਾਸੁ ॥੧੫॥ ਸਲੋਕ ਮਃ ੫ ॥ ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ
ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ
ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥ ਮਃ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੨॥
ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥ ਡਿਠਾ ਸਭੁ ਸੰਸਾਰੁ ਸੁਖੁ ਨ
ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ ਜਿਸੁ
ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥ ਨਾਨਕ ਸਰਣਿ ਦੁਆਰਿ ਜੇ
ਤੁਧੁ ਭਾਵਹੀ ॥੨॥ ਪਉੜੀ ॥ ਜੰਮਣੁ ਮਰਣੁ ਨ ਤਿਨੑ ਕਉ ਜੋ ਹਰਿ ਲੜਿ ਲਾਗੇ ॥ ਜੀਵਤ ਸੇ ਪਰਵਾਣੁ ਹੋਏ ਹਰਿ
ਕੀਰਤਨਿ ਜਾਗੇ ॥ ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥ ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ
॥ ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥ ਸਲੋਕੁ ਮਃ ੫ ॥ ਧਰਣਿ ਸੁਵੰਨੀ ਖੜ ਰਤਨ ਜੜਾਵੀ
ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥ ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥ ਮਃ ੫ ॥ ਫਿਰਦੀ
ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥ ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥ ਪਉੜੀ ॥
ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ
ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ ਪਤਿਤ
ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥ ਸਲੋਕ ਦੋਹਾ ਮਃ ੫ ॥ ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ
ਸਮਰਥੁ ॥ ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥ ਮਃ ੫ ॥ ਜੇ ਕਰੁ ਗਹਹਿ ਪਿਆਰੜੇ ਤੁਧੁ ਨ
ਛੋਡਾ ਮੂਲਿ ॥ ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥ ਪਉੜੀ ॥ ਸਭਿ ਨਿਧਾਨ ਘਰਿ ਜਿਸ ਦੈ
ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ
॥ ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥
ਸਲੋਕ ਡਖਣਾ ਮਃ ੫ ॥ ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ
ਸੋਇ ॥੧॥ ਮਃ ੫ ॥ ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ
ਓਡਾਰੀ ॥੨॥ ਪਉੜੀ ॥ ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ
ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੩॥
ਬਿਖਿਆ ਗੜੁ ਜਿਤਾ ॥ ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥ ਸਲੋਕ ਮਃ ੫ ॥ ਧੰਧੜੇ
ਕੁਲਾਹ ਚਿਤਿ ਨ ਆਵੈ ਹੇਕੜੋ ॥ ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥ ਮਃ ੫ ॥ ਪਰੇਤਹੁ ਕੀਤੋਨੁ
ਦੇਵਤਾ ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥ ਨਿੰਦਕ ਪਕੜਿ ਪਛਾੜਿਅਨੁ ਝੂਠੇ
ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥ ਪਉੜੀ ॥ ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ
ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥
ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥ ਸਲੋਕ
ਮਃ ੫ ॥ ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥ ਮਃ ੫
॥ ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥
ਪਉੜੀ ॥ ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ
ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ
ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ
ਰਾਗੁ ਗਉੜੀ ਭਗਤਾਂ ਕੀ ਬਾਣੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥ ਅਬ ਮੋਹਿ ਜਲਤ ਰਾਮ ਜਲੁ ਪਾਇਆ ॥ ਰਾਮ ਉਦਕਿ
ਤਨੁ ਜਲਤ ਬੁਝਾਇਆ ॥੧॥ ਰਹਾਉ ॥ ਮਨੁ ਮਾਰਣ ਕਾਰਣਿ ਬਨ ਜਾਈਐ ॥ ਸੋ ਜਲੁ ਬਿਨੁ ਭਗਵੰਤ ਨ ਪਾਈਐ
॥੧॥ ਜਿਹ ਪਾਵਕ ਸੁਰਿ ਨਰ ਹੈ ਜਾਰੇ ॥ ਰਾਮ ਉਦਕਿ ਜਨ ਜਲਤ ਉਬਾਰੇ ॥੨॥ ਭਵ ਸਾਗਰ ਸੁਖ ਸਾਗਰ ਮਾਹੀ ॥
ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥ ਕਹਿ ਕਬੀਰ ਭਜੁ ਸਾਰਿੰਗਪਾਨੀ ॥ ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥
੪॥੧॥ ਗਉੜੀ ਕਬੀਰ ਜੀ ॥ ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥
ਰਹਾਉ ॥ ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥ ਤੂੰ ਪਿੰਜਰੁ ਹਉ ਸੂਅਟਾ
ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥ ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੪॥
ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥ ਗਉੜੀ ਕਬੀਰ ਜੀ ॥ ਜਬ ਹਮ
ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥ ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ
ਪਰਹੁ ਮਤਿ ਕੋਈ ॥੧॥ ਰਹਾਉ ॥ ਹਮ ਮੰਦੇ ਮੰਦੇ ਮਨ ਮਾਹੀ ॥ ਸਾਝ ਪਾਤਿ ਕਾਹੂ ਸਿਉ ਨਾਹੀ ॥੨॥ ਪਤਿ ਅਪਤਿ
ਤਾ ਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥ ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ
ਭਜੁ ਕੇਵਲ ਰਾਮੁ ॥੪॥੩॥ ਗਉੜੀ ਕਬੀਰ ਜੀ ॥ ਨਗਨ ਫਿਰਤ ਜੌ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ
ਹੋਗੁ ॥੧॥ ਕਿਆ ਨਾਗੇ ਕਿਆ ਬਾਧੇ ਚਾਮ ॥ ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥ ਮੂਡ ਮੁੰਡਾਏ ਜੌ
ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥੨॥ ਬਿੰਦੁ ਰਾਖਿ ਜੌ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ
ਪਾਈ ॥੩॥ ਕਹੁ ਕਬੀਰ ਸੁਨਹੁ ਨਰ ਭਾਈ ॥ ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥ ਗਉੜੀ ਕਬੀਰ ਜੀ
॥ ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥੧॥ ਜਉ ਪੈ ਰਾਮ ਰਾਮ ਰਤਿ ਨਾਹੀ ॥ ਤੇ
ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥ ਕਾਇਆ ਰਤਿ ਬਹੁ ਰੂਪ ਰਚਾਹੀ ॥ ਤਿਨ ਕਉ ਦਇਆ ਸੁਪਨੈ ਭੀ
ਨਾਹੀ ॥੨॥ ਚਾਰਿ ਚਰਨ ਕਹਹਿ ਬਹੁ ਆਗਰ ॥ ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥ ਕਹੁ ਕਬੀਰ ਬਹੁ
ਕਾਇ ਕਰੀਜੈ ॥ ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥ ਕਬੀਰ ਜੀ ਗਉੜੀ ॥ ਕਿਆ ਜਪੁ ਕਿਆ ਤਪੁ ਕਿਆ
ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ
ਪਾਈਐ ॥ ਰਹਾਉ ॥ ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥ ਕਰਮ ਕਰਤ ਬਧੇ
ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥ ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ
ਰਘੁਰਾਇਆ ॥੪॥੬॥ ਗਉੜੀ ਕਬੀਰ ਜੀ ॥ ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ
ਉਤਪਾਤੀ ॥੧॥ ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥
ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥੨॥ ਤੁਮ ਕਤ ਬ੍ਰਾਹਮਣ ਹਮ ਕਤ
ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥੩॥ ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੫॥
॥੪॥੭॥ਗਉੜੀਕਬੀਰਜੀ॥ਅੰਧਕਾਰਸੁਖਿਕਬਹਿਨਸੋਈਹੈ॥ਰਾਜਾਰੰਕੁਦੋਊਮਿਲਿਰੋਈਹੈ॥੧॥ਜਉਪੈ
ਰਸਨਾ ਰਾਮੁ ਨ ਕਹਿਬੋ ॥ ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥ ਜਸ ਦੇਖੀਐ ਤਰਵਰ ਕੀ ਛਾਇਆ ॥
ਪ੍ਰਾਨ ਗਏ ਕਹੁ ਕਾ ਕੀ ਮਾਇਆ ॥੨॥ ਜਸ ਜੰਤੀ ਮਹਿ ਜੀਉ ਸਮਾਨਾ ॥ ਮੂਏ ਮਰਮੁ ਕੋ ਕਾ ਕਰ ਜਾਨਾ ॥੩॥
ਹੰਸਾ ਸਰਵਰੁ ਕਾਲੁ ਸਰੀਰ ॥ ਰਾਮ ਰਸਾਇਨ ਪੀਉ ਰੇ ਕਬੀਰ ॥੪॥੮॥ ਗਉੜੀ ਕਬੀਰ ਜੀ ॥ ਜੋਤਿ ਕੀ ਜਾਤਿ
ਜਾਤਿ ਕੀ ਜੋਤੀ ॥ ਤਿਤੁ ਲਾਗੇ ਕੰਚੂਆ ਫਲ ਮੋਤੀ ॥੧॥ ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥ ਭਉ ਭਜਿ ਜਾਇ
ਅਭੈ ਹੋਇ ਰਹੀਐ ॥੧॥ ਰਹਾਉ ॥ ਤਟਿ ਤੀਰਥਿ ਨਹੀ ਮਨੁ ਪਤੀਆਇ ॥ ਚਾਰ ਅਚਾਰ ਰਹੇ ਉਰਝਾਇ ॥੨॥
ਪਾਪ ਪੁੰਨ ਦੁਇ ਏਕ ਸਮਾਨ ॥ ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥੩॥ ਕਬੀਰ ਨਿਰਗੁਣ ਨਾਮ ਨ ਰੋਸੁ ॥ ਇਸੁ
ਪਰਚਾਇ ਪਰਚਿ ਰਹੁ ਏਸੁ ॥੪॥੯॥ ਗਉੜੀ ਕਬੀਰ ਜੀ ॥ ਜੋ ਜਨ ਪਰਮਿਤਿ ਪਰਮਨੁ ਜਾਨਾ ॥ ਬਾਤਨ ਹੀ
ਬੈਕੁੰਠ ਸਮਾਨਾ ॥੧॥ ਨਾ ਜਾਨਾ ਬੈਕੁੰਠ ਕਹਾ ਹੀ ॥ ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥ ਕਹਨ
ਕਹਾਵਨ ਨਹ ਪਤੀਅਈ ਹੈ ॥ ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥ ਜਬ ਲਗੁ ਮਨਿ ਬੈਕੁੰਠ ਕੀ ਆਸ ॥
ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥ ਕਹੁ ਕਬੀਰ ਇਹ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥
੪॥੧੦॥ ਗਉੜੀ ਕਬੀਰ ਜੀ ॥ ਉਪਜੈ ਨਿਪਜੈ ਨਿਪਜਿ ਸਮਾਈ ॥ ਨੈਨਹ ਦੇਖਤ ਇਹੁ ਜਗੁ ਜਾਈ ॥੧॥ ਲਾਜ
ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥੧॥ ਰਹਾਉ ॥ ਅਨਿਕ ਜਤਨ ਕਰਿ ਕਾਇਆ ਪਾਲੀ
॥ ਮਰਤੀ ਬਾਰ ਅਗਨਿ ਸੰਗਿ ਜਾਲੀ ॥੨॥ ਚੋਆ ਚੰਦਨੁ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੩॥
ਕਹੁ ਕਬੀਰ ਸੁਨਹੁ ਰੇ ਗੁਨੀਆ ॥ ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥੪॥੧੧॥ ਗਉੜੀ ਕਬੀਰ ਜੀ ॥ ਅਵਰ
ਮੂਏ ਕਿਆ ਸੋਗੁ ਕਰੀਜੈ ॥ ਤਉ ਕੀਜੈ ਜਉ ਆਪਨ ਜੀਜੈ ॥੧॥ ਮੈ ਨ ਮਰਉ ਮਰਿਬੋ ਸੰਸਾਰਾ ॥ ਅਬ ਮੋਹਿ
ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥ ਇਆ ਦੇਹੀ ਪਰਮਲ ਮਹਕੰਦਾ ॥ ਤਾ ਸੁਖ ਬਿਸਰੇ ਪਰਮਾਨੰਦਾ
॥੨॥ ਕੂਅਟਾ ਏਕੁ ਪੰਚ ਪਨਿਹਾਰੀ ॥ ਟੂਟੀ ਲਾਜੁ ਭਰੈ ਮਤਿ ਹਾਰੀ ॥੩॥ ਕਹੁ ਕਬੀਰ ਇਕ ਬੁਧਿ ਬੀਚਾਰੀ ॥
ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥ ਗਉੜੀ ਕਬੀਰ ਜੀ ॥ ਅਸਥਾਵਰ ਜੰਗਮ ਕੀਟ ਪਤੰਗਾ ॥ ਅਨਿਕ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੬॥
ਜਨਮ ਕੀਏ ਬਹੁ ਰੰਗਾ ॥੧॥ ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥
ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥ ਸਾਕਤ ਮਰਹਿ ਸੰਤ ਸਭਿ ਜੀਵਹਿ ॥
ਰਾਮ ਰਸਾਇਨੁ ਰਸਨਾ ਪੀਵਹਿ ॥੩॥ ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥
ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ
ਬਿਰੋਲੈ ਨੀਰੁ ॥੧॥ ਰਹਾਉ ॥ ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥ ਮਾਤਾ ਭੈਸਾ ਅੰਮੁਹਾ
ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ
॥੩॥ ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥ ਗਉੜੀ ਕਬੀਰ ਜੀ
ਪੰਚਪਦੇ ॥ ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥ ਅਬ ਕਹੁ ਰਾਮ
ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥ ਸਗਲ ਜਨਮੁ ਸਿਵ ਪੁਰੀ ਗਵਾਇਆ ॥
ਮਰਤੀ ਬਾਰ ਮਗਹਰਿ ਉਠਿ ਆਇਆ ॥੨॥ ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ
ਬਾਸੀ ॥੩॥ ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ ਕਹੁ ਗੁਰ ਗਜ ਸਿਵ ਸਭੁ
ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥ ਗਉੜੀ ਕਬੀਰ ਜੀ ॥ ਚੋਆ ਚੰਦਨ ਮਰਦਨ ਅੰਗਾ ॥ ਸੋ
ਤਨੁ ਜਲੈ ਕਾਠ ਕੈ ਸੰਗਾ ॥੧॥ ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥੧॥
ਰਹਾਉ ॥ ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥ ਹਾਥਿ ਤ ਡੋਰ ਮੁਖਿ
ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥੩॥ ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ
ਰਮਤ ਸੁਖੁ ਪਾਵੈ ॥੪॥ ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥ ਕਹਤ ਕਬੀਰ
ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥ ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥ ਜਮ ਤੇ
ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ
ਸੁਜਨ ਭਏ ਚੀਤਾ ॥੧॥ ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੭॥
ਰਹਾਉ ॥ ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ
ਨ ਬਿਆਪੈ ਤੀਨੌ ਤਾਪ ॥੨॥ ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ
ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥ ਗਉੜੀ ਕਬੀਰ ਜੀ ॥ ਪਿੰਡਿ
ਮੂਐ ਜੀਉ ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ
॥ ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥ ਐਸਾ ਗਿਆਨੁ ਕਥੈ ਬਨਵਾਰੀ ॥ ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ
॥੧॥ ਰਹਾਉ ॥ ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਸੋ ਧਿਆਨੁ ਧਰਹੁ
ਜਿ ਬਹੁਰਿ ਨ ਧਰਨਾ ॥ ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥ ਉਲਟੀ ਗੰਗਾ ਜਮੁਨ ਮਿਲਾਵਉ ॥ ਬਿਨੁ ਜਲ
ਸੰਗਮ ਮਨ ਮਹਿ ਨਾੑਵਉ ॥ ਲੋਚਾ ਸਮਸਰਿ ਇਹੁ ਬਿਉਹਾਰਾ ॥ ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥ ਅਪੁ
ਤੇਜੁ ਬਾਇ ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ ਹਰਿ ਪਾਸਾ ॥ ਕਹੈ ਕਬੀਰ ਨਿਰੰਜਨ ਧਿਆਵਉ ॥ ਤਿਤੁ ਘਰਿ
ਜਾਉ ਜਿ ਬਹੁਰਿ ਨ ਆਵਉ ॥੪॥੧੮॥ ਗਉੜੀ ਕਬੀਰ ਜੀ ਤਿਪਦੇ ॥ ਕੰਚਨ ਸਿਉ ਪਾਈਐ ਨਹੀ ਤੋਲਿ ॥ ਮਨੁ
ਦੇ ਰਾਮੁ ਲੀਆ ਹੈ ਮੋਲਿ ॥੧॥ ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ ਮੇਰਾ ਮਨੁ ਮਾਨਿਆ ॥
੧॥ ਰਹਾਉ ॥ ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਰਾਮ ਭਗਤਿ ਬੈਠੇ ਘਰਿ ਆਇਆ ॥੨॥ ਕਹੁ ਕਬੀਰ ਚੰਚਲ
ਮਤਿ ਤਿਆਗੀ ॥ ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥ ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ
ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ
ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ
॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਗਉੜੀ ਕਬੀਰ
ਜੀ ॥ ਕਤ ਨਹੀ ਠਉਰ ਮੂਲੁ ਕਤ ਲਾਵਉ ॥ ਖੋਜਤ ਤਨ ਮਹਿ ਠਉਰ ਨ ਪਾਵਉ ॥੧॥ ਲਾਗੀ ਹੋਇ ਸੁ ਜਾਨੈ
ਪੀਰ ॥ ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥ ਏਕ ਭਾਇ ਦੇਖਉ ਸਭ ਨਾਰੀ ॥ ਕਿਆ ਜਾਨਉ ਸਹ
ਕਉਨ ਪਿਆਰੀ ॥੨॥ ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੮॥
ਗਉੜੀ ਕਬੀਰ ਜੀ ॥ ਜਾ ਕੈ ਹਰਿ ਸਾ ਠਾਕੁਰੁ ਭਾਈ ॥ ਮੁਕਤਿ ਅਨੰਤ ਪੁਕਾਰਣਿ ਜਾਈ ॥੧॥ ਅਬ ਕਹੁ ਰਾਮ
ਭਰੋਸਾ ਤੋਰਾ ॥ ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ ॥ ਤੀਨਿ ਲੋਕ ਜਾ ਕੈ ਹਹਿ ਭਾਰ ॥ ਸੋ ਕਾਹੇ ਨ ਕਰੈ
ਪ੍ਰਤਿਪਾਰ ॥੨॥ ਕਹੁ ਕਬੀਰ ਇਕ ਬੁਧਿ ਬੀਚਾਰੀ ॥ ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥ ਗਉੜੀ
ਕਬੀਰ ਜੀ ॥ ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥ ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥ ਪ੍ਰੀਤਿ ਬਿਨਾ ਕੈਸੇ ਬਧੈ
ਸਨੇਹੁ ॥ ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ ॥ ਸਾਹਨਿ ਸਤੁ ਕਰੈ ਜੀਅ ਅਪਨੈ ॥ ਸੋ ਰਮਯੇ ਕਉ
ਮਿਲੈ ਨ ਸੁਪਨੈ ॥੨॥ ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥ ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥ ਗਉੜੀ
ਕਬੀਰ ਜੀ ॥ ਬਿਖਿਆ ਬਿਆਪਿਆ ਸਗਲ ਸੰਸਾਰੁ ॥ ਬਿਖਿਆ ਲੈ ਡੂਬੀ ਪਰਵਾਰੁ ॥੧॥ ਰੇ ਨਰ ਨਾਵ ਚਉੜਿ
ਕਤ ਬੋੜੀ ॥ ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ ॥ ਸੁਰਿ ਨਰ ਦਾਧੇ ਲਾਗੀ ਆਗਿ ॥ ਨਿਕਟਿ
ਨੀਰੁ ਪਸੁ ਪੀਵਸਿ ਨ ਝਾਗਿ ॥੨॥ ਚੇਤਤ ਚੇਤਤ ਨਿਕਸਿਓ ਨੀਰੁ ॥ ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੨੪॥
ਗਉੜੀ ਕਬੀਰ ਜੀ ॥ ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥੧॥ ਜਿਹ ਨਰ
ਰਾਮ ਭਗਤਿ ਨਹਿ ਸਾਧੀ ॥ ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥ ਮੁਚੁ ਮੁਚੁ ਗਰਭ ਗਏ ਕੀਨ ਬਚਿਆ
॥ ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥ ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ
॥੩॥੨੫॥ ਗਉੜੀ ਕਬੀਰ ਜੀ ॥ ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥ ਸੋ
ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥ ਜਿਹ ਘਟ ਰਾਮੁ ਰਹਿਆ
ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥ ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ
ਕਬੀਰੁ ॥੩॥੨੬॥ ਗਉੜੀ ਕਬੀਰ ਜੀ ॥ ਗਗਨਿ ਰਸਾਲ ਚੁਐ ਮੇਰੀ ਭਾਠੀ ॥ ਸੰਚਿ ਮਹਾ ਰਸੁ ਤਨੁ ਭਇਆ
ਕਾਠੀ ॥੧॥ ਉਆ ਕਉ ਕਹੀਐ ਸਹਜ ਮਤਵਾਰਾ ॥ ਪੀਵਤ ਰਾਮ ਰਸੁ ਗਿਆਨ ਬੀਚਾਰਾ ॥੧॥ ਰਹਾਉ ॥ ਸਹਜ
ਕਲਾਲਨਿ ਜਉ ਮਿਲਿ ਆਈ ॥ ਆਨੰਦਿ ਮਾਤੇ ਅਨਦਿਨੁ ਜਾਈ ॥੨॥ ਚੀਨਤ ਚੀਤੁ ਨਿਰੰਜਨ ਲਾਇਆ ॥
ਕਹੁ ਕਬੀਰ ਤੌ ਅਨਭਉ ਪਾਇਆ ॥੩॥੨੭॥ ਗਉੜੀ ਕਬੀਰ ਜੀ ॥ ਮਨ ਕਾ ਸੁਭਾਉ ਮਨਹਿ ਬਿਆਪੀ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੨੯॥
ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥ ਕਵਨੁ ਸੁ ਮੁਨਿ ਜੋ ਮਨੁ ਮਾਰੈ ॥ ਮਨ ਕਉ ਮਾਰਿ ਕਹਹੁ ਕਿਸੁ ਤਾਰੈ
॥੧॥ ਰਹਾਉ ॥ ਮਨ ਅੰਤਰਿ ਬੋਲੈ ਸਭੁ ਕੋਈ ॥ ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥ ਕਹੁ ਕਬੀਰ ਜੋ ਜਾਨੈ
ਭੇਉ ॥ ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥ ਗਉੜੀ ਕਬੀਰ ਜੀ ॥ ਓਇ ਜੁ ਦੀਸਹਿ ਅੰਬਰਿ ਤਾਰੇ ॥
ਕਿਨਿ ਓਇ ਚੀਤੇ ਚੀਤਨਹਾਰੇ ॥੧॥ ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥੧॥
ਰਹਾਉ ॥ ਸੂਰਜ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥ ਕਹੁ ਕਬੀਰ ਜਾਨੈਗਾ
ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥ ਗਉੜੀ ਕਬੀਰ ਜੀ ॥ ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ ਸਾਂਕਲ
ਜੇਵਰੀ ਲੈ ਹੈ ਆਈ ॥੧॥ ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥
ਰਹਾਉ ॥ ਕਟੀ ਨ ਕਟੈ ਤੂਟਿ ਨਹ ਜਾਈ ॥ ਸਾ ਸਾਪਨਿ ਹੋਇ ਜਗ ਕਉ ਖਾਈ ॥੨॥ ਹਮ ਦੇਖਤ ਜਿਨਿ ਸਭੁ ਜਗੁ
ਲੂਟਿਆ ॥ ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥ ਗਉੜੀ ਕਬੀਰ ਜੀ ॥ ਦੇਇ ਮੁਹਾਰ ਲਗਾਮੁ
ਪਹਿਰਾਵਉ ॥ ਸਗਲ ਤ ਜੀਨੁ ਗਗਨ ਦਉਰਾਵਉ ॥੧॥ ਅਪਨੈ ਬੀਚਾਰਿ ਅਸਵਾਰੀ ਕੀਜੈ ॥ ਸਹਜ ਕੈ ਪਾਵੜੈ
ਪਗੁ ਧਰਿ ਲੀਜੈ ॥੧॥ ਰਹਾਉ ॥ ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥ ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥
ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥ ਗਉੜੀ ਕਬੀਰ ਜੀ ॥ ਜਿਹ ਮੁਖਿ
ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥੧॥ ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ
ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥ ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿ ਲੇ ਮਾਟੀ
॥੨॥ ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥ ਗਉੜੀ ਕਬੀਰ ਜੀ ॥
ਆਪੇ ਪਾਵਕੁ ਆਪੇ ਪਵਨਾ ॥ ਜਾਰੈ ਖਸਮੁ ਤ ਰਾਖੈ ਕਵਨਾ ॥੧॥ ਰਾਮ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ
ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥ ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰਿਗਪਾਨਿ
॥੨॥ ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥ ਗਉੜੀ ਕਬੀਰ ਜੀ ਦੁਪਦੇ
॥ ਨਾ ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥ ਕੈਸੇ ਜੀਵਨੁ ਹੋਇ ਹਮਾਰਾ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੦॥
ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥ ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨ ਨ ਦੇਖਉ ਆਨ
॥੨॥੩੪॥ ਗਉੜੀ ਕਬੀਰ ਜੀ ॥ ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥ ਸੋ ਸਿਰੁ ਚੁੰਚ ਸਵਾਰਹਿ ਕਾਗ
॥੧॥ ਇਸੁ ਤਨ ਧਨ ਕੋ ਕਿਆ ਗਰਬਈਆ ॥ ਰਾਮ ਨਾਮੁ ਕਾਹੇ ਨ ਦ੍ਰਿੜੀੑਆ ॥੧॥ ਰਹਾਉ ॥ ਕਹਤ ਕਬੀਰ
ਸੁਨਹੁ ਮਨ ਮੇਰੇ ॥ ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥ ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥
ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥ ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥ ਬਿਖਿਆ
ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ
॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥ ਸਨਕਾਦਿਕ ਨਾਰਦ ਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ
॥੩॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥੪॥ ਗੁਰ ਪਰਸਾਦੀ ਜੈਦੇਉ ਨਾਮਾਂ ॥
ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥ ਇਸੁ ਮਨ ਕਉ ਨਹੀ ਆਵਨ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ
ਸਾਚੁ ਪਛਾਨਾ ॥੬॥ ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥ ਇਸ
ਮਨ ਕਾ ਕੋਈ ਜਾਨੈ ਭੇਉ ॥ ਇਹ ਮਨਿ ਲੀਣ ਭਏ ਸੁਖਦੇਉ ॥੮॥ ਜੀਉ ਏਕੁ ਅਰੁ ਸਗਲ ਸਰੀਰਾ ॥ ਇਸੁ ਮਨ
ਕਉ ਰਵਿ ਰਹੇ ਕਬੀਰਾ ॥੯॥੧॥੩੬॥ ਗਉੜੀ ਗੁਆਰੇਰੀ ॥ ਅਹਿਨਿਸਿ ਏਕ ਨਾਮ ਜੋ ਜਾਗੇ ॥ ਕੇਤਕ ਸਿਧ
ਭਏ ਲਿਵ ਲਾਗੇ ॥੧॥ ਰਹਾਉ ॥ ਸਾਧਕ ਸਿਧ ਸਗਲ ਮੁਨਿ ਹਾਰੇ ॥ ਏਕ ਨਾਮ ਕਲਿਪ ਤਰ ਤਾਰੇ ॥੧॥ ਜੋ ਹਰਿ
ਹਰੇ ਸੁ ਹੋਹਿ ਨ ਆਨਾ ॥ ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥ ਗਉੜੀ ਭੀ ਸੋਰਠਿ ਭੀ ॥ ਰੇ ਜੀਅ ਨਿਲਜ
ਲਾਜ ਤੋੁਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥ ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ
ਜਾਤ ਨ ਸੋਹੀ ॥੧॥ ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ ॥੨॥ ਕਵਲਾ ਚਰਨ
ਸਰਨ ਹੈ ਜਾ ਕੇ ॥ ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥ ਸਭੁ ਕੋਊ ਕਹੈ ਜਾਸੁ ਕੀ ਬਾਤਾ ॥ ਸੋ ਸੰਮ੍ਰਥੁ
ਨਿਜ ਪਤਿ ਹੈ ਦਾਤਾ ॥੪॥ ਕਹੈ ਕਬੀਰੁ ਪੂਰਨ ਜਗ ਸੋਈ ॥ ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੧॥
ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨੁ ਮਰੈ ਕੋ ਦੇਇ ਸੰਤਾਪੋ ॥੧॥ ਹਰਿ ਠਗ ਜਗ ਕਉ ਠਗਉਰੀ ਲਾਈ ॥
ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥ ਕਉਨ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤ
ਲੇਹੁ ਸਰੀਰ ਬਿਚਾਰੀ ॥੨॥ ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ
॥੩॥੩੯॥ ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥
ਸਾਧੂ ਸੰਗਤਿ ਦੀਓ ਰਲਾਇ ॥ ਪੰਚ ਦੂਤ ਤੇ ਲੀਓ ਛਡਾਇ ॥ ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥ ਅਮੋਲ
ਦਾਸੁ ਕਰਿ ਲੀਨੋ ਅਪਨਾ ॥੧॥ ਸਤਿਗੁਰ ਕੀਨੋ ਪਰਉਪਕਾਰੁ ॥ ਕਾਢਿ ਲੀਨ ਸਾਗਰ ਸੰਸਾਰ ॥ ਚਰਨ ਕਮਲ
ਸਿਉ ਲਾਗੀ ਪ੍ਰੀਤਿ ॥ ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥ ਮਾਇਆ ਤਪਤਿ ਬੁਝਿਆ ਅੰਗਿਆਰੁ ॥
ਮਨਿ ਸੰਤੋਖੁ ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥ ਜਤ ਪੇਖਉ ਤਤ ਅੰਤਰਜਾਮੀ ॥੩॥
ਅਪਨੀ ਭਗਤਿ ਆਪ ਹੀ ਦ੍ਰਿੜਾਈ ॥ ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ ਤਿਸੁ ਪੂਰਨ
ਸਾਜ ॥ ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥ ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ
ਹੋਈ ॥ ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥ ਕਹੁ ਰੇ ਪੰਡੀਆ ਕਉਨ ਪਵੀਤਾ ॥
ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ ॥ ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਊਠਤ
ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥ ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥
ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਨ ਹੋਈ ॥੩॥੪੧॥ ਗਉੜੀ ॥ ਝਗਰਾ ਏਕੁ ਨਿਬੇਰਹੁ ਰਾਮ ॥
ਜਉ ਤੁਮ ਅਪਨੇ ਜਨ ਸੌ ਕਾਮੁ ॥੧॥ ਰਹਾਉ ॥ ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ ॥ ਰਾਮੁ ਬਡਾ ਕੈ
ਰਾਮਹਿ ਜਾਨਿਆ ॥੧॥ ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥ ਬੇਦੁ ਬਡਾ ਕਿ ਜਹਾਂ ਤੇ ਆਇਆ ॥੨॥
ਕਹਿ ਕਬੀਰ ਹਉ ਭਇਆ ਉਦਾਸੁ ॥ ਤੀਰਥੁ ਬਡਾ ਕਿ ਹਰਿ ਕਾ ਦਾਸੁ ॥੩॥੪੨॥ ਰਾਗੁ ਗਉੜੀ ਚੇਤੀ ॥
ਦੇਖੌ ਭਾਈ ਗੵਾਨ ਕੀ ਆਈ ਆਂਧੀ ॥ ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥
ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੨॥
੧॥ ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ
ਜਬ ਚੀਨਾ ॥੨॥੪੩॥
ਗਉੜੀ ਚੇਤੀ ੴ ਸਤਿਗੁਰ ਪ੍ਰਸਾਦਿ ॥
ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਬਾਤਨ ਹੀ ਅਸਮਾਨੁ ਗਿਰਾਵਹਿ ॥੧॥ ਐਸੇ ਲੋਗਨ ਸਿਉ ਕਿਆ
ਕਹੀਐ ॥ ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥ ਆਪਿ ਨ ਦੇਹਿ ਚੁਰੂ
ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥ ਬੈਠਤ ਉਠਤ ਕੁਟਿਲਤਾ ਚਾਲਹਿ ॥ ਆਪੁ ਗਏ
ਅਉਰਨ ਹੂ ਘਾਲਹਿ ॥੩॥ ਛਾਡਿ ਕੁਚਰਚਾ ਆਨ ਨ ਜਾਨਹਿ ॥ ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥ ਆਪੁ
ਗਏ ਅਉਰਨ ਹੂ ਖੋਵਹਿ ॥ ਆਗਿ ਲਗਾਇ ਮੰਦਰ ਮੈ ਸੋਵਹਿ ॥੫॥ ਅਵਰਨ ਹਸਤ ਆਪ ਹਹਿ ਕਾਂਨੇ ॥ ਤਿਨ
ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥
ਰਾਗੁ ਗਉੜੀ ਬੈਰਾਗਣਿ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ
॥੧॥ ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥
ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ
॥੨॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ
ਸੰਸਾਰੀ ॥੩॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ
ਬਿਖਿਆ ਸਿਉ ਲਪਟਾਨਾ ॥੪॥੧॥੪੫॥ ਗਉੜੀ ॥ ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥
ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥ ਮੇਰੇ ਰਾਮ ਐਸਾ ਖੀਰੁ ਬਿਲੋਈਐ ॥
ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥ ਗੁਰ ਕੈ ਬਾਣਿ ਬਜਰ ਕਲ
ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥ ਤਿਨਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੩॥
ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ
॥੩॥ ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ
ਨਾਮਿ ਲਿਵ ਲਾਗੀ ॥੪॥੨॥੪੬॥ ਗਉੜੀ ਬੈਰਾਗਣਿ ਤਿਪਦੇ ॥ ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ
ਅਨਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥ ਮੇਰੇ ਮਨ ਮਨ ਹੀ ਉਲਟਿ ਸਮਾਨਾ ॥
ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥ ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ
ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥ ਤੇਰੀ ਨਿਰਗੁਨ
ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ
॥੩॥੩॥੪੭॥ ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ
ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ ਸਹਜ ਕੀ ਅਕਥ ਕਥਾ ਹੈ ਨਿਰਾਰੀ ॥ ਤੁਲਿ ਨਹੀ ਚਢੈ
ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ
ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ ਅਗਮ ਅਗੋਚਰੁ ਰਹੈ ਨਿਰੰਤਰਿ
ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥
ਗਉੜੀ ॥ ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ
ਬਿਧਿ ਟਾਂਡ ਬਿਸਾਹਿਓ ॥੧॥ ਐਸਾ ਨਾਇਕੁ ਰਾਮੁ ਹਮਾਰਾ ॥ ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥
ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ
॥੨॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ
ਛਿਟਕਾਈ ॥੩॥੫॥੪੯॥ ਗਉੜੀ ਪੰਚਪਦਾ ॥ ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ ਅੰਧਾ ਲੋਕੁ ਨ ਜਾਣਈ
ਮੂਰਖੁ ਏਆਣਾ ॥੧॥ ਕਹੁ ਡਡੀਆ ਬਾਧੈ ਧਨ ਖੜੀ ॥ ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥ ਓਹ
ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥ ਸਾਹਿਬੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੪॥
ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ ਕਿਰਤ
ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ ਭਈ ਨਿਰਾਸੀ ਉਠਿ
ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥ ਗਉੜੀ ॥ ਜੋਗੀ
ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥
ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥ ਜਹ ਤੇ
ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ
॥੨॥ ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ
ਲਹੀਐ ॥੩॥ ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੈ ਗੁੜੁ ਖਾਇਆ
ਪੂਛੇ ਤੇ ਕਿਆ ਕਹੀਐ ॥੪॥੭॥੫੧॥
ਰਾਗੁ ਗਉੜੀ ਪੂਰਬੀ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥
੧॥ ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ
ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ
ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥ ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ
ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥ ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ
ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ ਗਉੜੀ ॥ ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ
ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ ਮੇਰੇ ਰਾਜਨ ਮੈ ਬੈਰਾਗੀ
ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ
॥ ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੫॥
ਸਾਰਦ ਸਾਜੀ ॥ ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥ ਸੁਨਿ ਮਨ ਮਗਨ ਭਏ ਹੈ ਪੂਰੇ
ਮਾਇਆ ਡੋਲ ਨ ਲਾਗੀ ॥ ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥
ਗਉੜੀ ॥ ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ
ਅਧਿਕਾਈ ॥੧॥ ਗਈ ਬੁਨਾਵਨ ਮਾਹੋ ॥ ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥ ਗਜੀ ਨ ਮਿਨੀਐ ਤੋਲਿ ਨ
ਤੁਲੀਐ ਪਾਚਨੁ ਸੇਰ ਅਢਾਈ ॥ ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥ ਦਿਨ ਕੀ ਬੈਠ ਖਸਮ
ਕੀ ਬਰਕਸ ਇਹ ਬੇਲਾ ਕਤ ਆਈ ॥ ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥ ਛੋਛੀ ਨਲੀ ਤੰਤੁ
ਨਹੀ ਨਿਕਸੈ ਨਤਰ ਰਹੀ ਉਰਝਾਈ ॥ ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
ਗਉੜੀ ॥ ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥ ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ
ਭੋਗੁ ॥ ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥ ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥ ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ
ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥ ਗਉੜੀ ॥ ਜੇਤੇ ਜਤਨ ਕਰਤ ਤੇ ਡੂਬੇ ਭਵ
ਸਾਗਰੁ ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥ ਸਾਸ ਗ੍ਰਾਸ ਕੋ
ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥
੧॥ ਰਹਾਉ ॥ ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ ਮਨ
ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥ ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥
ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥ ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ
ਹਮ ਹਾਰਿਓ ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥
ਗਉੜੀ ॥ ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥ ਕਾਮ ਸੁਆਇ ਗਜ ਬਸਿ ਪਰੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੬॥
ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥ ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥ ਨਿਰਭੈ ਹੋਇ ਨ ਹਰਿ
ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥ ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ
ਹਾਥੁ ਪਸਾਰਿ ॥ ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥ ਜਿਉ ਨਲਨੀ ਸੂਅਟਾ
ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥ ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ
॥੩॥ ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥ ਕਹੁ ਕਬੀਰ ਛੂਟਨੁ ਨਹੀ ਮਨ ਬਉਰਾ
ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥ ਗਉੜੀ ॥ ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ
ਆਵੈ ॥ ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥ ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ
ਇਹੈ ਸਾਰ ਧਨੁ ਕਹੀਐ ॥ ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥ ਇਸੁ
ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥ ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ
॥੨॥ ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥ ਜਲਤ ਅੰਭ ਥੰਭਿ ਮਨੁ ਧਾਵਤ
ਭਰਮ ਬੰਧਨ ਭਉ ਭਾਗਾ ॥੩॥ ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥ ਤੁਮ ਘਰਿ ਲਾਖ ਕੋਟਿ
ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥ ਗਉੜੀ ॥ ਜਿਉ ਕਪਿ ਕੇ ਕਰ ਮੁਸਟਿ ਚਨਨ ਕੀ
ਲੁਬਧਿ ਨ ਤਿਆਗੁ ਦਇਓ ॥ ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥੧॥ ਭਗਤਿ ਬਿਨੁ
ਬਿਰਥੇ ਜਨਮੁ ਗਇਓ ॥ ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥ ਜਿਉ
ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥ ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ
ਹਇਓ ॥੨॥ ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥ ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ
ਪ੍ਰੇਰਿ ਲਇਓ ॥੩॥ ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ ਕਹਿ ਕਬੀਰ ਭੈ ਸਾਗਰ
ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥ ਗਉੜੀ ॥ ਪਾਨੀ ਮੈਲਾ ਮਾਟੀ ਗੋਰੀ ॥ ਇਸ ਮਾਟੀ ਕੀ
ਪੁਤਰੀ ਜੋਰੀ ॥੧॥ ਮੈ ਨਾਹੀ ਕਛੁ ਆਹਿ ਨ ਮੋਰਾ ॥ ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥ ਇਸ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੭॥
ਮਾਟੀ ਮਹਿ ਪਵਨੁ ਸਮਾਇਆ ॥ ਝੂਠਾ ਪਰਪੰਚੁ ਜੋਰਿ ਚਲਾਇਆ ॥੨॥ ਕਿਨਹੂ ਲਾਖ ਪਾਂਚ ਕੀ ਜੋਰੀ ॥ ਅੰਤ ਕੀ
ਬਾਰ ਗਗਰੀਆ ਫੋਰੀ ॥੩॥ ਕਹਿ ਕਬੀਰ ਇਕ ਨੀਵ ਉਸਾਰੀ ॥ ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥
੯॥੬੦॥ ਗਉੜੀ ॥ ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂਪ੍ਰਹਿਲਾਦ ਜਪਿਓ ਹਰਿ ਜੈਸੇ ॥੧॥ ਦੀਨ ਦਇਆਲ
ਭਰੋਸੇ ਤੇਰੇ ॥ ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥ ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ ਇਸ ਬੇੜੇ ਕਉ
ਪਾਰਿ ਲਘਾਵੈ ॥੨॥ ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ ਚੂਕਿ ਗਈ ਫਿਰਿ ਆਵਨ ਜਾਨੀ ॥੩॥ ਕਹੁ ਕਬੀਰ
ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥ ਗਉੜੀ ੯ ॥ ਜੋਨਿ ਛਾਡਿ ਜਉ ਜਗ
ਮਹਿ ਆਇਓ ॥ ਲਾਗਤ ਪਵਨ ਖਸਮੁ ਬਿਸਰਾਇਓ ॥੧॥ ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥
ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ ਤਉ ਜਠਰ ਅਗਨਿ ਮਹਿ ਰਹਤਾ ॥੨॥ ਲਖ ਚਉਰਾਸੀਹ ਜੋਨਿ ਭ੍ਰਮਿ
ਆਇਓ ॥ ਅਬ ਕੇ ਛੁਟਕੇ ਠਉਰ ਨ ਠਾਇਓ ॥੩॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਆਵਤ ਦੀਸੈ ਜਾਤ
ਨ ਜਾਨੀ ॥੪॥੧॥੧੧॥੬੨॥ ਗਉੜੀ ਪੂਰਬੀ ॥ ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ
ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥ ਰਮਈਆ ਗੁਨ ਗਾਈਐ ॥ ਜਾ ਤੇ ਪਾਈਐ ਪਰਮ ਨਿਧਾਨੁ ॥੧॥
ਰਹਾਉ ॥ ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ ਜੁਗਤਿ ਨ ਜਾਨੀਐ
ਭਾਉ ਭਗਤਿ ਭਗਵਾਨ ॥੨॥ ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ
ਬਿਧ ਨੇ ਰਚਿਆ ਸੋ ਹੋਇ ॥੩॥ ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ ਸੇਵਕ ਸੋ ਸੇਵਾ ਭਲੇ
ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥ ਗਉੜੀ ॥ ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ
ਭਾਰੁ ॥ ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥ ਰਾਮ ਰਸੁ ਪੀਆ ਰੇ ॥ ਜਿਹ ਰਸ ਬਿਸਰਿ ਗਏ ਰਸ
ਅਉਰ ॥੧॥ ਰਹਾਉ ॥ ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ ਜੋ ਉਪਜੈ ਸੋ ਬਿਨਸਿ ਹੈ
ਦੁਖੁ ਕਰਿ ਰੋਵੈ ਬਲਾਇ ॥੨॥ ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥ ਕਹਿ ਕਬੀਰ ਚਿਤਿ
ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥ ਰਾਗੁ ਗਉੜੀ ॥ ਪੰਥੁ ਨਿਹਾਰੈ ਕਾਮਨੀ ਲੋਚਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੮॥
ਭਰੀ ਲੇ ਉਸਾਸਾ ॥ ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥ ਉਡਹੁ ਨ ਕਾਗਾ ਕਾਰੇ ॥
ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥ ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ
ਕਰੀਜੈ ॥ ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥ ਰਾਗੁ ਗਉੜੀ ੧੧ ॥ ਆਸ
ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥ ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ
ਨ ਆਉ ਨ ਜਾਹੂ ਰੇ ॥੧॥ ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥ ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥
ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥ ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ
ਰੇ ॥੨॥੨॥੧੫॥੬੬॥ ਗਉੜੀ ਪੂਰਬੀ ੧੨ ॥ ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥ ਕਹਾ
ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥ ਜੀਅਰੇ ਜਾਹਿਗਾ ਮੈ ਜਾਨਾਂ ॥ ਅਬਿਗਤ
ਸਮਝੁ ਇਆਨਾ ॥ ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥ ਗਿਆਨੀ
ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ
॥੨॥੧॥੧੬॥੬੭॥ ਗਉੜੀ ੧੨ ॥ ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥ ਸੂਰੁ
ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥ ਡਗਮਗ ਛਾਡਿ ਰੇ ਮਨ ਬਉਰਾ ॥ ਅਬ ਤਉ ਜਰੇ ਮਰੇ
ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥ ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥
ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥ ਗਉੜੀ ੧੩ ॥ ਫੁਰਮਾਨੁ ਤੇਰਾ ਸਿਰੈ
ਊਪਰਿ ਫਿਰਿ ਨ ਕਰਤ ਬੀਚਾਰ ॥ ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥ ਬੰਦੇ ਬੰਦਗੀ ਇਕਤੀਆਰ
॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥ ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥ ਕਹਿ
ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥ ਗਉੜੀ ॥ ਲਖ ਚਉਰਾਸੀਹ ਜੀਅ ਜੋਨਿ
ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥ ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥ ਤੁਮੑ ਜੁ ਕਹਤ
ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥ ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੩੯॥
੧॥ ਰਹਾਉ ॥ ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ ਕਬੀਰ ਕੋ ਸੁਆਮੀ ਐਸੋ ਠਾਕੁਰੁ
ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥ ਗਉੜੀ ॥ ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ
ਖਰੀ ਪਿਆਰੀ ॥ ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥ ਨਿੰਦਾ ਹੋਇ ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ
ਮਨਹਿ ਬਸਾਈਐ ॥ ਰਿਦੈ ਸੁਧ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ ॥੧॥ ਨਿੰਦਾ ਕਰੈ ਸੁ ਹਮਰਾ
ਮੀਤੁ ॥ ਨਿੰਦਕ ਮਾਹਿ ਹਮਾਰਾ ਚੀਤੁ ॥ ਨਿੰਦਕੁ ਸੋ ਜੋ ਨਿੰਦਾ ਹੋਰੈ ॥ ਹਮਰਾ ਜੀਵਨੁ ਨਿੰਦਕੁ ਲੋਰੈ ॥੨॥ ਨਿੰਦਾ
ਹਮਰੀ ਪ੍ਰੇਮ ਪਿਆਰੁ ॥ ਨਿੰਦਾ ਹਮਰਾ ਕਰੈ ਉਧਾਰੁ ॥ ਜਨ ਕਬੀਰ ਕਉ ਨਿੰਦਾ ਸਾਰੁ ॥ ਨਿੰਦਕੁ ਡੂਬਾ ਹਮ ਉਤਰੇ
ਪਾਰਿ ॥੩॥੨੦॥੭੧॥ ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥ ਜਬ ਹਮ
ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥ ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥
੧॥ ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ
ਬਦਲੀ ਸਿਧਿ ਪਾਈ ॥੨॥੨੧॥੭੨॥ ਗਉੜੀ ॥ ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥
ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥ ਅਬ ਮਨ ਜਾਗਤ ਰਹੁ ਰੇ ਭਾਈ ॥ ਗਾਫਲੁ ਹੋਇ ਕੈ
ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥ ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ
ਪਤੀਆਰਾ ॥ ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥ ਨਉ ਘਰ ਦੇਖਿ ਜੁ ਕਾਮਨਿ ਭੂਲੀ
ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥ ਗਉੜੀ ॥ ਮਾਈ
ਮੋਹਿ ਅਵਰੁ ਨ ਜਾਨਿਓ ਆਨਾਨਾਂ ॥ ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥
ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥ ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ
ਘਰਿ ਸੁਖੁ ਜਾਨਾਨਾ ॥੧॥ ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥ ਚੰਦਨ ਬਾਸੁ ਭਏ
ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥੨॥ ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ
ਥਾਨਾਨਾਂ ॥ ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥੩॥ ਕਾਟਿ ਸਕਤਿ ਸਿਵ ਸਹਜੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੦॥
ਪ੍ਰਗਾਸਿਓ ਏਕੈ ਏਕ ਸਮਾਨਾਨਾ ॥ ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥
ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
ਜਹਾ ਬੋਲ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ
ਲਖੈ ਨ ਕੋਈ ॥੨॥ ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ
ਜਾ ਕੋ ਤੀਨਿ ਲੋਕ ਬਿਸਥਾਰ ॥੩॥ ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ
ਪਾਇਓ ਅਭੰਗ ਅਛੇਦ ॥੪॥ ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ
ਪੜੀਐ ਗਿਆਨ ॥੫॥ ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰ ਲਖੈ ਜਉ ਕੋਈ
॥ ਸੋਈ ਲਖਿ ਮੇਟਣਾ ਨ ਹੋਈ ॥੬॥ ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥
ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹ ਕਹਾ ਕਹਿ ਕਾ ਸਮਝਾਵਾ ॥੭॥ ਖਖਾ ਇਹੈ ਖੋੜਿ ਮਨ ਆਵਾ ॥ ਖੋੜੇ
ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥ ਗਗਾ
ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮ ਕਤਹਿ ਨ ਜਾਈ ॥ ਅਗਹ ਗਹੈ ਗਹਿ
ਗਗਨ ਰਹਾਈ ॥੯॥ ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ
ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥ ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ ਨਾਹੀ
ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥ ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥
ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥ ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ
ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥ ਜਜਾ
ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੧॥
ਉਜਾਰਉ ਲਹੈ ॥੧੪॥ ਝਝਾ ਉਰਝਿ ਸੁਰਝਿ ਨਹੀ ਜਾਨਾ ॥ ਰਹਿਓ ਝਝਕਿ ਨਾਹੀ ਪਰਵਾਨਾ ॥ ਕਤ ਝਖਿ ਝਖਿ
ਅਉਰਨ ਸਮਝਾਵਾ ॥ ਝਗਰੁ ਕੀਏ ਝਗਰਉ ਹੀ ਪਾਵਾ ॥੧੫॥ ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ
ਜਾਇ ॥ ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥ ਟਟਾ ਬਿਕਟ ਘਾਟ ਘਟ ਮਾਹੀ ॥ ਖੋਲਿ
ਕਪਾਟ ਮਹਲਿ ਕਿ ਨ ਜਾਹੀ ॥ ਦੇਖਿ ਅਟਲ ਟਲਿ ਕਤਹਿ ਨ ਜਾਵਾ ॥ ਰਹੈ ਲਪਟਿ ਘਟ ਪਰਚਉ ਪਾਵਾ ॥੧੭॥
ਠਠਾ ਇਹੈ ਦੂਰਿ ਠਗ ਨੀਰਾ ॥ ਨੀਠਿ ਨੀਠਿ ਮਨੁ ਕੀਆ ਧੀਰਾ ॥ ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥ ਸੋ
ਠਗੁ ਠਗਿਆ ਠਉਰ ਮਨੁ ਆਵਾ ॥੧੮॥ ਡਡਾ ਡਰ ਉਪਜੇ ਡਰੁ ਜਾਈ ॥ ਤਾ ਡਰ ਮਹਿ ਡਰੁ ਰਹਿਆ ਸਮਾਈ ॥
ਜਉ ਡਰ ਡਰੈ ਤਾ ਫਿਰਿ ਡਰੁ ਲਾਗੈ ॥ ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥ ਢਢਾ ਢਿਗ ਢੂਢਹਿ ਕਤ ਆਨਾ ॥
ਢੂਢਤ ਹੀ ਢਹਿ ਗਏ ਪਰਾਨਾ ॥ ਚੜਿ ਸੁਮੇਰਿ ਢੂਢਿ ਜਬ ਆਵਾ ॥ ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥
ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥ ਨਾ ਨਿਵੈ ਨਾ ਫੁਨਿ ਸੰਚਰੈ ॥ ਧੰਨਿ ਜਨਮੁ ਤਾਹੀ ਕੋ ਗਣੈ ॥ ਮਾਰੈ ਏਕਹਿ ਤਜਿ
ਜਾਇ ਘਣੈ ॥੨੧॥ ਤਤਾ ਅਤਰ ਤਰਿਓ ਨਹ ਜਾਈ ॥ ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥ ਜਉ ਤ੍ਰਿਭਵਣ ਤਨ
ਮਾਹਿ ਸਮਾਵਾ ॥ ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥ ਥਥਾ ਅਥਾਹ ਥਾਹ ਨਹੀ ਪਾਵਾ ॥ ਓਹੁ ਅਥਾਹ
ਇਹੁ ਥਿਰੁ ਨ ਰਹਾਵਾ ॥ ਥੋੜੈ ਥਲਿ ਥਾਨਕ ਆਰੰਭੈ ॥ ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥ ਦਦਾ ਦੇਖਿ ਜੁ
ਬਿਨਸਨਹਾਰਾ ॥ ਜਸ ਅਦੇਖਿ ਤਸ ਰਾਖਿ ਬਿਚਾਰਾ ॥ ਦਸਵੈ ਦੁਆਰਿ ਕੁੰਚੀ ਜਬ ਦੀਜੈ ॥ ਤਉ ਦਇਆਲ ਕੋ ਦਰਸਨੁ
ਕੀਜੈ ॥੨੪॥ ਧਧਾ ਅਰਧਹਿ ਉਰਧ ਨਿਬੇਰਾ ॥ ਅਰਧਹਿ ਉਰਧਹ ਮੰਝਿ ਬਸੇਰਾ ॥ ਅਰਧਹ ਛਾਡਿ ਉਰਧ ਜਉ ਆਵਾ
॥ ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥ ਨੰਨਾ ਨਿਸਿ ਦਿਨੁ ਨਿਰਖਤ ਜਾਈ ॥ ਨਿਰਖਤ ਨੈਨ ਰਹੇ
ਰਤਵਾਈ ॥ ਨਿਰਖਤ ਨਿਰਖਤ ਜਬ ਜਾਇ ਪਾਵਾ ॥ ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥ ਪਪਾ ਅਪਰ ਪਾਰੁ
ਨਹੀ ਪਾਵਾ ॥ ਪਰਮ ਜੋਤਿ ਸਿਉ ਪਰਚਉ ਲਾਵਾ ॥ ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥ ਪਾਪੁ ਪੁੰਨੁ ਦੋਊ ਨਿਰਵਰਈ
॥੨੭॥ ਫਫਾ ਬਿਨੁ ਫੂਲਹ ਫਲੁ ਹੋਈ ॥ ਤਾ ਫਲ ਫੰਕ ਲਖੈ ਜਉ ਕੋਈ ॥ ਦੂਣਿ ਨ ਪਰਈ ਫੰਕ ਬਿਚਾਰੈ ॥ ਤਾ ਫਲ
ਫੰਕ ਸਭੈ ਤਨ ਫਾਰੈ ॥੨੮॥ ਬਬਾ ਬਿੰਦਹਿ ਬਿੰਦ ਮਿਲਾਵਾ ॥ ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥ ਬੰਦਉ ਹੋਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੨॥
ਬੰਦਗੀ ਗਹੈ ॥ ਬੰਦਕ ਹੋਇ ਬੰਧ ਸੁਧਿ ਲਹੈ ॥੨੯॥ ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ
ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥ ਮਮਾ ਮੂਲ ਗਹਿਆ ਮਨੁ
ਮਾਨੈ ॥ ਮਰਮੀ ਹੋਇ ਸੁ ਮਨ ਕਉ ਜਾਨੈ ॥ ਮਤ ਕੋਈ ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ ਸੋ ਸਚੁ ਪਾਵੈ
॥੩੧॥ ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥ ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ
ਨ ਕੋਇ ॥੩੨॥ ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੋ ਜੀਉ ॥ ਇਹੁ ਮਨੁ ਲੇ ਜਉ ਉਨਮਨਿ
ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥ ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ
ਗਾਉ ॥ ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥ ਰਾਰਾ ਰਸੁ ਨਿਰਸ ਕਰਿ ਜਾਨਿਆ ॥ ਹੋਇ ਨਿਰਸ
ਸੁ ਰਸੁ ਪਹਿਚਾਨਿਆ ॥ ਇਹ ਰਸ ਛਾਡੇ ਉਹ ਰਸੁ ਆਵਾ ॥ ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥
ਲਲਾ ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ ਪਰਮ ਸਚੁ ਪਾਵੈ ॥ ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥ ਤਉ ਅਲਹ
ਲਹੈ ਲਹਿ ਚਰਨ ਸਮਾਵੈ ॥੩੬॥ ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥ ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥ ਬਲਿ
ਬਲਿ ਜੇ ਬਿਸਨਤਨਾ ਜਸੁ ਗਾਵੈ ॥ ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥ ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ
ਹੋਇ ॥ ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥ ਸਸਾ ਸੋ ਨੀਕਾ ਕਰਿ ਸੋਧਹੁ ॥ ਘਟ ਪਰਚਾ
ਕੀ ਬਾਤ ਨਿਰੋਧਹੁ ॥ ਘਟ ਪਰਚੈ ਜਉ ਉਪਜੈ ਭਾਉ ॥ ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥ ਖਖਾ ਖੋਜਿ
ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ ਨ ਲਾਵੈ
ਬਾਰਾ ॥੪੦॥ ਸਸਾ ਸੋ ਸਹ ਸੇਜ ਸਵਾਰੈ ॥ ਸੋਈ ਸਹੀ ਸੰਦੇਹ ਨਿਵਾਰੈ ॥ ਅਲਪ ਸੁਖ ਛਾਡਿ ਪਰਮ ਸੁਖ ਪਾਵਾ
॥ ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥ ਹਾਹਾ ਹੋਤ ਹੋਇ ਨਹੀ ਜਾਨਾ ॥ ਜਬ ਹੀ ਹੋਇ ਤਬਹਿ ਮਨੁ ਮਾਨਾ
॥ ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥੪੨॥ ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥
ਤਾ ਕਾਰਣਿ ਬਿਆਪੈ ਬਹੁ ਸੋਗੁ ॥ ਲਖਿਮੀ ਬਰ ਸਿਉ ਜਉ ਲਿਉ ਲਾਵੈ ॥ ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥
ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਮਨਾ ਰਹੈ ॥ ਜਹ ਕਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੩॥
ਬਿਛੁਰਾ ਤਹ ਥਿਰੁ ਲਹੈ ॥੪੪॥ ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤ ਕਾ ਸਬਦੁ
ਕਬੀਰਾ ਕਹੈ ॥ ਪੰਡਿਤ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰ ॥ ਗਿਆਨਵੰਤ ਕਉ ਤਤੁ ਬੀਚਾਰ
॥ ਜਾ ਕੈ ਜੀਅ ਜੈਸੀ ਬੁਧਿ ਹੋਈ ॥ ਕਹਿ ਕਬੀਰ ਜਾਨੈਗਾ ਸੋਈ ॥੪੫॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਥਿਤੰੀ ਕਬੀਰ ਜੀ ਕੰੀ ॥ ਸਲੋਕੁ ॥ ਪੰਦ੍ਰਹ ਥਿਤੰੀ ਸਾਤ ਵਾਰ ॥ ਕਹਿ
ਕਬੀਰ ਉਰਵਾਰ ਨ ਪਾਰ ॥ ਸਾਧਿਕ ਸਿਧ ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥੧॥ ਥਿਤੰੀ ॥ ਅੰਮਾਵਸ
ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤ ਪਾਵਹੁ ਮੋਖ ਦੁਆਰ ॥ ਅਨਭਉ ਸਬਦੁ ਤਤੁ ਨਿਜੁ
ਸਾਰ ॥੧॥ ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ
ਜਾਗਾ ॥੧॥ ਰਹਾਉ ॥ ਪਰਿਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟ ਅਪਾਰ ॥ ਕਾਲ ਕਲਪਨਾ ਕਦੇ ਨ
ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥੨॥ ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਬ੍ਰਹਮ ਰਮੈ ਸਭ ਸੰਗ ॥
ਨਾ ਓਹੁ ਬਢੈ ਨ ਘਟਤਾ ਜਾਇ ॥ ਅਕੁਲ ਨਿਰੰਜਨ ਏਕੈ ਭਾਇ ॥੩॥ ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥ ਆਨਦ
ਮੂਲ ਪਰਮ ਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸ੍ਵਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥ ਚਉਥਹਿ ਚੰਚਲ
ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪ ॥ ਆਪੈ ਜਪਹੁ ਆਪਨਾ
ਜਾਪ ॥੫॥ ਪਾਂਚੈ ਪੰਚ ਤਤ ਬਿਸਥਾਰ ॥ ਕਨਿਕ ਕਾਮਿਨੀ ਜੁਗ ਬਿਉਹਾਰ ॥ ਪ੍ਰੇਮ ਸੁਧਾ ਰਸੁ ਪੀਵੈ ਕੋਇ ॥ ਜਰਾ
ਮਰਣ ਦੁਖੁ ਫੇਰਿ ਨ ਹੋਇ ॥੬॥ ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ
ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥੭॥ ਸਾਤੈਂ ਸਤਿ ਕਰਿ ਬਾਚਾ ਜਾਣਿ ॥ ਆਤਮ ਰਾਮੁ
ਲੇਹੁ ਪਰਵਾਣਿ ॥ ਛੂਟੈ ਸੰਸਾ ਮਿਟਿ ਜਾਹਿ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥੮॥ ਅਸਟਮੀ ਅਸਟ ਧਾਤੁ ਕੀ
ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ
ਅਛੇਦ ॥੯॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੪॥
ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ
ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ
ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥ ਬਾਰਸਿ ਬਾਰਹ
ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ
॥੧੩॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥
ਬਿਆਪਿਕ ਰਾਮ ਸਗਲ ਸਾਮਾਨ ॥੧੪॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥
ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥੧੫॥ ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ
ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥ ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ
ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥ ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥
ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥
ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਨਹਾਰ ॥੨॥
ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇਂ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ
ਰਾਇ ॥੩॥ ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ
॥ ਉਰਧ ਪੰਕ ਲੈ ਸੂਧਾ ਕਰੈ ॥੪॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ
ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥
ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥ ਥਾਵਰ
ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੫॥
ਸਗਲ ਕਰਮ ਕਾ ਨਾਸੁ ॥੭॥ ਜਬ ਲਗੁ ਘਟ ਮਹਿ ਦੂਜੀ ਆਨ ॥ ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ
ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥
ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ
ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ
ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ
ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥
ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ
ਜਨਮੁ ਕੁਭਾਂਤੀ ॥੧॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥੨॥ ਕਹੁ ਰਵਿਦਾਸ ਪਰਉ
ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥ ਬੇਗਮ ਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ
ਤਿਹਿ ਠਾਉ ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥ ਅਬ ਮੋਹਿ ਖੂਬ ਵਤਨ
ਗਹ ਪਾਈ ॥ ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥ ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੋਮ ਨ ਸੇਮ ਏਕ
ਸੋ ਆਹੀ ॥ ਆਬਾਦਾਨੁ ਸਦਾ ਮਸਹੂਰ ॥ ਊਹਾਂ ਗਨੀ ਬਸਹਿ ਮਾਮੂਰ ॥੨॥ ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥
ਮਹਰਮ ਮਹਲ ਨ ਕੋ ਅਟਕਾਵੈ ॥ ਕਹਿ ਰਵਿਦਾਸ ਖਲਾਸ ਚਮਾਰਾ ॥ ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥
ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਵਿਦਾਸ ਜੀਉ ॥ ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ
ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥ ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੬॥
ਲਾਦਿਆ ਜਾਇ ਰੇ ॥੧॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ
ਬਿਖੁ ਲਾਦੀ ਸੰਸਾਰਿ ॥੨॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ
ਤਜੀਲੇ ਸਰਬ ਜੰਜਾਲ ॥੩॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ
ਰਵਿਦਾਸ ਚਮਾਰ ॥੪॥੧॥
ਗਉੜੀ ਪੂਰਬੀ ਰਵਿਦਾਸ ਜੀਉ ੴ ਸਤਿਗੁਰ ਪ੍ਰਸਾਦਿ ॥
ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ
ਸੂਝ ॥੧॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ ਮਾਧਵਾ
ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ
ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥
ਗਉੜੀ ਬੈਰਾਗਣਿ ੴ ਸਤਿਗੁਰ ਪ੍ਰਸਾਦਿ ॥
ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥ ਪਾਰੁ
ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥ ਬਹੁ ਬਿਧਿ ਧਰਮ
ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥ ਕਰਮ ਅਕਰਮ
ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥ ਬਾਹਰੁ ਉਦਕਿ ਪਖਾਰੀਐ
ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥ ਰਵਿ ਪ੍ਰਗਾਸ ਰਜਨੀ
ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥ ਪਰਮ ਪਰਸ ਗੁਰੁ
ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ ਭਗਤਿ ਜੁਗਤਿ
ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥
ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੭॥
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾੑਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ
ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿੑ ਤੁਧਨੋ ਪਉਣੁ ਪਾਣੀ
ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨਿੑ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ
॥ ਗਾਵਨਿੑ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿੑ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ
ਦੇਵਤਿਆ ਦਰਿ ਨਾਲੇ ॥ ਗਾਵਨਿੑ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿੑ ਤੁਧਨੋ ਸਾਧ ਬੀਚਾਰੇ ॥ ਗਾਵਨਿੑ ਤੁਧਨੋ
ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ
॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿੑ ਤੁਧਨੋ ਰਤਨ ਉਪਾਏ ਤੇਰੇ ਜੇਤੇ
ਅਠਸਠਿ ਤੀਰਥ ਨਾਲੇ ॥ ਗਾਵਨਿੑ ਤੁਧਨੋ ਜੋਧ ਮਹਾਬਲ ਸੂਰਾ ਗਾਵਨਿੑ ਤੁਧਨੋ ਖਾਣੀ ਚਾਰੇ ॥ ਗਾਵਨਿੑ ਤੁਧਨੋ
ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿੑ ਜੋ ਤੁਧੁ ਭਾਵਨਿੑ ਰਤੇ ਤੇਰੇ ਭਗਤ ਰਸਾਲੇ
॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ
ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ
ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੮॥
ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥ ਆਸਾ ਮਹਲਾ ੪ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ
ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ
ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ
ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ
ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ
ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ
ਟੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ ਜਿਨੑ
ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ
ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ ਤੇਰੇ
ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ
ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ
ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ
ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ
ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ
ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ ਸੁਣਿ ਵਡਾ ਆਖੈ ਸਭ ਕੋਈ ॥ ਕੇਵਡੁ ਵਡਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੪੯॥
ਡੀਠਾ ਹੋਈ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ
ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ
॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ
ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ
ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ
ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੧॥ ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ
ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ
ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ
ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ
ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ
ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੨॥ ਆਸਾ ਮਹਲਾ ੧ ॥ ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ
ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥ ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥
ਰਹਾਉ ॥ ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮੇੑ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ
ਮੁਹਤਾਜੀ ਕਿਆ ਸੰਸਾਰੁ ॥੨॥ ਆਪਿ ਉਪਾਏ ਆਪੇ ਦੇਇ ॥ ਆਪੇ ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ ਵਸੈ
ਮਨਿ ਆਇ ॥ ਦੁਖੁ ਅਨੇੑਰਾ ਵਿਚਹੁ ਜਾਇ ॥੩॥ ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ
ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥ ਆਸਾ ਮਹਲਾ ੧ ॥ ਤਾਲ ਮਦੀਰੇ ਘਟ ਕੇ ਘਾਟ ॥ ਦੋਲਕ
ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥੧॥ ਨਾਨਕ ਨਾਮ ਵਿਟਹੁ
ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥ ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੦॥
ਆਇ ॥ ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥ ਦਰਸਨਿ ਦੇਖਿਐ ਦਇਆ
ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥੩॥
ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ
ਪਾਵੈ ਮਾਨੁ ॥੪॥੪॥ ਆਸਾ ਮਹਲਾ ੧ ॥ ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ
ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥ ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥੧॥
ਰਹਾਉ ॥ ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥ ਜੋ ਕਿਛੁ
ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥ ਕਲਿ
ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ
ਕਹੈ ॥੪॥੫॥ ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ
ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ
ਮਨ ਮਾਹ ॥੧॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ
ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ
ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥ ਸਿਖ ਸਭਾ ਦੀਖਿਆ ਕਾ
ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬
॥ ਆਸਾ ਮਹਲਾ ੧ ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ
ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ
ਲਿਵ ਲਾਇ ॥੧॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ
ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ
ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥ ਰਤਨ ਉਪਾਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੧॥
ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ
॥੪॥੭॥ ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ
ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ
॥ ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥
ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ
ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ
ਕਹੈ ਵਿਚਾਰਾ ॥੪॥੮॥ ਆਸਾ ਮਹਲਾ ੧ ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥
ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥ ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ
ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥
ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ
ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥ ਰਾਗ ਰਤਨ
ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ
ਬੀਚਾਰੁ ॥੪॥੯॥ ਆਸਾ ਮਹਲਾ ੧ ॥ ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ
॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥ ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥
ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥ ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ
ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥ ਆਪਣਾ ਕਾਰਜੁ
ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥
ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥ ਆਸਾ
ਮਹਲਾ ੧ ॥ ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੨॥
ਮੁਖਿ ਨਾਂਉ ॥ ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥ ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ
॥੧॥ ਰਹਾਉ ॥ ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ
ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥ ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ
ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥ ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ
ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥ ਆਸਾ ਮਹਲਾ ੧ ॥ ਏਕੋ
ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ
ਅੰਸ ॥੧॥ ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥ ਬਿਰਲਾ ਬੂਝੈ ਪਾਵੈ
ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥
ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ
ਪਾਹਨ ਤਾਰਹਿ ਤਾਰਿ ॥੩॥ ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ
ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥ ਆਸਾ ਮਹਲਾ ੧
॥ ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ
ਰਹੈ ਲਿਵ ਲਾਇ ॥੧॥ ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥ ਕੂੜੁ
ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ
ਤ੍ਰਿਪਤਿ ਨ ਆਵੈ ॥੨॥ ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ
ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥ ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰ
ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥੪॥੧੩॥
ਆਸਾ ਮਹਲਾ ੧ ॥ ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ
ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥੧॥ ਹਰਿ ਜੀਉ ਰਾਖਹੁ ਅਪਨੀ ਸਰਣਾਈ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੩॥
ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ ਕਰਮ ਧਰਮ ਸਚੁ
ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ
॥੨॥ ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ
ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥
ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥੪॥੧੪॥ ਆਸਾ ਮਹਲਾ ੧ ॥ ਇਕਿ ਆਵਹਿ ਇਕਿ
ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ
ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ
ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ ਜਿਨੑ ਕਉ ਆਪ ਲਏ ਪ੍ਰਭੁ ਮੇਲਿ ॥ ਤਿਨ ਕਉ
ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥
ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥
ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥ ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥
ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥ ਆਸਾ ਮਹਲਾ ੧ ॥
ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ
ਦੇਖਿ ਬੀਚਾਰਿਆ ॥੧॥ ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ
ਉਜੀਆਰਾ ॥੧॥ ਰਹਾਉ ॥ ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ
ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ
ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ
ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥ ਆਸਾ ਮਹਲਾ ੧ ॥ ਕਿਸ
ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੪॥
ਸਬਦਿ ਸੰਤੋਖਿ ਰਹੇ ॥੧॥ ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥
ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ
ਭਗਤਿ ਜਨੁ ਰਹੈ ਨਿਰਾਰਾ ॥੨॥ ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ
॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥੩॥ ਕਥਨੀ ਕਹਹਿ ਕਹਹਿ ਸੇ ਮੂਏ ॥
ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ
॥੪॥੧੭॥ ਆਸਾ ਮਹਲਾ ੧ ਤਿਤੁਕਾ ॥ ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥
ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ
ਹੋਇ ॥੧॥ ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥ ਵਾਟ ਨ ਪਾਵਉ ਵੀਗਾ
ਜਾਉ ॥ ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥
ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸ ਗਿਰਾਸ ॥੨॥ ਅਹਿਨਿਸਿ ਅੰਧੁਲੇ ਦੀਪਕੁ ਦੇਇ ॥ ਭਉਜਲ
ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ
ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ
ਤੁਧੁ ਭਾਵੈ ਤਾ ਦੁਰਮਤਿ ਜਾਇ ॥ ਗਿਆਨ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ
ਨਾਨਕੁ ਭਵਜਲੁ ਤਰੈ ॥੪॥੧੮॥ ਆਸਾ ਮਹਲਾ ੧ ਪੰਚਪਦੇ ॥ ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ
ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥ ਕੀ ਵਿਸਰਹਿ ਦੁਖੁ
ਬਹੁਤਾ ਲਾਗੈ ॥ ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥ ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ
॥ ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥ ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ
ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥ ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ
ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥ ਮਤਿ ਵਿਚਿ ਮਰਣੁ ਜੀਵਣੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੫॥
ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥ ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥
ਆਸਾ ਮਹਲਾ ੧ ॥ ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ
ਜਾਚਉ ਨਾਉ ॥ ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥ ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੋ ਪੜਉ
ਨਾਮੇ ਚਜੁ ਆਚਾਰੁ ॥੧॥ ਰਹਾਉ ॥ ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ
ਓਥੈ ਨਿਬਹੀ ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥ ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ
ਅਵਰੁ ਨ ਭਾਲਿ ॥ ਚੀਨੈੑ ਤਤੁ ਗਗਨ ਦਸ ਦੁਆਰ ॥ ਹਰਿ ਮੁਖਿ ਪਾਠ ਪੜੈ ਬੀਚਾਰ ॥੩॥ ਭੋਜਨੁ ਭਾਉ ਭਰਮੁ
ਭਉ ਭਾਗੈ ॥ ਪਾਹਰੂਅਰਾ ਛਬਿ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ
॥੪॥ ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟ ਦਸੀ ਚਹੁ ਭੇਦੁ ਨ ਪਾਇਆ ॥
ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥ ਆਸਾ ਮਹਲਾ ੧ ॥ ਸੇਵਕੁ ਦਾਸੁ ਭਗਤੁ ਜਨੁ ਸੋਈ ॥ ਠਾਕੁਰ
ਕਾ ਦਾਸੁ ਗੁਰਮੁਖਿ ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥
ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥ ਸਚਾ ਅਰਜੁ ਸਚੀ ਅਰਦਾਸਿ
॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥੨॥ ਤੇਰਾ ਤਾਣੁ
ਤੂਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕ ਨ ਪਾਇ
॥੩॥ ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਸਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਝੀ ਬੂਝ ਨ ਹੋਇ ॥ ਸਾਚਾ
ਰਵਿ ਰਹਿਆ ਪ੍ਰਭੁ ਸੋਇ ॥੪॥ ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ
ਏਕੋ ਦਰੁ ਦੀਬਾਣੁ ॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥ ਆਸਾ ਮਹਲਾ ੧ ॥ ਕਾਚੀ ਗਾਗਰਿ ਦੇਹ ਦੁਹੇਲੀ
ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥ ਤੁਝ
ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ
ਨਦਰਿ ਕਰੇ ॥੧॥ ਰਹਾਉ ॥ ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੬॥
ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ
ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥ ਆਸਾ ਮਨਸਾ
ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ
॥੪॥ ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ ਰਾਮ ਨਾਮਿ ਮਨੁ
ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥ ਆਸਾ ਮਹਲਾ ੧ ਪੰਚਪਦੇ ॥ ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ
ਤੁਮ ਤਜਹੁ ਸਗਲ ਵੇਕਾਰ ॥੧॥ ਮੋਹੁ ਅਰੁ ਭਰਮੁ ਤਜਹੁ ਤੁਮੑ ਬੀਰ ॥ ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥
ਰਹਾਉ ॥ ਸਚੁ ਨਾਮੁ ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥੨॥ ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ
ਕੋਈ ਉਤਰੈ ਪਾਰਿ ॥੩॥ ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥੪॥ ਗੁਰ ਦੀਖਿਆ ਲੇ ਜਪੁ
ਤਪੁ ਕਮਾਹਿ ॥ ਨਾ ਮੋਹੁ ਤੂਟੈ ਨਾ ਥਾਇ ਪਾਹਿ ॥੫॥ ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ
ਸਮਾਇ ॥੬॥੨੩॥ ਆਸਾ ਮਹਲਾ ੧ ॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥
ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ
॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ
ਅਭੇਵਹੁ ॥੩॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥ ਸਗਲੀਂ ਸਉਦੀਂ
ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥ ਆਸਾ ਮਹਲਾ ੧ ਚਉਪਦੇ ॥ ਵਿਦਿਆ ਵੀਚਾਰੀ ਤਾਂ
ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ
ਸਿਉ ਆਗੈ ॥੧॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥ ਦਇਆ
ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥੩॥ ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ
ਨ ਤੇਰੇ ॥੪॥੨੫॥ ਆਸਾ ਮਹਲਾ ੧ ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ
ਭਰਿ ਸੋਵਾ ॥੧॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੭॥
ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ
ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ
ਧਨ ਪਛੁਤਾਨੀ ॥੩॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥
ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥ ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ
ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥ ਆਸਾ ਮਹਲਾ ੧ ॥ ਪੇਵਕੜੈ ਧਨ ਖਰੀ ਇਆਣੀ ॥
ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ
॥੧॥ ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥
ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ
॥ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥ ਆਸਾ ਮਹਲਾ ੧ ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ
ਭਰਮਿ ਭੁਲਾਈ ॥੧॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥ ਬਹੁਤੇ
ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ
ਸੋਈ ॥੩॥ ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥ ਆਸਾ ਮਹਲਾ ੧ ਦੁਪਦੇ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ
ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨੑ ਕੀ ਸਰਣਾ ਜਿਨੑ
ਤੂੰ ਨਾਹੀ ਵੀਸਰਿਆ ॥੨॥੨੯॥ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ
ਵੇਸ ਅਨੇਕ ॥੧॥ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥ ਵਿਸੁਏ
ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ
ਵੇਸ ॥੨॥੩੦॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੮॥
ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੧ ॥ ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ
॥ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ
॥੧॥ ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥ ਲਖ
ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ
॥੨॥ ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥
ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥
ਆਸਾ ਮਹਲਾ ੧ ॥ ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ
ਸਿਉ ਮੇਲੁ ॥੧॥ ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥
ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ
ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ
ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
ਆਸਾ ਘਰੁ ੪ ਮਹਲਾ ੧
ੴ ਸਤਿਗੁਰ ਪ੍ਰਸਾਦਿ ॥ ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ
ਕਰਿ ਕਰਿ ਭਗਵੇ ਭੇਖ ਭਏ ॥੧॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ
ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ
ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ
ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ
ਸਿਖਾ ਸੂਤੁ ਧੋਤੀ ਕੀਨੀੑ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੫੯॥
ਆਸਾ ਘਰੁ ੫ ਮਹਲਾ ੧
ੴ ਸਤਿਗੁਰ ਪ੍ਰਸਾਦਿ ॥ ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥ ਮਨੁ
ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥ ਪੰਚ ਸਖੀ ਹਮ ਏਕੁ
ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥ ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ
ਨਾਨਕ ਲੇਖਾ ਦੇਹਾ ॥੪॥੧॥੩੪॥
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੬ ਮਹਲਾ ੧ ॥ ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ
ਪਹਿਰੈ ਰਾਵੈ ਲਾਲ ਪਿਆਰੀ ॥੧॥ ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥
ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ
ਧਰੇਈ ॥੨॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ
ਸੁਰਮਾ ਦੇਈ ॥੩॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ
ਨਾਨਕ ਭੋਗੁ ਕਰੇਈ ॥੪॥੧॥੩੫॥ ਆਸਾ ਮਹਲਾ ੧ ॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ
॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥ ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ
ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ
ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥ ਜੇ ਕੋ ਦਰਗਹ ਬਹੁਤਾ ਬੋਲੈ ਨਾਉ
ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥ ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ
ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥ ਆਸਾ ਮਹਲਾ ੧ ॥ ਗੁਰ ਕਾ
ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੦॥
॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ
ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ
ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ
ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥
ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥ ਆਸਾ ਮਹਲਾ ੧ ॥ ਗੁੜੁ ਕਰਿ
ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ
ਚੁਆਈਐ ॥੧॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ
ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ
ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ
ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥ ਸਿਫਤੀ ਰਤਾ
ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ
ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ
ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ
ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ
ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ
॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥
ਰਾਗੁ ਆਸਾ ਘਰੁ ੨ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ ਵਰਤੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੧॥
ਵਰਤਾਰਾ ॥ ਗੁਰ ਕਾ ਦਰਸਨੁ ਅਗਮ ਅਪਾਰਾ ॥੧॥ ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ
ਮਨਿ ਸੋਇ ॥੧॥ ਰਹਾਉ ॥ ਗੁਰ ਦਰਸਨਿ ਉਧਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ
ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥ ਗੁਰ ਕੈ ਦਰਸਨਿ ਮੋਖ ਦੁਆਰੁ ॥ ਸਤਿਗੁਰੁ ਸੇਵੈ ਪਰਵਾਰ
ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗਣਿ ਮੁਠੇ ਚੋਟਾ ਖਾਹੀ ॥੩॥ ਗੁਰ ਕੈ ਸਬਦਿ ਸੁਖੁ ਸਾਂਤਿ
ਸਰੀਰ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ
॥੪॥੧॥੪੦॥ ਆਸਾ ਮਹਲਾ ੩ ॥ ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਮਾਇ ॥
ਨਿਰਭਉ ਦਾਤਾ ਸਦਾ ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥੧॥ ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ
॥ ਪੂਰੇ ਗੁਰ ਕੈ ਸਬਦਿ ਸਮਾਹਿ ॥੧॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ ਨਾਮੁ
ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥ ਗੁਣ ਤੇ ਨਾਮੁ ਪਰਾਪਤਿ ਹੋਇ ॥੨॥ ਗੁਣ ਅਮੋਲਕ ਪਾਏ ਨ ਜਾਹਿ ॥ ਮਨਿ
ਨਿਰਮਲ ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ ਜਿਨੑ ਨਾਮੁ ਧਿਆਇਆ ॥ ਸਦਾ ਗੁਣਦਾਤਾ ਮੰਨਿ ਵਸਾਇਆ
॥੩॥ ਜੋ ਗੁਣ ਸੰਗ੍ਰਹੈ ਤਿਨੑ ਬਲਿਹਾਰੈ ਜਾਉ ॥ ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥
ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥ ਆਸਾ ਮਹਲਾ ੩ ॥ ਸਤਿਗੁਰ ਵਿਚਿ ਵਡੀ ਵਡਿਆਈ ॥ ਚਿਰੀ
ਵਿਛੁੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥੧॥ ਹਰਿ ਕੀ ਕੀਮਤਿ
ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥
ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਊਚੀ ਬਾਣੀ ਊਚਾ ਹੋਇ ॥ ਗੁਰਮੁਖਿ ਸਬਦਿ
ਵਖਾਣੈ ਕੋਇ ॥੨॥ ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ
ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥੩॥ ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤ ਰਹੈ ਪੀਆਏ
ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥ ਆਸਾ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥ ਸੇਵਤ ਹੀ ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ ਸਹਜਿ ਸੁਭਾਇ ॥ ਤਿਨ ਕੈ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੨॥
ਹਮ ਸਦ ਲਾਗਹ ਪਾਇ ॥੧॥ ਜੋ ਮਨਿ ਰਾਤੇ ਹਰਿ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ
ਦਰਗਹ ਮਿਲੇ ਸੁਭਾਇ ॥੧॥ ਰਹਾਉ ॥ ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਪ੍ਰਭੁ
ਸਦਾ ਰਹਿਆ ਭਰਪੂਰਿ ॥ ਆਪੇ ਨੇੜੈ ਆਪੇ ਦੂਰਿ ॥੨॥ ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ
ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਗੁਰਮੁਖਿ ਵਿਚਹੁ ਆਪੁ ਗਵਾਇ
॥ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰ ॥ ਨਾਨਕ ਨਾਮਿ ਸਵਾਰਣਹਾਰ ॥੪॥
੪॥੪੩॥ ਆਸਾ ਮਹਲਾ ੩ ॥ ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥
ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥੧॥ ਮੂਲਿ ਲਾਗੇ ਸੇ ਜਨ ਪਰਵਾਣੁ ॥ ਅਨਦਿਨੁ ਰਾਮ
ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥ ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀਂ
ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥ ਗੁਰ
ਕੀ ਸੇਵਾ ਸਦਾ ਸੁਖੁ ਪਾਏ ॥ ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰੁ ॥ ਆਪਿ ਤਰੈ
ਕੁਲ ਉਧਰਣਹਾਰੁ ॥੩॥ ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ
ਸਤ ਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥ ਆਸਾ ਮਹਲਾ ੩ ॥
ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥
ਆਤਮੁ ਨ ਚੀਨੈੑ ਭਰਮੈ ਵਿਚਿ ਸੂਤਾ ॥੧॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ
ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ ਨਾਮ ਵਿਹੂਣ ਗਰਭ ਗਲਿ ਜਾਇ ॥ ਬਿਰਥਾ
ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥੨॥ ਮਨੁ ਚੰਚਲੁ
ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ
ਨਿਵਾਸੁ ॥੩॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ
ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥ ਆਸਾ ਮਹਲਾ ੩ ॥ ਲਾਲੈ ਆਪਣੀ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੩॥
ਜਾਤਿ ਗਵਾਈ ॥ ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥ ਹਿਰਦੈ ਨਾਮੁ ਵਡੀ ਵਡਿਆਈ ॥ ਸਦਾ ਪ੍ਰੀਤਮੁ ਪ੍ਰਭੁ
ਹੋਇ ਸਖਾਈ ॥੧॥ ਸੋ ਲਾਲਾ ਜੀਵਤੁ ਮਰੈ ॥ ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ
॥੧॥ ਰਹਾਉ ॥ ਕਰਣੀ ਕਾਰ ਧੁਰਹੁ ਫੁਰਮਾਈ ॥ ਬਿਨੁ ਸਬਦੈ ਕੋ ਥਾਇ ਨ ਪਾਈ ॥ ਕਰਣੀ ਕੀਰਤਿ ਨਾਮੁ ਵਸਾਈ
॥ ਆਪੇ ਦੇਵੈ ਢਿਲ ਨ ਪਾਈ ॥੨॥ ਮਨਮੁਖਿ ਭਰਮਿ ਭੁਲੈ ਸੰਸਾਰੁ ॥ ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥ ਵਿਣੁ ਰਾਸੀ
ਵਖਰੁ ਪਲੈ ਨ ਪਾਇ ॥ ਮਨਮੁਖਿ ਭੁਲਾ ਜਨਮੁ ਗਵਾਇ ॥੩॥ ਸਤਿਗੁਰੁ ਸੇਵੇ ਸੁ ਲਾਲਾ ਹੋਇ ॥ ਊਤਮ ਜਾਤੀ
ਊਤਮੁ ਸੋਇ ॥ ਗੁਰ ਪਉੜੀ ਸਭ ਦੂ ਊਚਾ ਹੋਇ ॥ ਨਾਨਕ ਨਾਮਿ ਵਡਾਈ ਹੋਇ ॥੪॥੭॥੪੬॥ ਆਸਾ ਮਹਲਾ ੩
॥ ਮਨਮੁਖਿ ਝੂਠੋ ਝੂਠੁ ਕਮਾਵੈ ॥ ਖਸਮੈ ਕਾ ਮਹਲੁ ਕਦੇ ਨ ਪਾਵੈ ॥ ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ
ਆਵੈ ਜਾਵੈ ॥੧॥ ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥ ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ
ਵਿਕਾਰੁ ॥੧॥ ਰਹਾਉ ॥ ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥ ਗੁਰ ਸਬਦੀ ਸੀਗਾਰੁ ਬਣਾਵੈ ॥ ਸੇਜ ਸੁਖਾਲੀ
ਅਨਦਿਨੁ ਹਰਿ ਰਾਵੈ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥ ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥
ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥ ਨੇੜੈ ਵੇਖੈ ਸਦਾ ਹਦੂਰਿ ॥ ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥ ਆਗੈ
ਜਾਤਿ ਰੂਪੁ ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ ਸਬਦੇ ਊਚੋ ਊਚਾ ਹੋਇ ॥ ਨਾਨਕ ਸਾਚਿ ਸਮਾਵੈ ਸੋਇ
॥੪॥੮॥੪੭॥ ਆਸਾ ਮਹਲਾ ੩ ॥ ਭਗਤਿ ਰਤਾ ਜਨੁ ਸਹਜਿ ਸੁਭਾਇ ॥ ਗੁਰ ਕੈ ਭੈ ਸਾਚੈ ਸਾਚਿ ਸਮਾਇ ॥ ਬਿਨੁ
ਗੁਰ ਪੂਰੇ ਭਗਤਿ ਨ ਹੋਇ ॥ ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥ ਮੇਰੇ ਮਨ ਹਰਿ ਜਪਿ ਸਦਾ ਧਿਆਇ ॥ ਸਦਾ
ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥ ਗੁਰ ਪੂਰੇ ਤੇ ਪੂਰਾ ਪਾਏ ॥ ਹਿਰਦੈ ਸਬਦੁ ਸਚੁ
ਨਾਮੁ ਵਸਾਏ ॥ ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥ ਸਦਾ ਸੂਚੇ ਸਾਚਿ ਸਮਾਏ ॥੨॥ ਹਰਿ ਪ੍ਰਭੁ ਵੇਖੈ ਸਦਾ
ਹਜੂਰਿ ॥ ਗੁਰ ਪਰਸਾਦਿ ਰਹਿਆ ਭਰਪੂਰਿ ॥ ਜਹਾ ਜਾਉ ਤਹ ਵੇਖਾ ਸੋਇ ॥ ਗੁਰ ਬਿਨੁ ਦਾਤਾ ਅਵਰੁ ਨ ਕੋਇ
॥੩॥ ਗੁਰੁ ਸਾਗਰੁ ਪੂਰਾ ਭੰਡਾਰ ॥ ਊਤਮ ਰਤਨ ਜਵਾਹਰ ਅਪਾਰ ॥ ਗੁਰ ਪਰਸਾਦੀ ਦੇਵਣਹਾਰੁ ॥ ਨਾਨਕ
ਬਖਸੇ ਬਖਸਣਹਾਰੁ ॥੪॥੯॥੪੮॥ ਆਸਾ ਮਹਲਾ ੩ ॥ ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥ ਪੂਰੈ ਭਾਗਿ ਗੁਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੪॥
ਸੇਵਾ ਹੋਇ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ ਸੇਵ ਕਰਾਏ ॥੧॥ ਗਿਆਨ ਰਤਨਿ ਸਭ ਸੋਝੀ ਹੋਇ
॥ ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥ ਮੋਹੁ ਗੁਮਾਨੁ ਗੁਰ ਸਬਦਿ
ਜਲਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ ਆਵਣ ਜਾਣੁ ਰਹੈ ਥਿਰੁ ਨਾਮਿ
ਸਮਾਣੇ ॥੨॥ ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ
॥ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥ ਸਤਸੰਗਤਿ ਮਿਲਿ ਸਭ ਸੋਝੀ ਪਾਏ ॥ ਗੁਰ ਕਾ ਸਬਦੁ ਹਰਿ
ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥ ਆਸਾ ਮਹਲਾ ੩
ਪੰਚਪਦੇ ॥ ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ
ਗੁਰ ਤੇ ਸਾਚਿ ਸਮਾਇ ॥੧॥ ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ
ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨੑ ਕੀ ਗਹਣ ਗਤਿ ਕਹੀ ਨ
ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਊਤਮ ਪਦਵੀ ਹਰਿ ਨਾਮਿ ਸਮਾਈ ॥੨॥ ਜੋ ਕਿਛੁ ਕਰੇ ਸੁ ਆਪੇ
ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ
॥੩॥ ਜਿਨੑ ਕੈ ਪੋਤੈ ਪੁੰਨੁ ਤਿਨਾੑ ਗੁਰੂ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ ਤਹਾਂ ਦੁਖੁ
ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ
ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥ ਆਸਾ ਮਹਲਾ ੩ ॥
ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ
ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥੧॥ ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੈ ਪ੍ਰਭੁ
ਸੋਇ ॥੧॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ
ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥
ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੫॥
॥੩॥ ਏਹਾ ਭਗਤਿ ਜਨੁ ਜੀਵਤ ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥
ਹਰਿ ਜੀਉ ਆਪਿ ਵਸੈ ਮਨਿ ਆਇ ॥੪॥ ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ
ਚਿਤੁ ਲਾਏ ॥ ਭਗਤਿ ਰਤੇ ਤਿਨੑ ਸਚੀ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥
ਆਸਾ ਘਰੁ ੮ ਕਾਫੀ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥ ਮੈ ਸਹੁ ਦਾਤਾ
ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥ ਇਸੁ ਜੁਗ ਮਹਿ
ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥
ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥
ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ
॥੪॥੩੯॥੧੩॥੫੨॥
ਆਸਾ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ
ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ
ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ
ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ
ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ
ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੬॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੨ ਮਹਲਾ ੪ ॥ ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥
ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ
ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ
ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ ਜਿਨੑ ਸਿਉ ਧੜੇ ਕਰਹਿ
ਸੇ ਜਾਹਿ ॥ ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ
ਕੋਈ ਸਮਰਥੁ ਨਾਹਿ ॥੨॥ ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥
ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥ ਕਲਿਜੁਗ ਮਹਿ
ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ
॥ ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥ ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ ਪਰਾਇਆ
ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤੈਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ
ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥ ਆਸਾ ਮਹਲਾ ੪ ॥ ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥
ਗੁਰਬਾਣੀ ਹਰਿ ਅਲਖੁ ਲਖਾਇਆ ॥੧॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ
ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ
ਪਾਇਆ ਵਡਭਾਗੁ ॥੨॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥
ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥ ਆਸਾ ਮਹਲਾ ੪
॥ ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥੧॥ ਨਾਮੁ ਜਪਹੁ ਮੇਰੇ ਸਾਜਨ
ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ ਨਾਮ ਬਿਨਾ ਨਹੀ
ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੭॥
ਧ੍ਰਿਗੁ ਧ੍ਰਿਗੁ ਜੀਵਾਇਆ ॥੩॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ
॥੪॥੪॥੫੬॥ ਆਸਾ ਮਹਲਾ ੪ ॥ ਗੁਣ ਗਾਵਾ ਗੁਣ ਬੋਲੀ ਬਾਣੀ ॥ ਗੁਰਮੁਖਿ ਹਰਿ ਗੁਣ ਆਖਿ
ਵਖਾਣੀ ॥੧॥ ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ
ਗੁਣ ਪਰਮਾਨੰਦਾ ॥੧॥ ਰਹਾਉ ॥ ਹਰਿ ਗੁਣ ਗਾਵੈ ਹਰਿ ਜਨ ਲੋਗਾ ॥ ਵਡੈ ਭਾਗਿ ਪਾਏ ਹਰਿ ਨਿਰਜੋਗਾ ॥
੨॥ ਗੁਣ ਵਿਹੂਣ ਮਾਇਆ ਮਲੁ ਧਾਰੀ ॥ ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥ ਸਰੀਰਿ ਸਰੋਵਰਿ ਗੁਣ
ਪਰਗਟਿ ਕੀਏ ॥ ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥ ਆਸਾ ਮਹਲਾ ੪ ॥ ਨਾਮੁ ਸੁਣੀ
ਨਾਮੋ ਮਨਿ ਭਾਵੈ ॥ ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥ ਨਾਮੁ ਜਪਹੁ ਗੁਰਮੁਖਿ ਪਰਗਾਸਾ ॥ ਨਾਮ ਬਿਨਾ ਮੈ
ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥ ਨਾਮੈ ਸੁਰਤਿ ਸੁਨੀ ਮਨਿ ਭਾਈ ॥ ਜੋ
ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥ ਨਾਮਹੀਣ ਗਏ ਮੂੜ ਨੰਗਾ ॥ ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥
੩॥ ਆਪੇ ਥਾਪੇ ਥਾਪਿ ਉਥਾਪੇ ॥ ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥ ਆਸਾ ਮਹਲਾ ੪ ॥ ਗੁਰਮੁਖਿ
ਹਰਿ ਹਰਿ ਵੇਲਿ ਵਧਾਈ ॥ ਫਲ ਲਾਗੇ ਹਰਿ ਰਸਕ ਰਸਾਈ ॥੧॥ ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥
ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥ ਹਰਿ ਹਰਿ ਗੁਰ
ਮਹਿ ਭਗਤਿ ਰਖਾਈ ॥ ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥ ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ ਜਿਉ
ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥ ਜੇ ਵਡ ਭਾਗ ਹੋਵਹਿ ਵਡ ਊਚੇ ॥ ਨਾਨਕ ਨਾਮੁ ਜਪਹਿ ਸਚਿ ਸੂਚੇ ॥
੪॥੭॥੫੯॥ ਆਸਾ ਮਹਲਾ ੪ ॥ ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ ਨਾਮਿ ਸੁਨਿਐ ਮਨੁ ਤ੍ਰਿਪਤੈ
ਮੇਰੇ ਭਾਈ ॥੧॥ ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥ ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ
ਮਨਿ ਚੀਤਾ ॥੧॥ ਰਹਾਉ ॥ ਨਾਮੋ ਨਾਮੁ ਸੁਣੀ ਮਨੁ ਸਰਸਾ ॥ ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥
ਨਾਮ ਬਿਨਾ ਕੁਸਟੀ ਮੋਹ ਅੰਧਾ ॥ ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥ ਹਰਿ ਹਰਿ ਹਰਿ ਜਸੁ ਜਪੈ
ਵਡਭਾਗੀ ॥ ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੮॥
ੴ ਸਤਿਗੁਰ ਪ੍ਰਸਾਦਿ ॥ ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥
ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ
ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ
ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ
ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥ ਜੋਗੀ ਜੰਗਮ ਸ੍ਰਿਸਟਿ
ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥
ਆਸਾ ਮਹਲਾ ੪ ॥ ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ
ਲਗੁ ਸਮਾਰਉ ਨਾਮੁ ॥੧॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ
ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥ ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ
ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ
ਪਸਾਰੈ ॥ ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮਾੑਰੈ ॥੩॥ ਕਬ ਕੋਊ ਲੋਗਨ ਕਉ
ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥
੧੦॥੬੨॥ ਆਸਾ ਮਹਲਾ ੪ ॥ ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ
ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ
ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ
ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ
ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥੩॥ ਨਾਨਕੁ ਆਖਿ ਨ ਰਾਜੈ ਹਰਿ ਗੁਣ
ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੬੯॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥ ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥
ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ
ਸਬਦਿ ਸਮਾਣਿਆ ॥੧॥ ਰਹਾਉ ॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲਿੑ ਧੁਰਹੁ
ਫੁਰਮਾਇਆ ॥੨॥ ਬਿਰਥਾ ਜਨਮੁ ਤਿਨਾ ਜਿਨੀੑ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ
॥੩॥ ਜੀਵਣਿ ਮਰਣਿ ਸੁਖੁ ਹੋਇ ਜਿਨਾੑ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥
ਆਸਾ ਮਹਲਾ ੪ ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥
ਜਿਨੑ ਧੁਰਿ ਲਿਖਿਆ ਲੇਖੁ ਤਿਨੀੑ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥
ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥ ਅੰਤਰਿ ਵਸਤੁ
ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥ ਨਾਨਕ ਆਪੇ ਆਪਿ ਆਪਿ
ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥
ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ
ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥ ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ
ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ
॥੧॥ ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ
ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥ ਆਸਾਵਰੀ ਮਹਲਾ ੪
॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ
ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੦॥
ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ
ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ
ਦਿਖਾਈ ॥੨॥੩੯॥੧੩॥੧੫॥੬੭॥
ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ
ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ
ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥
ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ
ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ
ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ
ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥ ਆਸਾ ਮਹਲਾ ੫ ॥
ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ
ਕੀਨੀ ਸੁਘੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ
ਹਰਿ ਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ
ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥
ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ
॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥
ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥ ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ
ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੧॥
ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ
ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ
॥੨॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥
ਸਗਲ ਸੰਤੋਖੀ ਦੇਰ ਜੇਠਾਨੀ ॥੩॥ ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ
ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥ ਆਸਾ ਮਹਲਾ ੫ ॥ ਮਤਾ ਕਰਉ ਸੋ ਪਕਨਿ ਨ ਦੇਈ
॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ
॥੧॥ ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥ ਧੁਰ ਕੀ ਭੇਜੀ
ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ
ਸਿੰਮ੍ਰਿਤਿ ਬੇਦ ਅਭਿਆਸ ॥੨॥ ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ
ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥੩॥ ਸੁਣਿ ਉਪਦੇਸੁ ਸਤਿਗੁਰ ਪਹਿ
ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ
ਮਿਲਿਓ ਨਾਨਕ ਭਏ ਅਚਿੰਤਾ ॥੪॥ ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ
ਦਰਬਾਰੀ ॥੧॥ ਰਹਾਉ ਦੂਜਾ ॥੪॥੪॥ ਆਸਾ ਮਹਲਾ ੫ ॥ ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ ਦੁਤੀਏ
ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ
ਧਿਆਇਆ ॥੧॥ ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥
ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ
ਓਟ ਤੂੰਹੈ ਦੀਬਾਣੁ ॥੨॥ ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ
ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥੩॥ ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ
ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੨॥
ਆਸਾ ਮਹਲਾ ੫ ॥ ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ
ਬੰਨਿੑ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥ ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ
ਸਉਦਾ ਕਰਾਏ ॥੧॥ ਰਹਾਉ ॥ ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ
ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥੨॥ ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਝੀ
ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥੩॥ ਮਿਲਿਆ
ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ
ਨਾਨਕੁ ਲੈ ਆਇਆ ॥੪॥੬॥ ਆਸਾ ਮਹਲਾ ੫ ॥ ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪ ਰੰਗ
ਸੀਂਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥ ਸੁਨਿਬੋ ਸਖੀ ਕੰਤਿ
ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥
ਰਹਾਉ ॥ ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦ ॥
ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥ ਬਸਤ੍ਰ ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥
ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ ਕੀ ਚੂਕੀ ਕਾਨਿ ॥੩॥ ਸਦ ਖੁਸੀਆ ਸਦਾ ਰੰਗ ਮਾਣੇ ॥
ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ
॥੪॥੭॥ ਆਸਾ ਮਹਲਾ ੫ ॥ ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨੑ ਮੂਕਰਿ ਪਰਨਾ ॥ ਜਿਤੁ ਦਰਿ ਤੁਮੑ
ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥ ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ
ਬੁਰਿਆਈ ॥੧॥ ਰਹਾਉ ॥ ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ
ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥੨॥ ਬਾਹਰਿ ਭੇਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ ॥
ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥ ਮੂਰਖ ਬਾਮਣ ਪ੍ਰਭੂ ਸਮਾਲਿ ॥ ਦੇਖਤ ਸੁਨਤ
ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥ ਆਸਾ ਮਹਲਾ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੩॥
ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ
ਮਨੁ ਕਤ ਹੀ ਨ ਜਾਇ ॥੧॥ ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ
ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥ ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥
ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥ ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ
ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥ ਕਰਨ
ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ
ਸੰਗਿ ਸਹਾਇ ॥੪॥੯॥ ਆਸਾ ਮਹਲਾ ੫ ॥ ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ
ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ
ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥ ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ
ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥ ਆਸਾ ਮਹਲਾ ੫
॥ ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁਗੰਧਤ ਤਨ ਮਹਿ ਲਾਵਉ ॥
ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ
॥੧॥ ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥ ਬਸਤ੍ਰ ਬਿਭੂਖਨ ਸੁਖ
ਬਹੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ
॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥ ਬਿੰਜਨ ਭੋਜਨ ਅਨਿਕ ਪਰਕਾਰ ॥ ਰੰਗ
ਤਮਾਸੇ ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨਾ ਜਾਇਸਿ ॥
ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥ ਖੋਜਤ ਖੋਜਤ ਸੁਨੀ ਇਹ ਸੋਇ ॥
ਸਾਧਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ
ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥੪॥੧੧॥ ਆਸਾ ਮਹਲਾ ੫
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੪॥
ਪੰਚਪਦੇ ॥ ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ
ਰੂਪੁ ਮਨ ਮਹਿ ਅਭਿਮਾਨੁ ॥੧॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥
ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥
ਸਭਿ ਬਿਧਿ ਖੋਈ ਲੋਭਿ ਸੁਆਨ ॥੨॥ ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ
ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ
ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥ ਜਾ ਕਉ ਦ੍ਰਿਸਟਿ ਮਇਆ
ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ
ਕਾਇਆ ॥੫॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥
ਆਸਾ ਮਹਲਾ ੫ ਇਕਤੁਕੇ ੨ ॥ ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥
ਰਹਾਉ ॥ ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥ ਊਚਾ ਚੜੈ ਸੁ ਪਵੈ
ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥ ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ
ਗੁਰ ਸਬਦੁ ਕਮਾਇਆ ॥੪॥ ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
ਆਸਾ ਮਹਲਾ ੫ ॥ ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥ ਮੂਲੁ ਸਮਾਲਹੁ
ਅਚੇਤ ਗਵਾਰਾ ॥ ਇਤਨੇ ਕਉ ਤੁਮੑ ਕਿਆ ਗਰਬੇ ॥੧॥ ਰਹਾਉ ॥ ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ
ਵਸਤੁ ਤੁਝ ਪਾਹਿ ਅਮਾਨ ॥੨॥ ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥ ਕਹੁ ਨਾਨਕ ਗੁਰ ਕਉ ਕੁਰਬਾਨੁ ॥
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥ ਆਸਾ ਮਹਲਾ ੫ ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ
ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੫॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ ਚਾਰਿ ਪਹਰ ਚਹੁ
ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ
ਪਛੋੜੀ ॥੩॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨਿੑ ਪਰਮ ਸੁਖੁ ਪਾਇਆ ॥੪॥੧੫॥
ਆਸਾ ਮਹਲਾ ੫ ॥ ਹਰਿ ਸੇਵਾ ਮਹਿ ਪਰਮ ਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥ ਹਰਿ ਮੇਰਾ ਸਾਥੀ
ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥ ਹਰਿ ਮੇਰੀ
ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥ ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥
ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥ ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨ ਨਾਨਕੁ ਹਰਿ ਕੈ ਅੰਕਿ
ਸਮਾਵੈ ॥੪॥੧੬॥ ਆਸਾ ਮਹਲਾ ੫ ॥ ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ ਫਲ
ਪਾਈ ॥੧॥ ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ
ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥ ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥
੨॥ ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥੩॥ ਗੁਰੁ ਨਾਨਕੁ ਤੁਠਾ ਮਿਲਿਆ
ਹਰਿ ਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥ ਆਸਾ ਮਹਲਾ ੫ ॥ ਕਰਿ ਕਿਰਪਾ ਹਰਿ
ਪਰਗਟੀ ਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥ ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ
ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥ ਤੋਟਿ ਨ ਆਵੈ ਨਿਖੁਟਿ ਨ ਜਾਇ ॥
ਖਾਇ ਖਰਚਿ ਮਨੁ ਰਹਿਆ ਅਘਾਇ ॥੨॥ ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ
ਵਰਸਾਣਾ ॥੩॥ ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕ ਅੰਤਿ ਵਾਰ ਨਾਮੁ
ਗਹਣਾ ॥੪॥੧੮॥ ਆਸਾ ਮਹਲਾ ੫ ॥ ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥ ਕਾਚੀ ਪਾਕੀ ਬਾਢਿ ਪਰਾਨੀ ॥੧॥ ਜੋ
ਜਨਮੈ ਸੋ ਜਾਨਹੁ ਮੂਆ ॥ ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥ ਦਿਨ ਤੇ ਸਰਪਰ ਪਉਸੀ ਰਾਤਿ ॥
ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਗੁਰ ਪ੍ਰਸਾਦਿ ਕੋ ਵਿਰਲਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੬॥
ਜਾਗੇ ॥੩॥ ਕਹੁ ਨਾਨਕ ਗੁਣ ਗਾਈਅਹਿ ਨੀਤ ॥ ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥ ਆਸਾ ਮਹਲਾ ੫
॥ ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ
ਵਸਿਆ ਲਗੈ ਨ ਦੂਖਾ ॥੧॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥ ਜਾ
ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥ ਸਾਚੇ ਸਾਹਿਬ ਅਲਖ ਅਭੇਵ ॥ ਨਾਨਕ
ਲਾਇਆ ਲਾਗਾ ਸੇਵ ॥੪॥੨੦॥ ਆਸਾ ਮਹਲਾ ੫ ॥ ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ
ਅਰੁ ਰੰਗਾ ॥੧॥ ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ
ਹਮਾਰਾ ॥੧॥ ਰਹਾਉ ॥ ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥ ਜੋ ਲਉਡਾ ਪ੍ਰਭਿ
ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥ ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ
ਵਾਹੁ ॥੪॥੨੧॥ ਆਸਾ ਮਹਲਾ ੫ ॥ ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ
॥੧॥ ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥ ਵਜਹੁ ਸਾਹਿਬ ਕਾ
ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥ ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ
ਫਿਰਿ ਫਿਰਿ ਮੰਗੀ ॥੩॥ ਕਹੁ ਨਾਨਕ ਪ੍ਰਭ ਦੀਨ ਦਇਆਲਾ ॥ ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
ਆਸਾ ਮਹਲਾ ੫ ॥ ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ ॥੧॥ ਬਿਨੁ ਹਰਿ ਨਾਮ
ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥ ਭਗਤਿ ਭੰਡਾਰ ਗੁਰਬਾਣੀ
ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥੨॥ ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੂਠੈ ਕੀਨੋ ਦਾਨੁ
॥੩॥ ਨਾਨਕ ਕਉ ਗੁਰਿ ਦੀਖਿਆ ਦੀਨੑ ॥ ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥ ਆਸਾ ਮਹਲਾ ੫
॥ ਅਨਦ ਬਿਨੋਦ ਭਰੇਪੁਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥੧॥ ਪੂਰ ਸਮਗ੍ਰੀ ਪੂਰੇ ਠਾਕੁਰ
ਕੀ ॥ ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥ ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥ ਆਪੇ
ਕਰਤਾ ਅਵਰੁ ਨ ਕੋਇ ॥੨॥ ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੭॥
ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥੪॥੨੪॥ ਆਸਾ ਮਹਲਾ ੫ ॥
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥ ਊਤਮ ਮਤਿ ਮੇਰੈ ਰਿਦੈ ਤੂੰ ਆਉ ॥
ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ
ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥੨॥ ਸਭ ਮਹਿ ਜਾਨਉ ਕਰਤਾ ਏਕ ॥ ਸਾਧਸੰਗਤਿ ਮਿਲਿ ਬੁਧਿ
ਬਿਬੇਕ ॥੩॥ ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥ ਆਸਾ ਮਹਲਾ ੫
॥ ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ
ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥ ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ
ਤਾਰੇ ਰਤਨਾਗਰੁ ॥੨॥ ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥ ਆਸਾ ਮਹਲਾ ੫ ਤਿਪਦੇ ੨ ॥
ਹਰਿ ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥
ਆਨ ਰਸਾ ਮਹਿ ਵਿਆਪੈ ਚਿੰਦ ॥੧॥ ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥੧॥
ਰਹਾਉ ॥ ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥
ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥ ਨਾਨਕ ਚਾਖਿ ਭਏ ਬਿਸਮਾਦੁ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ
ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥ ਆਸਾ ਮਹਲਾ ੫ ॥ ਕਾਮੁ ਕ੍ਰੋਧੁ
ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ
ਪਿਆਰੀ ॥੧॥ ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ
ਨਾਰੀ ॥੧॥ ਰਹਾਉ ॥ ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ
ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥ ਇਹੀ ਅਚਾਰ ਇਹੀ ਬਿਉਹਾਰਾ ਆਗਿਆ
ਮਾਨਿ ਭਗਤਿ ਹੋਇ ਤੁਮਾੑਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੮॥
ਆਸਾ ਮਹਲਾ ੫ ਦੁਪਦੇ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ
ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ
॥੨॥੨੯॥ ਆਸਾ ਮਹਲਾ ੫ ॥ ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ
ਮੇਰਾ ਕਾਹੇ ਜੀਅ ਡਰਾਹੀ ॥੧॥ ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ
ਤੂੰ ਸਾਸ ਗਿਰਾਸਾ ॥੧॥ ਰਹਾਉ ॥ ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ ਨਾਨਕ
ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥ ਆਸਾ ਮਹਲਾ ੫ ॥ ਹਰਿ ਜਨ ਲੀਨੇ ਪ੍ਰਭੂ
ਛਡਾਇ ॥ ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥ ਪਾਲਾ ਤਾਊ ਕਛੂ ਨ
ਬਿਆਪੈ ਰਾਮ ਨਾਮ ਗੁਨ ਗਾਇ ॥ ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥ ਸੰਤ ਪ੍ਰਸਾਦਿ
ਭਏ ਕਿਰਪਾਲਾ ਹੋਏ ਆਪਿ ਸਹਾਇ ॥ ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥
ਆਸਾ ਮਹਲਾ ੫ ॥ ਅਉਖਧੁ ਖਾਇਓ ਹਰਿ ਕੋ ਨਾਉ ॥ ਸੁਖ ਪਾਏ ਦੁਖ ਬਿਨਸਿਆ ਥਾਉ ॥੧॥ ਤਾਪੁ
ਗਇਆ ਬਚਨਿ ਗੁਰ ਪੂਰੇ ॥ ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥ ਜੀਅ ਜੰਤ ਸਗਲ ਸੁਖੁ
ਪਾਇਆ ॥ ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥ ਆਸਾ ਮਹਲਾ ੫ ॥ ਬਾਂਛਤ ਨਾਹੀ ਸੁ ਬੇਲਾ ਆਈ
॥ ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥ ਠੰਢੀ ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥
ਨਾਨਕ ਦਾਸ ਸਾਧ ਸਰਣਾਈ ॥ ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥ ਆਸਾ ਮਹਲਾ ੫ ॥ ਸਦਾ ਸਦਾ
ਆਤਮ ਪਰਗਾਸੁ ॥ ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥ ਰਾਮ ਨਾਮ ਨਿਤਿ ਜਪਿ ਮਨ ਮੇਰੇ ॥ ਸੀਤਲ ਸਾਂਤਿ
ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਪੂਰਨ ਕਰਮ ॥ ਸਤਿਗੁਰ
ਭੇਟੇ ਪੂਰਨ ਪਾਰਬ੍ਰਹਮ ॥੨॥੩੪॥ ਦੂਜੇ ਘਰ ਕੇ ਚਉਤੀਸ ॥ ਆਸਾ ਮਹਲਾ ੫ ॥ ਜਾ ਕਾ ਹਰਿ ਸੁਆਮੀ ਪ੍ਰਭੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੭੯॥
ਬੇਲੀ ॥ ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ
ਸੁਹੇਲੀ ॥੧॥ ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥
ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ
ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ
ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ
ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮਾੑਰੇ ॥੨॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ
ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ ਗਹਿਰ ਗੰਭੀਰ
ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ
ਨਮਸਕਾਰੇ ॥੪॥੩੬॥ ਆਸਾ ਮਹਲਾ ੫ ॥ ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ
ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ
ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ ਜੈਸੇ ਜਨਨਿ ਜਠਰ ਮਹਿ
ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮਾੑਰੈ ਨਾ ਪੋਹੈ ਅਗਨਾਰਿ ॥੨॥ ਪਰ ਧਨ
ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ
॥੩॥ ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ
ਨਾਮੁ ਸਮਾੑਰਿ ॥੪॥੩੭॥
ਆਸਾ ਘਰੁ ੩ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥
ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ
ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੦॥
ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ
ਏਕ ਦਿਹਾੜੇ ॥੨॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ
ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥ ਸੰਤ ਸਜਨ ਸੁਨਹੁ ਸਭਿ ਮੀਤਾ
ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ
ਸਾਚਿ ਨਾਮਿ ਨਿਸਤਾਰਾ ॥੪॥੧॥੩੮॥
ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥
ਕੋਊ ਤਿਆਗੈ ਵਿਰਲਾ ॥੨॥ ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ ਨਾਨਕ ਸਾਧੂ ਸੰਗਿ
ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ
ਅਪਾਰਾ ਅਵਰੁ ਨਾਹੀ ਰੇ ਕੋਈ ॥੧॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ
ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥
ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮਾੑਰੀ ਸੁਆਮੀ ਤਾ ਕਉ
ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਧ੍ਰੋਹ ਸਭਿ ਨਿਕਸੇ
ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥
ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ
ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ
ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੧॥
ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥ ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥
ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥
ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥ ਆਸਾ ਮਹਲਾ ੫ ॥ ਬਾਹਰੁ ਧੋਇ ਅੰਤਰੁ
ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥
ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥ ਮਾਇਆ
ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥
੨॥ ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ
ਕਹਾ ਛਪਾਇਆ ॥੩॥ ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ
ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥ ਆਸਾ ਮਹਲਾ ੫ ॥ ਉਦਮੁ ਕਰਤ ਹੋਵੈ ਮਨੁ
ਨਿਰਮਲੁ ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥ ਤੇਰਾ ਜਨੁ ਨਿਰਤਿ
ਕਰੇ ਗੁਨ ਗਾਵੈ ॥ ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥ ਪ੍ਰਥਮੇ ਮਨੁ ਪਰਬੋਧੈ
ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥ ਕਰ ਸੰਗਿ ਸਾਧੂ
ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥ ਜੋ ਜੋ
ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ
ਜਾਗੈ ॥੪॥੪॥੪੩॥ ਆਸਾ ਮਹਲਾ ੫ ॥ ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ ਪਾਤਾਲੀ
ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥ ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥
ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥ ਬਾਝੁ ਥੂਨੀਆ ਛਪਰਾ ਥਾਮਿੑਆ
ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥ ਦਾਦੀ
ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੨॥
ਧਾਇਆ ਰੇ ॥੩॥ ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ
ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥ ਆਸਾ ਮਹਲਾ ੫ ॥ ਬੰਧਨ ਕਾਟਿ ਬਿਸਾਰੇ ਅਉਗਨ
ਅਪਨਾ ਬਿਰਦੁ ਸਮਾੑਰਿਆ ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥ ਗੁਰਸਿਖ
ਰਾਖੇ ਗੁਰ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥ ਜਾ ਕੈ ਸਿਮਰਣਿ
ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ
॥੨॥ ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥ ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ
ਧਨੁ ਨਿਰਮਲੁ ਗਾਠੇ ॥੩॥ ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ
ਨਾਨਕ ਸਦ ਬਲਿਹਾਰੇ ॥੪॥੬॥੪੫॥ ਆਸਾ ਮਹਲਾ ੫ ॥ ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ
ਸਾਲਾਹੀ ॥ ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥ ਬਾਬਾ ਬਿਖੁ ਦੇਖਿਆ ਸੰਸਾਰੁ ॥ ਰਖਿਆ
ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥ ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ
ਸੁਣਾਈਐ ॥ ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥ ਕਿਆ ਕਹੀਐ ਕਿਸੁ ਆਖਿ
ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥ ਜੇ
ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ
ਤੇਰਾ ਇਕੁ ਨਾਉ ॥੪॥੭॥੪੬॥ ਆਸਾ ਮਹਲਾ ੫ ॥ ਅੰਮ੍ਰਿਤੁ ਨਾਮੁ ਤੁਮਾੑਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ
॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ
ਤੁਮਾੑਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮੑ
ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮੑਰੇ ਸਹਜੇ ਬਿਖਿਆ ਭਈ ਖੀਓ ॥੨॥ ਸੁਖ ਨਿਧਾਨ ਨਾਮੁ ਪ੍ਰਭ
ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥
ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੩॥
ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥ ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ
ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ
ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥
ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ
ਕਾਢਿ ਲੀਏ ॥੨॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ
ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥
ਆਸਾ ਮਹਲਾ ੫ ॥ ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ
ਅਲਖ ਅਭੇਵਾ ॥੧॥ ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ
ਕਹੀਐ ਸਗਲੇ ਜੀਅ ਤੁਮਾੑਰੇ ॥੧॥ ਰਹਾਉ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ
ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥ ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥
ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥ ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ
ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥ ਆਸਾ ਮਹਲਾ ੫ ॥ ਕਰਿ
ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ
ਆਈਐ ॥੧॥ ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨਿੑ ਰਿਦੈ ਅਰਾਧਿਆ
ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥ ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥
ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ
ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥ ਰਾਖਿ ਲੀਏ
ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮੑਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥
੫੦॥ ਆਸਾ ਮਹਲਾ ੫ ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੪॥
ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥ ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ
ਰੀ ॥ ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ
ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥
੨॥ ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ
ਅਚਰਜ ਨਾਮੁ ਸੁਨਿਓ ਰੀ ॥੩॥ ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ
ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੭ ਮਹਲਾ ੫ ॥ ਲਾਲੁ ਚੋਲਨਾ ਤੈ ਤਨਿ ਸੋਹਿਆ ॥ ਸੁਰਿਜਨ ਭਾਨੀ
ਤਾਂ ਮਨੁ ਮੋਹਿਆ ॥੧॥ ਕਵਨ ਬਨੀ ਰੀ ਤੇਰੀ ਲਾਲੀ ॥ ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥ ਤੁਮ ਹੀ
ਸੁੰਦਰਿ ਤੁਮਹਿ ਸੁਹਾਗੁ ॥ ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥ ਤੂੰ ਸਤਵੰਤੀ ਤੂੰ ਪਰਧਾਨਿ ॥ ਤੂੰ ਪ੍ਰੀਤਮ ਭਾਨੀ
ਤੁਹੀ ਸੁਰ ਗਿਆਨਿ ॥੩॥ ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥ ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥ ਸੁਨਿ
ਰੀ ਸਖੀ ਇਹ ਹਮਰੀ ਘਾਲ ॥ ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥ ਆਸਾ
ਮਹਲਾ ੫ ॥ ਦੂਖੁ ਘਨੋ ਜਬ ਹੋਤੇ ਦੂਰਿ ॥ ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥ ਚੁਕਾ ਨਿਹੋਰਾ ਸਖੀ ਸਹੇਰੀ ॥
ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥ ਨਿਕਟਿ ਆਨਿ ਪ੍ਰਿਅ ਸੇਜ ਧਰੀ ॥ ਕਾਣਿ ਕਢਨ ਤੇ ਛੂਟਿ
ਪਰੀ ॥੨॥ ਮੰਦਰਿ ਮੇਰੈ ਸਬਦਿ ਉਜਾਰਾ ॥ ਅਨਦ ਬਿਨੋਦੀ ਖਸਮੁ ਹਮਾਰਾ ॥੩॥ ਮਸਤਕਿ ਭਾਗੁ ਮੈ ਪਿਰੁ ਘਰਿ
ਆਇਆ ॥ ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥ ਆਸਾ ਮਹਲਾ ੫ ॥ ਸਾਚਿ ਨਾਮਿ ਮੇਰਾ ਮਨੁ
ਲਾਗਾ ॥ ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥ ਬਾਹਰਿ ਸੂਤੁ ਸਗਲ ਸਿਉ ਮਉਲਾ ॥ ਅਲਿਪਤੁ ਰਹਉ ਜੈਸੇ ਜਲ
ਮਹਿ ਕਉਲਾ ॥੧॥ ਰਹਾਉ ॥ ਮੁਖ ਕੀ ਬਾਤ ਸਗਲ ਸਿਉ ਕਰਤਾ ॥ ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥ ਦੀਸਿ
ਆਵਤ ਹੈ ਬਹੁਤੁ ਭੀਹਾਲਾ ॥ ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥ ਨਾਨਕ ਜਨਿ ਗੁਰੁ ਪੂਰਾ ਪਾਇਆ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੫॥
ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥ ਆਸਾ ਮਹਲਾ ੫ ॥ ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ
ਬਿਨਾ ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ
॥੧॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ
ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥ ਆਸਾ ਮਹਲਾ ੫ ॥ ਏਕੁ
ਬਗੀਚਾ ਪੇਡ ਘਨ ਕਰਿਆ ॥ ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥ ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ
ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥
ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥ ਸਗਲ ਬਨਸਪਤਿ ਆਣਿ ਜੜਾਈ ॥ ਸਗਲੀ
ਫੂਲੀ ਨਿਫਲ ਨ ਕਾਈ ॥੩॥ ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ
॥੪॥੫॥੫੬॥ ਆਸਾ ਮਹਲਾ ੫ ॥ ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ
॥੧॥ ਸਰਬ ਸੁਖਾ ਬਨੇ ਤੇਰੈ ਓਲੈੑ ॥ ਭ੍ਰਮ ਕੇ ਪਰਦੇ ਸਤਿਗੁਰ ਖੋਲੇੑ ॥੧॥ ਰਹਾਉ ॥ ਹੁਕਮੁ ਬੂਝਿ ਰੰਗ ਰਸ ਮਾਣੇ ॥
ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ
ਨਿਰਬਾਣੁ ॥੩॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥ ਆਸਾ
ਮਹਲਾ ੫ ॥ ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥੧॥ ਸੋ ਅਸਥਾਨੁ ਬਤਾਵਹੁ
ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥ ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ
ਫਿਰਿ ਫਿਰਿ ਅਉਤਾਰ ॥੨॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ ॥੩॥
ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥ ਸਾਧਸੰਗਿ ਹਰਿ ਕੀਰਤਨੁ
ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥ ਆਸਾ ਮਹਲਾ ੫ ॥ ਘਰ ਮਹਿ
ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥ ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੬॥
ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ
ਦੁਖ ਡੇਰਾ ॥੨॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥੩॥ ਗੁਰਿ ਪੂਰੈ ਹਰਿ ਨਾਮੁ
ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥ ਆਸਾ ਮਹਲਾ ੫ ॥ ਜਹਾ ਪਠਾਵਹੁ ਤਹ
ਤਹ ਜਾਈਂ ॥ ਜੋ ਤੁਮ ਦੇਹੁ ਸੋਈ ਸੁਖੁ ਪਾਈਂ ॥੧॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮੑਰੀ ਕ੍ਰਿਪਾ ਤੇ ਤ੍ਰਿਪਤਿ
ਅਘਾਈਂ ॥੧॥ ਰਹਾਉ ॥ ਤੁਮਰਾ ਦੀਆ ਪੈਨੑਉ ਖਾਈਂ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ ॥੨॥ ਮਨ ਤਨ
ਅੰਤਰਿ ਤੁਝੈ ਧਿਆਈਂ ॥ ਤੁਮੑਰੈ ਲਵੈ ਨ ਕੋਊ ਲਾਈਂ ॥੩॥ ਕਹੁ ਨਾਨਕ ਨਿਤ ਇਵੈ ਧਿਆਈਂ ॥ ਗਤਿ ਹੋਵੈ
ਸੰਤਹ ਲਗਿ ਪਾਈਂ ॥੪॥੯॥੬੦॥ ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ
ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ
ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ
ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥
ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥ ਆਸਾ ਮਹਲਾ ੫ ॥ ਜਾ ਕੈ ਸਿਮਰਨਿ ਸੂਖ ਨਿਵਾਸੁ ॥
ਭਈ ਕਲਿਆਣ ਦੁਖ ਹੋਵਤ ਨਾਸੁ ॥੧॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ
ਮਨਾਵਹੁ ॥੧॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥
ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨਾੑ ॥ ਇਹੁ
ਸੁਖੁ ਨਾਨਕ ਅਨਦਿਨੁ ਚੀਨਾੑ ॥੪॥੧੧॥੬੨॥ ਆਸਾ ਮਹਲਾ ੫ ॥ ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ
ਜਪਤ ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥
ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ ਕਾਹੂ
ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ
ਮੀਠੇ ਲਾਗੇ ॥੪॥੧੨॥੬੩॥ ਆਸਾ ਮਹਲਾ ੫ ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੭॥
ਸਮਾੑਰਉ ॥੧॥ ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥
੧॥ ਰਹਾਉ ॥ ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥੨॥ ਓਪਤਿ ਪਰਲਉ
ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥੩॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ
ਨਾਨਕ ਕਾ ਸੁਆਮੀ ॥੪॥੧੩॥੬੪॥ ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ
ਜੀਤੀ ਨਹੀ ਹਾਰੇ ॥੧॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥
ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ
ਬੁਝੀ ਮਨੁ ਨਿਹਚਲੁ ਥੀਆ ॥੩॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥
੬੫॥ ਆਸਾ ਮਹਲਾ ੫ ॥ ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥੧॥ ਸੂਖ
ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥
ਬਿਨਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥ ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ
ਕੇ ਪਾਪ ਲਹੇ ॥੩॥ ਰਤਨ ਜਨਮੁ ਇਹੁ ਸਫਲ ਭਇਆ ॥ ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥
ਆਸਾ ਮਹਲਾ ੫ ॥ ਸਤਿਗੁਰੁ ਅਪਨਾ ਸਦ ਸਦਾ ਸਮਾੑਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥ ਜਾਗੁ ਰੇ ਮਨ
ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥ ਗੁਰ ਕੀ ਬਾਣੀ
ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ
ਦੇਵੈ ਨਾਉ ॥੩॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥
ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥ ਜਤ ਕਤ ਪੇਖਉ ਏਕੈ ਓਹੀ ॥
ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ
॥੨॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ
॥ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥ ਆਸਾ ਮਹਲਾ ੫ ॥ ਉਕਤਿ ਸਿਆਨਪ ਕਿਛੂ ਨ ਜਾਨਾ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੮॥
ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥ ਮੈ ਨਿਰਗੁਨ ਗੁਣੁ ਨਾਹੀ ਕੋਇ ॥ ਕਰਨ ਕਰਾਵਨਹਾਰ ਪ੍ਰਭ ਸੋਇ ॥੧॥
ਰਹਾਉ ॥ ਮੂਰਖ ਮੁਗਧ ਅਗਿਆਨ ਅਵੀਚਾਰੀ ॥ ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥ ਜਪੁ ਤਪੁ ਸੰਜਮੁ ਕਰਮ
ਨ ਸਾਧਾ ॥ ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥ ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ ਬਿਨਵਤਿ ਨਾਨਕ ਓਟ
ਪ੍ਰਭ ਤੋਰੀ ॥੪॥੧੮॥੬੯॥ ਆਸਾ ਮਹਲਾ ੫ ॥ ਹਰਿ ਹਰਿ ਅਖਰ ਦੁਇ ਇਹ ਮਾਲਾ ॥ ਜਪਤ ਜਪਤ ਭਏ ਦੀਨ
ਦਇਆਲਾ ॥੧॥ ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ
ਜਪਨੀ ॥੧॥ ਰਹਾਉ ॥ ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥੨॥ ਹਿਰਦੈ ਸਮਾਲੈ
ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥ ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ
ਸੰਗਿ ਜਾਇ ॥੪॥੧੯॥੭੦॥ ਆਸਾ ਮਹਲਾ ੫ ॥ ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ ਤਿਸੁ ਜਨ ਲੇਪੁ ਨ
ਬਿਆਪੈ ਕੋਇ ॥੧॥ ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ
ਕੀ ਜੁਗਤਾ ॥੧॥ ਰਹਾਉ ॥ ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥
੨॥ ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥ ਕਹੁ ਨਾਨਕ ਗੁਰੁ ਪੂਰਾ ਪਾਇਆ
॥ ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥ ਆਸਾ ਮਹਲਾ ੫ ॥ ਜਉ ਸੁਪ੍ਰਸੰਨ ਹੋਇਓ ਪ੍ਰਭੁ
ਮੇਰਾ ॥ ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥ ਸੁਨਿ ਸੁਨਿ ਜੀਵਾ ਸੋਇ ਤੁਮਾੑਰੀ ॥ ਮੋਹਿ ਨਿਰਗੁਨ ਕਉ ਲੇਹੁ
ਉਧਾਰੀ ॥੧॥ ਰਹਾਉ ॥ ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥
ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥ ਕਹੁ ਨਾਨਕ ਕਉਨ ਉਹ ਕਰਮਾ ॥
ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥ ਆਸਾ ਮਹਲਾ ੫ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ
ਸਿਮਰਨੁ ਕਰਿ ਹਰਿ ਜਨ ਛੂਟੇ ॥੧॥ ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥
ਰਹਾਉ ॥ ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥ ਬੰਧਨ
ਅੰਧ ਕੂਪ ਗ੍ਰਿਹ ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੮੯॥
ਆਗੈ ਗਤਿ ਪਾਈ ॥੪॥੨੨॥੭੩॥ ਆਸਾ ਮਹਲਾ ੫ ॥ ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ
ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥ ਤੂ
ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ
ਮੈ ਤੇਰਾ ਤਾਣੁ ॥੩॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥
ਆਸਾ ਮਹਲਾ ੫ ॥ ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ ਕੋ ਮੂਆ ਕਾ ਕੈ ਘਰਿ
ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ
ਪਛੁਤਾਨਾ ॥੨॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥ ਕਹੁ ਨਾਨਕ
ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥ ਆਸਾ ਮਹਲਾ ੫ ॥ ਸੋਇ ਰਹੀ ਪ੍ਰਭ
ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥੧॥ ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥ ਪ੍ਰਭ
ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥ ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥ ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
ਸਾਧਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥ ਆਸਾ ਮਹਲਾ ੫ ॥
ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥ ਤੂ ਚਿਤਿ ਆਵਹਿ ਤੇਰੀ ਮਇਆ ॥
ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥ ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ
ਜਨ ਤੇਰੇ ਕਉ ॥੨॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥ ਨਾਨਕ ਕੀ
ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥ ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ
ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ
ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ
॥੨॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ ਮਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੦॥
ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥ ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ
ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥੧॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ
ਦੇਵਨ ਕਉ ॥੧॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥੨॥ ਜਾ ਕੀ ਸੇਵਾ
ਦਸ ਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥
ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥ ਆਸਾ ਮਹਲਾ ੫ ॥ ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥ ਮਿਟਿ ਗਈ ਗਣਤ ਬਿਨਾਸਿਉ ਸੰਸਾ ॥ ਨਾਮਿ ਰਤੇ ਜਨ ਭਏ
ਭਗਵੰਤਾ ॥੧॥ ਰਹਾਉ ॥ ਜਉ ਮੈ ਅਪੁਨਾ ਸਾਹਿਬੁ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥੨॥ ਜਉ ਮੈ ਓਟ ਗਹੀ
ਪ੍ਰਭ ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥੩॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ
ਭਰਵਾਸਾ ॥੪॥੨੯॥੮੦॥ ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ
ਮਿਠਾਈ ॥੧॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ
ਸਾਰਿੰਗਪਾਨੀ ॥੧॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤ ਸਰੁ
ਸਾਂਧਿਆ ॥੨॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ ਸਾਧਸੰਗਿ
ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥ ਆਸਾ ਮਹਲਾ ੫ ਦੁਤੁਕੇ ੯ ॥ ਉਨ ਕੈ
ਸੰਗਿ ਤੂ ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨੑ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ ਓਸੁ ਬਿਨਾ ਕੋਊ
ਮੁਖੁ ਨਹੀ ਜੋਰੈ ॥੧॥ ਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ ਉਨੑ ਕੈ ਸੰਗਿ ਤੂ
ਗ੍ਰਿਹ ਮਹਿ ਮਾਹਰਿ ॥ ਉਨੑ ਕੈ ਸੰਗਿ ਤੂ ਹੋਈ ਹੈ ਜਾਹਰਿ ॥ ਉਨੑ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ
ਰੋਲਿ ॥੨॥ ਉਨੑ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨੑ ਕੈ ਸੰਗਿ ਤੁਮ ਸਾਕੁ ਜਗਤੁ ॥ ਉਨੑ ਕੈ ਸੰਗਿ ਤੇਰੀ ਸਭ ਬਿਧਿ
ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥
ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥ ਆਸਾ ਮਹਲਾ ੫ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੧॥
ਨਾ ਓਹੁ ਮਰਤਾ ਨਾ ਹਮ ਡਰਿਆ ॥ ਨਾ ਓਹੁ ਬਿਨਸੈ ਨਾ ਹਮ ਕੜਿਆ ॥ ਨਾ ਓਹੁ ਨਿਰਧਨੁ ਨਾ ਹਮ ਭੂਖੇ ॥ ਨਾ
ਓਸੁ ਦੂਖੁ ਨ ਹਮ ਕਉ ਦੂਖੇ ॥੧॥ ਅਵਰੁ ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥
ਨਾ ਉਸੁ ਬੰਧਨ ਨਾ ਹਮ ਬਾਧੇ ॥ ਨਾ ਉਸੁ ਧੰਧਾ ਨਾ ਹਮ ਧਾਧੇ ॥ ਨਾ ਉਸੁ ਮੈਲੁ ਨ ਹਮ ਕਉ ਮੈਲਾ ॥ ਓਸੁ ਅਨੰਦੁ ਤ
ਹਮ ਸਦ ਕੇਲਾ ॥੨॥ ਨਾ ਉਸੁ ਸੋਚੁ ਨ ਹਮ ਕਉ ਸੋਚਾ ॥ ਨਾ ਉਸੁ ਲੇਪੁ ਨ ਹਮ ਕਉ ਪੋਚਾ ॥ ਨਾ ਉਸੁ ਭੂਖ ਨ
ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥ ਹਮ ਕਿਛੁ ਨਾਹੀ ਏਕੈ ਓਹੀ ॥ ਆਗੈ ਪਾਛੈ ਏਕੋ
ਸੋਈ ॥ ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥ ਆਸਾ ਮਹਲਾ ੫ ॥
ਅਨਿਕ ਭਾਂਤਿ ਕਰਿ ਸੇਵਾ ਕਰੀਐ ॥ ਜੀਉ ਪ੍ਰਾਨ ਧਨੁ ਆਗੈ ਧਰੀਐ ॥ ਪਾਨੀ ਪਖਾ ਕਰਉ ਤਜਿ ਅਭਿਮਾਨੁ ॥
ਅਨਿਕ ਬਾਰ ਜਾਈਐ ਕੁਰਬਾਨੁ ॥੧॥ ਸਾਈ ਸੁਹਾਗਣਿ ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥
੧॥ ਰਹਾਉ ॥ ਦਾਸਨਿ ਦਾਸੀ ਕੀ ਪਨਿਹਾਰਿ ॥ ਉਨੑ ਕੀ ਰੇਣੁ ਬਸੈ ਜੀਅ ਨਾਲਿ ॥ ਮਾਥੈ ਭਾਗੁ ਤ ਪਾਵਉ ਸੰਗੁ ॥
ਮਿਲੈ ਸੁਆਮੀ ਅਪੁਨੈ ਰੰਗਿ ॥੨॥ ਜਾਪ ਤਾਪ ਦੇਵਉ ਸਭ ਨੇਮਾ ॥ ਕਰਮ ਧਰਮ ਅਰਪਉ ਸਭ ਹੋਮਾ ॥ ਗਰਬੁ
ਮੋਹੁ ਤਜਿ ਹੋਵਉ ਰੇਨ ॥ ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥ ਨਿਮਖ ਨਿਮਖ ਏਹੀ ਆਰਾਧਉ ॥ ਦਿਨਸੁ ਰੈਣਿ
ਏਹ ਸੇਵਾ ਸਾਧਉ ॥ ਭਏ ਕ੍ਰਿਪਾਲ ਗੁਪਾਲ ਗੋਬਿੰਦ ॥ ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥
ਆਸਾ ਮਹਲਾ ੫ ॥ ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ ਪ੍ਰਭ ਕੀ ਪ੍ਰੀਤਿ ਹਉਮੈ
ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥ ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ ਘਟ
ਘਟ ਆਧਾਰੁ ॥੧॥ ਰਹਾਉ ॥ ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥
ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥ ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥
ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥
ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥ ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ
ਪ੍ਰਭ ਤੇਰਾ ਤਾਣੁ ॥੪॥੩੪॥੮੫॥ ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੨॥
ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨੀੑ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੀੑ ॥੧॥ ਕਾਚ ਗਗਰੀਆ
ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥
ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ
॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ
ਪਚੇ ਪਚਿ ਅੰਧਾ ਮੂਆ ॥੩॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ
ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥ ਆਸਾ ਮਹਲਾ ੫ ॥ ਇਨੑ ਸਿਉ
ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ
ਕੀ ਪਾਈ ॥੧॥ ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥ ਐਸੀ
ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ
ਮੈ ਖੋਟੀ ਡੀਠੀ ॥੨॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ
ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥ ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥
ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥ ਆਸਾ ਮਹਲਾ ੫ ॥
ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ
ਕੀ ਪਗ ਛਾਰੁ ॥੧॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
ਵਰਤਣਿ ਜਾ ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ
ਬਿਨੁ ਅਵਰੁ ਨ ਜਾਨੈ ॥੨॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ
ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥੩॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ
ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥
ਆਸਾ ਮਹਲਾ ੫ ॥ ਸਗਲ ਸੂਖ ਜਪਿ ਏਕੈ ਨਾਮ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੩॥
ਸਾਧ ਕਾ ਸੰਗੁ ॥ ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ
ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ
ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥ ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥
ਪ੍ਰਗਟਿਓ ਸੋ ਜਨੁ ਸਗਲੇ ਭਵਨ ॥ ਪਤਿਤ ਪੁਨੀਤ ਤਾ ਕੀ ਪਗ ਰੇਨ ॥ ਜਾ ਕਉ ਭੇਟਿਓ ਹਰਿ ਹਰਿ ਰਾਇ ॥ ਤਾ ਕੀ
ਗਤਿ ਮਿਤਿ ਕਥਨੁ ਨ ਜਾਇ ॥੩॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ
ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥੪॥੩੮॥੮੯॥ ਆਸਾ ਮਹਲਾ ੫ ॥ ਆਠ ਪਹਰ
ਉਦਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹੁਰਿ ਤਿਸੁ
ਲਾਗਹ ਪਾਈ ॥੧॥ ਸਾਲਗਿਰਾਮੁ ਹਮਾਰੈ ਸੇਵਾ ॥ ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥ ਘੰਟਾ ਜਾ ਕਾ
ਸੁਨੀਐ ਚਹੁ ਕੁੰਟ ॥ ਆਸਨੁ ਜਾ ਕਾ ਸਦਾ ਬੈਕੁੰਠ ॥ ਜਾ ਕਾ ਚਵਰੁ ਸਭ ਊਪਰਿ ਝੂਲੈ ॥ ਤਾ ਕਾ ਧੂਪੁ ਸਦਾ ਪਰਫੁਲੈ
॥੨॥ ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ ਆਰਤੀ ਕੀਰਤਨੁ ਸਦਾ ਅਨੰਦ ॥ ਮਹਿਮਾ
ਸੁੰਦਰ ਸਦਾ ਬੇਅੰਤ ॥੩॥ ਜਿਸਹਿ ਪਰਾਪਤਿ ਤਿਸ ਹੀ ਲਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ ਹਾਥਿ ਚੜਿਓ
ਹਰਿ ਸਾਲਗਿਰਾਮੁ ॥ ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥ ਆਸਾ ਮਹਲਾ ੫ ਪੰਚਪਦਾ ॥ ਜਿਹ ਪੈਡੈ
ਲੂਟੀ ਪਨਿਹਾਰੀ ॥ ਸੋ ਮਾਰਗੁ ਸੰਤਨ ਦੂਰਾਰੀ ॥੧॥ ਸਤਿਗੁਰ ਪੂਰੈ ਸਾਚੁ ਕਹਿਆ ॥ ਨਾਮ ਤੇਰੇ ਕੀ ਮੁਕਤੇ ਬੀਥੀ
ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥ ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਉਹ ਜਨ ਤੇ
ਬਾਟ ॥੨॥ ਜਹ ਆਵਟੇ ਬਹੁਤ ਘਨ ਸਾਥ ॥ ਪਾਰਬ੍ਰਹਮ ਕੇ ਸੰਗੀ ਸਾਧ ॥੩॥ ਚਿਤ੍ਰ ਗੁਪਤੁ ਸਭ ਲਿਖਤੇ
ਲੇਖਾ ॥ ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ਵਾਜੇ ਤਾ ਕੈ ਅਨਹਦ
ਤੂਰਾ ॥੫॥੪੦॥੯੧॥ ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ
ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥ ਕਰਨ ਕਰਾਵਨ
ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੪॥
ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ
ਪਰਮ ਗਤਿ ਹੋਇ ॥੨॥੪੧॥੯੨॥ ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ
ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮਾੑਲੇ ॥੧॥
ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ ਆਸਾ ਮਹਲਾ ੫ ॥
ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥ ਚਰਨ ਕਮਲ ਗੁਰਦੇਵ ਪਿਆਰੇ ॥
ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥ ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ
ਸੋਹਾਗੁ ॥੨॥੪੩॥੯੪॥ ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ
ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥ ਭਲੋ ਭਇਓ ਪ੍ਰਿਅ ਕਹਿਆ
ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ
ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥ ਨਾ ਮੈ ਕੁਲੁ ਨਾ ਸੋਭਾਵੰਤ
॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥
ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥
ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥ ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ
ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥
ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥
ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ
ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ
ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥
ਆਸਾ ਮਹਲਾ ੫ ॥ ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥੧॥ ਸੰਤ ਤ੍ਰਿਪਤਾਸੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੫॥
ਹਰਿ ਹਰਿ ਧੵਾਇ ॥ ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ
ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ
ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥ ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪
॥੩॥੯੭॥ ਆਸਾ ਮਹਲਾ ੫ ॥ ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥
੧॥ ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥ ਸਾਧ ਜਨਾ ਕੇ ਪੂਜੇ ਪੈਰ ॥
ਮਿਟੇ ਉਪਦ੍ਰਹ ਮਨ ਤੇ ਬੈਰ ॥੨॥ ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥
੩॥ ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥ ਆਸਾ ਮਹਲਾ ੫ ॥
ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ
ਪਹਿ ਬਹੁੜਿ ਨ ਜਾਵਹਿ ॥੧॥ ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ
ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ ਜਾ ਕਾ ਦਾਨੁ ਨਿਖੂਟੈ ਨਾਹੀ ॥ ਭਲੀ ਭਾਤਿ
ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥੨॥ ਸਗਲ ਸਮਗ੍ਰੀ ਗ੍ਰਿਹ
ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟਿ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ
ਨਿਧਿ ਗਾਈਐ ॥੩॥ ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ
ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥ ਆਸਾ ਮਹਲਾ ੫ ॥ ਪ੍ਰਥਮੇ ਮਿਟਿਆ ਤਨ
ਕਾ ਦੂਖ ॥ ਮਨ ਸਗਲ ਕਉ ਹੋਆ ਸੂਖੁ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ
ਜਾਉ ॥੧॥ ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥
ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ
ਕਿਰਪਾ ਗੁਰਿ ਕੀਨੀ ਦਾਤਿ ॥੨॥ ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ
ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥ ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੬॥
ਪਾਈ ਪ੍ਰਭ ਸਰਨਾ ॥ ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥
ਆਸਾ ਮਹਲਾ ੫ ॥ ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ
ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ
ਮਹਿ ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ
ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥ ਵਧੀ ਵੇਲਿ ਬਹੁ ਪੀੜੀ ਚਾਲੀ ॥
ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ
॥੩॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ
॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥ ਆਸਾ ਮਹਲਾ ੫ ॥ ਗੁਰ ਪੂਰੇ ਰਾਖਿਆ ਦੇ ਹਾਥ ॥
ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥ ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ
ਪਾਈ ॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥੨॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥
ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
ਆਸਾ ਘਰੁ ੮ ਕਾਫੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ
ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥ ਤੇਰਾ ਹੁਕਮੁ ਅਪਾਰ ਹੈ ਕੋਈ
ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥
ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ
ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥ ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ
ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ
ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੭॥
ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ
ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ
ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥ ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ
ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ
ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲਿੑ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ
ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ
ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥
ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ
ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨਿੑ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ
ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨਾੑ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰਿੑਆਉ
ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥ ਆਸਾ ਮਹਲਾ ੫ ॥ ਹਭੇ
ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ
ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥
ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ
ਨ ਜਾਇ ਮਰਿ ॥੩॥ ਤਿਨਾੑ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ
॥੪॥੫॥੧੦੭॥ ਆਸਾ ਮਹਲਾ ੫ ॥ ਜਿਨਾੑ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ
ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ
ਮੇਟਿਆ ॥੧॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥ ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੮॥
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥ ਦਿਨਸੁ ਰੈਣਿ ਆਰਾਧਿ
ਸਮਾੑਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥ ਆਸਾ ਮਹਲਾ ੫ ॥ ਪੂਰਿ
ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ
ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ
ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ ਆਪਣ
ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥ ਆਸਾ ਮਹਲਾ ੫ ॥ ਕਿਆ ਸੋਵਹਿ ਨਾਮੁ ਵਿਸਾਰਿ
ਗਾਫਲ ਗਹਿਲਿਆ ॥ ਕਿਤੀਂ ਇਤੁ ਦਰੀਆਇ ਵੰਞਨਿੑ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ
ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ
ਤਨੁ ਛਾਰੁ ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ
ਲੇਖਿਆ ॥੪॥੮॥੧੧੦॥ ਆਸਾ ਮਹਲਾ ੫ ॥ ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ
ਭਉਜਲੁ ਤਰਬੀਐ ॥੧॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮਾੑਰਾ ਦਰਸਨੋ ਮੇਰਾ ਮਨੁ ਧੀਰੇ
॥੧॥ ਰਹਾਉ ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥
ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ
ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥ ਆਸਾ ਮਹਲਾ ੫ ॥ ਜਿਸੁ
ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ ਨਾਨਕ ਕਾ
ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥ ਅੰਤਰਿ ਬਾਹਰਿ ਸੰਗਿ
ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ ਰਾਖੈ ਅਗਨਿ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੩੯੯॥
ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥
ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥ ਆਸਾ ਮਹਲਾ ੫ ॥ ਗੋਬਿੰਦੁ ਗੁਣੀ ਨਿਧਾਨੁ
ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ ਹਰਿ ਕਥਾ
ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥ ਜਪਿ ਜਪਿ ਜੀਵਾ ਨਾਮੁ ਹੋਵੈ
ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥
ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ
ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥ ਆਸਾ ਮਹਲਾ ੫ ॥ ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ
ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ
ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ
ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥
ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ
ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥ ਆਸਾ ਮਹਲਾ ੫ ॥ ਉਦਮੁ ਕੀਆ ਕਰਾਇਆ
ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ
ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥ ਕਰੁ ਗਹਿ ਲੀਨੇ ਆਪਣੇ ਸਚੁ
ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ
ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥
ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥ ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ
ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ
ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |
॥੪੦੦॥
ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ
॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ
ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥ ਆਸਾ ਮਹਲਾ ੫ ॥ ਜਾ ਪ੍ਰਭ ਕੀ ਹਉ ਚੇਰੁਲੀ
ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ
॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥
ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ
ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ
ਸੁਖਹਿ ਬਸੇਰਾ ॥੪॥੧੫॥੧੧੭॥ ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ
ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥
ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ
ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ
ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ
ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥
ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥
੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨਾੑ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥ ਮੇਰਾ
ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ
ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ
ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥ ਆਸਾ ਮਹਲਾ ੫ ॥ ਸੂਖ ਸਹਜ
ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ
ਲੜੀਵਾਰ ਸੈਂਚੀਆਂ
ਤਤਕਰਾਅੰਗ| ੧-੧੦੦ | ੧੦੧-੨੦੦ | ੨੦੧-੩੦੦ |
| ੩੦੧-੪੦੦ | ੪੦੧-੫੦੦ | ੫੦੧-੬੦੦ |
| ੬੦੧-੭੦੦ | ੭੦੧-੮੦੦ | ੮੦੧-੯੦੦ |
| ੯੦੧-੧੦੦੦ | ੧੦੦੧-੧੧੦੦ | ੧੧੦੧-੧੨੦੦ |
| ੧੨੦੧-੧੩੦੦ | ੧੩੦੧-੧੪੦੦ | ੧੪੦੧-੧੪੩੦ |